ਅਕਾਲੀ - ਭਾਜਪਾ ਗੱਠਜੋੜ ਦਾ ਅਸਲ ਸਿਹਰਾ ਸੁਨੀਲ ਜਾਖੜ ਸਿਰ ਜਾਂਦਾ ਹੈ - ਮਨਪ੍ਰੀਤ ਸਿੰਘ
ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਸਰਕਲ ਅਬੋਹਰ ਦੇ ਆਗੂ ਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਭਾਜਪਾ ਗੱਠਜੋੜ ਬਣਨ ਦਾ ਅਸਲ ਸਿਹਰਾ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਦੀ ਭੂਮਿਕਾ ਸਦਕਾ ਹੀ ਪੰਜਾਬ ਦੀ ਸਿਆਸਤ ਵਿਚ ਨਵੇਂ ਸਿਆਸੀ ਸਮੀਕਰਨ ਬਣਨ ਦੀਆਂ ਸੰਭਾਵਨਾਵਾਂ ਪੈਦਾ ਹੋਈਆਂ ਹਨ ਅਤੇ ਇਹ ਗੱਠਜੋੜ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਸਕਦਾ ਹੈ।
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਦੌਰਾਨ ਯੂਥ ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ। ਅਜੀਤ ਤਸਵੀਰ
28-11-2026