24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਡਾ.ਕਵਿਤਾ ਸਿੰਘ ਸਿਵਲ ਸਰਜਨ ਨੇ ਪਲਸ ਪੋਲੀਓ ਮੁਹਿੰਮ ਦੌਰਾਨ ਘਰ-ਘਰ ਜਾ ਕੇ ਬੱਚਿਆਂ ਦੀ ਕੀਤੀ ਜਾਂਚ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਕਵਿਤਾ ਸਿੰਘ ਸਿਵਲ ਸਰਜਨ ਦੀ ਅਗਵਾਈ ਅਤੇ ਡਾ.

ਸਿਵਲ ਸਰਜਨ ਡਾ. ਕਵਿਤਾ ਸਿੰਘ ਪਲਸ ਪੋਲੀਓ ਮੁਹਿੰਮ ਦੌਰਾਨ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਸਬੰਧੀ ਜਾਂਚ ਕਰਦੇ ਹੋਏ। ਅਜੀਤ ਤਸਵੀਰ 25-11-2026
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਕਵਿਤਾ ਸਿੰਘ ਸਿਵਲ ਸਰਜਨ ਦੀ ਅਗਵਾਈ ਅਤੇ ਡਾ. ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੀ ਦੇਖ-ਰੇਖ ਹੇਠ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 39,498 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਮੁਹਿੰਮ ਦੇ ਦੂਜੇ ਦਿਨ ਤੱਕ ਨਿਰਧਾਰਿਤ ਟੀਚੇ ਦਾ 80 ਫ਼ੀਸਦੀ ਤੋਂ ਵੱਧ ਟੀਚਾ ਹਾਸਲ ਕਰ ਲਿਆ ਗਿਆ ਹੈ। ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕਾਰਨ ਉਨ੍ਹਾਂ ਦਾ ਪੰਜ ਸਾਲ ਤੱਕ ਦਾ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਸਿਹਤ ਵਿਭਾਗ ਦੀਆਂ ਟੀਮਾਂ ਕੋਲੋਂ ਆਪਣੇ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਵਾਉਣ, ਤਾਂ ਜੋ ਮੁਹਿੰਮ ਨੂੰ 100 ਫ਼ੀਸਦੀ ਸਫਲ ਬਣਾਇਆ ਜਾ ਸਕੇ। ਉਨ੍ਹਾਂ ਸਮਾਜਸੇਵੀ ਸੰਸਥਾਵਾਂ, ਮੀਡੀਆ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਮੁਹਿੰਮ ਦੇ ਤੀਜੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਡਾ. ਰਿੰਕੂ ਚਾਵਲਾ ਨੇ ਕਿਹਾ ਕਿ ਦੇਸ਼ ਵਿਚੋਂ ਪੋਲੀਓ ਦੇ ਖ਼ਾਤਮੇ ਨੂੰ ਬਰਕਰਾਰ ਰੱਖਣ ਲਈ ਸਾਰਿਆਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਵਿਚ 1,41,732 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜ ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣੀਆਂ ਜ਼ਰੂਰੀ ਹਨ, ਭਾਵੇਂ ਬੱਚਾ ਬਿਮਾਰ ਹੋਵੇ, ਪਹਿਲਾਂ ਵੀ ਪੋਲੀਓ ਬੂੰਦਾਂ ਪੀ ਚੁੱਕਾ ਹੋਵੇ ਜਾਂ ਨਵ ਜੰਮਿਆ ਹੋਵੇ। ਇਸ ਮੌਕੇ ਮਾਸ ਮੀਡੀਆ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਅਮਨ ਕੰਬੋਜ ਅਤੇ ਸ਼ਵੇਤਾ ਨਾਗਪਾਲ ਵੀ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਸਜਾਏ ਨਗਰ ਕੀਰਤਨ ਵਿਚ ਮੈਡਮ ਖ਼ੁਸ਼ਬੂ ਸਵਨਾ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਜਿਆਣੀ ਅਤੇ ਜੈਰਥ ਨੇ ਕੇਂਦਰੀ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ ਫ਼ਾਜ਼ਿਲਕਾ ਤੋਂ ਚੰਡੀਗੜ੍ਹ, ਦਿੱਲੀ, ਜੈਪੁਰ ਅਤੇ ਹਰਿਦੁਆਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।