28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜੰਡਵਾਲਾ ਭੀਮੇਸ਼ਾਹ ਦੇ ਨੌਜਵਾਨ ਦੀ ਸੜਕ ਹਾਦਸੇ ’ ਚ ਮੌਤ

ਮੰਡੀ ਅਰਨੀਵਾਲਾ, 27 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਰੂਹਿੜਆਂਵਾਲੀ ਕੋਲ ਹੋਏ ਇਕ ਸੜਕ ਹਾਦਸੇ ਵਿਚ ਪਿੰਡ ਜੰਡਵਾਲਾ ਭੀਮੇ ਸ਼ਾਹ ਦੇ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਉਰਫ਼ ਸਾਬੂ ਪੁੱਤਰ ਮਨਜੀਤ ਸਿੰਘ ਉਮਰ ਕਰੀਬ 22 ਸਾਲ ਜੋ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਾਰ ਏ.

ਸਰਬਜੀਤ ਸਿੰਘ ਦੀ ਫਾਈਲ ਫ਼ੋਟੋ 28-11-2026
ਮੰਡੀ ਅਰਨੀਵਾਲਾ, 27 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਰੂਹਿੜਆਂਵਾਲੀ ਕੋਲ ਹੋਏ ਇਕ ਸੜਕ ਹਾਦਸੇ ਵਿਚ ਪਿੰਡ ਜੰਡਵਾਲਾ ਭੀਮੇ ਸ਼ਾਹ ਦੇ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਉਰਫ਼ ਸਾਬੂ ਪੁੱਤਰ ਮਨਜੀਤ ਸਿੰਘ ਉਮਰ ਕਰੀਬ 22 ਸਾਲ ਜੋ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਾਰ ਏ.ਸੀ ਮਕੈਨਿਕ ਵਜੋਂ ਕੰਮ ਕਰਦਾ ਸੀ। ਬੀਤੀ ਰਾਤ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਪਰਤ ਰਿਹਾ ਸੀ ਤਾਂ ਉਸ ਦਾ ਮੋਟਰਸਾਈਕਲ ਹਾਦਸਾ ਗ੍ਰਸਤ ਹੋ ਗਿਆ। ਜਿਸ ਦੀ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਸਰਬਜੀਤ ਸਿੰਘ ਦੋ ਭੈਣਾਂ ਦਾ ਇਕਲੌਤਾ ਛੋਟਾ ਭਰਾ ਸੀ। ਉਸ ਦੀ ਮੌਤ ’ਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।
ਪਿਛਲੀ ਖ਼ਬਰ ਅਰਨੀਵਾਲਾ ਦਾ ਨੀਰਜ ਸਿੰਘ ਵਾਰਵਲ ਕੈਨੇਡਾ ਵਿਚ ਬਣਿਆ ਪੁਲਿਸ ਅਫ਼ਸਰ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵੀਆਂ ਉਮੀਦਾਂ ਦਾ ਸੰਚਾਰ : ਪਟੇਲ ਕੁਮਾਰ ਘੁੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।