ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ‘ ਆਪ ’ ਦੇ ਆਗੂ ਹੋਏ ਕਾਂਗਰਸ ’ ਚ ਸ਼ਾਮਿਲ
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਹਲਕਾ ਜਲਾਲਾਬਾਦ ਵਿਖੇ ਵਿਰੋਧੀ ਧਿਰਾਂ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਕਈ ਪ੍ਰਮੁੱਖ ਆਗੂ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਪਰਿਵਾਰ ਵਿਚ ਸ਼ਾਮਲ ਹੋ ਗਏ। ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਵਲੋਂ ਇਨ੍ਹਾਂ ਆਗੂਆਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ ।
ਅਜੀਤ ਡੈਸਕ
25-11-2026