24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਲਈ ਮਿਸਾਲ ਬਣੇਗਾ - ਵਿਧਾਇਕ ਸੰਦੀਪ ਜਾਖੜ

ਅਬੋਹਰ, 24 ਨਵੰਬਰ (ਸੁਖਜੀਤ ਸਿੰਘ ਬਰਾੜ)-ਅਕਾਲੀ -ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਲਈ ਮਿਸਾਲ ਬਣੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਬੋਹਰ ਦੇ ਵਿਧਾਇਕ ਸੰਦੀਪ ਕੁਮਾਰ ਜਾਖੜ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣਾ ਸੂਬਾ ਵਾਸੀਆਂ ਲਈ ਸਭ ਤੋਂ ਖ਼ੁਸ਼ੀ ਦੀ ਗੱਲ ਹੈ।

ਅਜੀਤ ਡੈਸਕ 25-11-2026
ਅਬੋਹਰ, 24 ਨਵੰਬਰ (ਸੁਖਜੀਤ ਸਿੰਘ ਬਰਾੜ)-ਅਕਾਲੀ -ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਲਈ ਮਿਸਾਲ ਬਣੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਬੋਹਰ ਦੇ ਵਿਧਾਇਕ ਸੰਦੀਪ ਕੁਮਾਰ ਜਾਖੜ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣਾ ਸੂਬਾ ਵਾਸੀਆਂ ਲਈ ਸਭ ਤੋਂ ਖ਼ੁਸ਼ੀ ਦੀ ਗੱਲ ਹੈ। ਸੂਬੇ ਦੇ ਲੋਕ ਵੀ ਅਕਾਲੀ-ਭਾਜਪਾ ਗੱਠਜੋੜ ਚਾਹੁੰਦੇ ਹਨ। ਕਿਉਂ ਕਿ ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ਸਮੇਂ ਸੂਬੇ ਵਿਚ ਬਹੁਤ ਜ਼ਿਆਦਾ ਤਰੱਕੀ ਹੋਈ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਮਿਲ ਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗਾ ਅਤੇ ਸੂਬੇ ਵਿਚ ਫਿਰ ਤੋਂ ਅਮਨ ਸ਼ਾਂਤੀ ਬਹਾਲ ਕਰੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਅਮਨ ਸ਼ਾਂਤੀ ਨਾ ਦੀ ਕੋਈ ਚੀਜ਼ ਨਹੀਂ। ਹਰ ਇਕ ਸੂਬਾ ਵਾਸੀ ਭੈਅ ਦੇ ਮਾਹੌਲ ’ਚ ਜ਼ਿੰਦਗੀ ਜੀਅ ਰਿਹਾ ਹੈ। ਸ਼ਰੇਆਮ ਹਰ ਰੋਜ਼ ਕਤਲ ਹੋ ਰਹੇ ਹਨ। ਸੂਬੇ ਵਿਚ ਕੀਤੇ ਵੀ ਵਿਕਾਸ ਨਜ਼ਰ ਨਹੀਂ ਆ ਰਿਹਾ। ਕੇਂਦਰ ਦੀ ਮਦਦ ਨਾਲ ਹੀ ਸੂਬੇ ਵਿਚ ਵਿਕਾਸ ਹੋ ਸਕਦਾ ਹੈ। ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਸੂਬੇ ਨੂੰ ਫਿਰ ਤੋਂ ਤਰੱਕੀ ਦੀ ਲੀਹ ’ਤੇ ਲਿਆਂਦਾ ਜਾਵੇਗਾ।
ਪਿਛਲੀ ਖ਼ਬਰ ਇੰਪੀਰੀਅਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਅਕਾਲੀ–ਭਾਜਪਾ ਗੱਠਜੋੜ ਪੰਜਾਬ ਦੇ ਭਲੇ ਵਾਲਾ ਨਹੀਂ ਇਹ ਸਮਝੌਤਾ ਸੱਤਾ ਦੀ ਲਾਲਸਾ ਦੀ ਭੁੱਖ ਨੂੰ ਦਰਸਾਉਂਦਾ ਹੈ-ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।