ਅਕਾਲੀ ਦਲ-ਭਾਜਪਾ ਸਮਝੌਤੇ ਦੀ ਖ਼ੁਸ਼ੀ ’ਚ ਅਨਾਜ ਮੰਡੀ ਵਿਖੇ ਵੰਡੇ ਲੱਡੂ
ਜਲਾਲਾਬਾਦ, 25 ਨਵੰਬਰ (ਜਸਕਰਨ ਸਿੰਘ ਤਨੇਜਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਸਮਝੌਤੇ ਦੀ ਖ਼ੁਸ਼ੀ ਵਿਚ ਜਲਾਲਾਬਾਦ ਦੀ ਅਨਾਜ ਮੰਡੀ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਹ ਸਮਾਗਮ ਸ਼੍ਰੋਮਣੀ ਅਕਾਲੀ ਦਲ ਦੇ ਵਾਈਸ ਪ੍ਰਧਾਨ ਅਸ਼ੋਕ ਅਨੇਜਾ ਦੇ ਵਪਾਰਕ ਸਥਾਨ ’ਤੇ ਕਰਵਾਇਆ ਗਿਆ, ਜਿਸ ਵਿਚ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਅਜੀਤ ਡੈਸਕ
26-11-2026