24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਰਾਮਗੜ੍ਹੀਆ ਤੋਂ ਨਗਰ ਕੀਰਤਨ ਸਜਾਇਆ

ਜਲਾਲਾਬਾਦ,23ਨਵੰਬਰ(ਜਤਿੰਦਰ ਪਾਲ ਸਿੰਘ)-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਤੋਂ ਅੱਜ ਨਗਰ ਕੀਰਤਨ ਸਜਾਇਆ ਗਿਆ। ਸੋਹਣੇ ਫੁੱਲਾਂ ਦੇ ਨਾਲ ਸਜਾਈ ਗਈ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਜੀ ਦੀ ਅਗਵਾਈ ਹੇਠ ਸਜੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।

ਨਗਰ ਕੀਰਤਨ ਵਿਚ ਸ਼ਾਮਲ ਬੈਂਡ। ਤਸਵੀਰਾਂ-ਜਤਿੰਦਰ ਪਾਲ ਸਿੰਘ 24-11-2026
ਜਲਾਲਾਬਾਦ,23ਨਵੰਬਰ(ਜਤਿੰਦਰ ਪਾਲ ਸਿੰਘ)-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਤੋਂ ਅੱਜ ਨਗਰ ਕੀਰਤਨ ਸਜਾਇਆ ਗਿਆ। ਸੋਹਣੇ ਫੁੱਲਾਂ ਦੇ ਨਾਲ ਸਜਾਈ ਗਈ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਜੀ ਦੀ ਅਗਵਾਈ ਹੇਠ ਸਜੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਸੰਗਤਾਂ ਵੱਡੀ ਗਿਣਤੀ ਵਿਚ ਨਗਰ ਕੀਰਤਨ ਵਿਚ ਸ਼ਾਮਲ ਸਨ। ਨਗਰ ਕੀਰਤਨ ਦੇ ਨਾਲ ਗਤਕੇ ਦੇ ਸਿੰਘਾਂ ਨੇ ਵੀ ਆਪਣਾ ਜੌਹਰ ਦਿਖਾਇਆ। ਇਸਤਰੀ ਸਭਾ ਵਲੋਂ ਪਾਲਕੀ ਸਾਹਿਬ ਦੇ ਅੱਗੇ ਸਫ਼ਾਈ ਦੀ ਸੇਵਾ ਵੀ ਸੰਭਾਲੀ ਗਈ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਟਿਵਾਣਾ ਮੋੜ, ਮੇਨ ਗੇਟ ਦਾਣਾ ਮੰਡੀ, ਸ਼ਹੀਦ ਊਧਮ ਸਿੰਘ ਚੌਂਕ, ਗੁਰਦੁਆਰਾ ਭਾਈ ਬਚਿੱਤਰ ਸਿੰਘ, ਸ਼ਹੀਦ ਭਗਤ ਸਿੰਘ ਚੌਂਕ, ਨਵਾਂ ਬੱਸ ਸਟੈਂਡ, ਥਾਣਾ ਬਾਜ਼ਾਰ, ਬਾਹਮਣੀ ਬਾਜ਼ਾਰ, ਸ਼੍ਰੀ ਮੁਕਤਸਰ ਸਾਹਿਬ ਸੜਕ, ਪੁਰਾਣਾ ਸ਼੍ਰੀ ਮੁਕਤਸਰ ਸਾਹਿਬ ਬੱਸ ਸਟੈਂਡ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ। ਨਗਰ ਕੀਰਤਨ ਦਾ ਥਾਂ ਥਾਂ ਤੇ ਫੁੱਲਾਂ ਦੀ ਵਰਖਾ ਅਤੇ ਸਵਾਗਤੀ ਗੇਟਾਂ ਦੇ ਨਾਲ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਨੂੰ ਤਰਾਂ ਤਰਾਂ ਦੇ ਪ੍ਰਸ਼ਾਦ ਵਰਤਾਏ ਗਏ। ਹੋਰ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਕੱਲ੍ਹ 22 ਨਵੰਬਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਸੀ ਅਤੇ ਕੱਲ੍ਹ ਗੁਰਪੁਰਬ ਵਾਲੇ ਦਿਨ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਭੋਗਾਂ ਤੋਂ ਬਾਅਦ ਸਮਾਗਮਾਂ ਵਿਚ ਭਾਈ ਸੁਖਦੇਵ ਸਿੰਘ ਡੱਲਾ ਕਥਾਵਾਚਕ, ਭਾਈ ਲਵਪ੍ਰੀਤ ਸਿੰਘ ਬੈਕਾਂ ਕਵੀਸ਼ਰੀ ਜੱਥਾ, ਬੀਬੀ ਨਵਨੀਤ ਕੌਰ ਅਖੰਡ ਕੀਰਤਨੀ ਜਥਾ, ਭਾਈ ਸੂਬਾ ਸਿੰਘ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਰਾਮਗੜ੍ਹੀਆ, ਭਾਈ ਸਰਵਰਨ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਰਾਮਗੜ੍ਹੀਆ ਸੰਗਤਾਂ ਨੂੰ ਕਥਾ, ਕੀਰਤਨ ਅਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ।ਸਮਾਗਮ ਦੀ ਸਮਾਪਤੀ ਦੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ। ਇਸੇ ਰਾਤ ਵੀ ਦੀਵਾਨ ਸਜਾਏ ਜਾਣਗੇ। ਇਸ ਤੋਂ ਇਲਾਵਾ ਰਾਤ ਦੇ ਦੀਵਾਨਾ ਵਿਚ ਰਹਿਰਾਸ ਦੇ ਪਾਠ ਤੋਂ ਬਾਅਦ ਬੱਚਿਆਂ ਦਾ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ। ਉਨ੍ਹਾਂ ਸਭ ਸੰਗਤਾਂ ਨੂੰ ਸਮਾਗਮਾਂ ਵਿਚ ਹਿੱਸਾ ਲੈਣ ਦੀ ਬੇਨਤੀ ਕੀਤੀ।
ਪਿਛਲੀ ਖ਼ਬਰ ਡੀ.ਟੀ.ਐੱਫ. ਦੀ ਜਲਾਲਾਬਾਦ ਤਹਿਸੀਲ ਲਈ 11 ਮੈਂਬਰੀ ਕਮੇਟੀ ਦਾ ਗਠਨ ਬਲਜੀਤ ਸਿੰਘ ਤਹਿਸੀਲ ਪ੍ਰਧਾਨ ਅਤੇ ਰਾਜ ਕੁਮਾਰ ਜਨਰਲ... ਅਗਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਅੱਚਾੜਿਕੀ ’ਚ ਇੰਟਰਲੌਕ ਸੜਕਾਂ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।