27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦਾ ਐੱਮ.ਐੱਡ. ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 26 ਨਵੰਬਰ (ਵਿਵੇਕ ਹੂੜੀਆ)-ਡੀ. ਏ.

ਅਜੀਤ ਡੈਸਕ 27-11-2026
ਅਬੋਹਰ, 26 ਨਵੰਬਰ (ਵਿਵੇਕ ਹੂੜੀਆ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਦਾ ਐੱਮ.ਐੱਡ. ਦੂਜੇ ਸਮੈਸਟਰ ਦਾ ਪ੍ਰੀਖਿਆ ਨਤੀਜਾ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜੇ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਦਾ ਲੋਹਾ ਮਨਵਾਇਆ। ਜਾਣਕਾਰੀ ਦਿੰਦਿਆਂ ਕਾਲਜ ਦੇ ਐੱਮ.ਐੱਡ. ਇੰਚਾਰਜ ਡਾ. ਅਜੇ ਖੋਸਲਾ ਨੇ ਦੱਸਿਆ ਕਿ ਕਾਰਜਕਾਰੀ ਪ੍ਰਿੰਸੀਪਲ ਡਾ. ਵਿਜੇ ਗਰੋਵਰ ਦੀ ਯੋਗ ਅਗਵਾਈ ਹੇਠ ਕਾਲਜ ਲਗਾਤਾਰ ਵਿਦਿਅਕ ਖੇਤਰ ਵਿਚ ਨਵੀਆਂ ਪ੍ਰਾਪਤੀਆਂ ਕਰ ਰਿਹਾ ਹੈ। ਐਲਾਨੇ ਗਏ ਨਤੀਜੇ ਵਿਚ ਸ਼ਿਵੀ ਗਿਲਹੋਤਰਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਦੇ ਨਾਲ-ਨਾਲ ਪੰਜਾਬ ਯੂਨੀਵਰਸਿਟੀ ਵਿਚੋਂ ਚੌਥਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ। ਇਸੇ ਤਰ੍ਹਾਂ ਅਮਨਦੀਪ ਕੌਰ ਨੇ ਦੂਜਾ ਅਤੇ ਆਰਜ਼ੂ ਜਾਵਾ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਰਜਕਾਰੀ ਪ੍ਰਿੰਸੀਪਲ ਡਾ. ਵਿਜੇ ਗਰੋਵਰ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਮਹਾਵਿਦਿਆਲਿਆ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਉਤਸ਼ਾਹ ਨਾਲ ਮਨਾਇਆ ਸੰਵਿਧਾਨ ਦਿਵਸ ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਚੱਕ ਸੈਦੋ ਕੇ ਵਿਖੇ ਸੰਵਿਧਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।