28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗਤਕਾ ਮੁਕਾਬਲਿਆਂ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ

ਅਬੋਹਰ, 27 ਨਵੰਬਰ(ਵਿਵੇਕ ਹੂੜੀਆ)-ਪ੍ਰਸਿੱਧ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਬੋਹਰ-ਫਾਜ਼ਿਲਕਾ ਰੋਡ ਸਥਿਤ ਬੁਰਜ ਮੁਹਾਰ ਕਾਲੋਨੀ ਵਿਖੇ ਕਰਵਾਏ ਜਾ ਰਹੇ ਗਤਕਾ ਮੁਕਾਬਲਿਆਂ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਦੇ ਪਹੁੰਚਣ ’ਤੇ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਅਜੀਤ ਡੈਸਕ 28-11-2026
ਅਬੋਹਰ, 27 ਨਵੰਬਰ(ਵਿਵੇਕ ਹੂੜੀਆ)-ਪ੍ਰਸਿੱਧ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਬੋਹਰ-ਫਾਜ਼ਿਲਕਾ ਰੋਡ ਸਥਿਤ ਬੁਰਜ ਮੁਹਾਰ ਕਾਲੋਨੀ ਵਿਖੇ ਕਰਵਾਏ ਜਾ ਰਹੇ ਗਤਕਾ ਮੁਕਾਬਲਿਆਂ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਦੇ ਪਹੁੰਚਣ ’ਤੇ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਗਤਕਾ ਫੈਡਰੇਸ਼ਨ ਫ਼ਾਜ਼ਿਲਕਾ ਦੇ ਪ੍ਰਬੰਧਕ ਸਚਿਨਜੀਤ ਸਿੰਘ ਅਤੇ ਹੋਰ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਬਲਕੌਰ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਸਿੱਖ ਮਰਿਆਦਾਵਾਂ ਦੀ ਪਾਲਨਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਸੂਬੇ ਦੀ ਮੌਜੂਦਾ ਸਥਿਤੀ ਬਾਰੇ ਬੋਲਦਿਆਂ ਕਿਹਾ ਕਿ ਪਿਛਲੇ ਕਰੀਬ ਪੰਜ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਨੇ ਬਹੁਤ ਸੰਤਾਪ ਹੰਢਾਇਆ ਹੈ। ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੋਈ ਹੈ ਅਤੇ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਵਿਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਸੁਰੱਖਿਅਤ ਢੰਗ ਨਾਲ ਜਿਊਣ ਦਾ ਅਧਿਕਾਰ ਹੈ। ਬਲਕੌਰ ਸਿੰਘ ਨੇ ਕਿਹਾ ਕਿ ਸਾਲ 2027 ਵਿਚ ਜਦੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ ਤਾਂ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਵਰਗੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਕਾਨੂੰਨ ਦੀ ਪਾਲਨਾ ਹੁੰਦੀ ਸੀ ਅਤੇ ਲੋਕ ਮੁੜ ਕਾਂਗਰਸ ਨੂੰ ਸੱਤਾ ਵਿਚ ਲਿਆ ਕੇ ਬਿਹਤਰ ਪ੍ਰਸ਼ਾਸਨ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਜਿੱਥੋਂ ਵੀ ਟਿਕਟ ਦਿੱਤੀ ਜਾਵੇਗੀ, ਉਹ ਉੱਥੋਂ ਚੋਣ ਲੜਨਗੇ। ਅਕਾਲੀ ਦਲ ਅਤੇ ਭਾਜਪਾ ਦੇ ਮੁੜ ਹੋਏ ਗੱਠਜੋੜ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਲੋਕਾਂ ਦੀਆਂ ਅੱਖਾਂ ਵਿਚ ਮਿੱਟੀ ਪਾ ਰਹੀਆਂ ਹਨ, ਕਿਉਂਕਿ ਉਨ੍ਹਾਂ ਅਨੁਸਾਰ ਦੋਵਾਂ ਦਾ ਆਪਸੀ ਗੱਠਜੋੜ ਅੰਦਰਖਾਤੇ ਕਦੇ ਟੁੱਟਿਆ ਹੀ ਨਹੀਂ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਕਾਲੀ-ਭਾਜਪਾ ਗੱਠਜੋੜ ਦੀ ਬਜਾਏ ਸਿਆਸੀ ਆਗੂਆਂ ਅਤੇ ਗੈਂਗਸਟਰਾਂ ਵਿਚਕਾਰ ਗੱਠਜੋੜ ਬਾਰੇ ਚਿੰਤਾ ਕਰਨ ਦੀ ਲੋੜ ਹੈ। ਅੰਤ ਵਿਚ ਗਤਕਾ ਫੈਡਰੇਸ਼ਨ ਫ਼ਾਜ਼ਿਲਕਾ ਦੇ ਪ੍ਰਬੰਧਕ ਸਚਿਨਜੀਤ ਸਿੰਘ ਨੇ ਸਮਾਗਮ ਵਿਚ ਪਹੁੰਚੇ ਸਾਰੇ ਮਹਿਮਾਨਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ। ਗਤਕਾ ਸਾਡੇ ਗੁਰੂ ਸਾਹਿਬਾਨ ਦੀ ਬਖਸ਼ਿਸ਼ ਹੈ ਅਤੇ ਇਸ ਨਾਲ ਬੱਚਿਆਂ ਦਾ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਰਿਵਾਰ ਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ‘ਸਕਾਊਟਸ ਅਤੇ ਗਾਈਡਜ਼ ਕੈਂਪ’ ਦਾ ਸ਼ਾਨਦਾਰ ਸਮਾਪਨ ਅਗਲੀ ਖ਼ਬਰ ਮਾਰਕੀਟ ਕਮੇਟੀ ਵਿਖੇ ਵਿਧਾਇਕ ਗੋਲਡੀ ਕੰਬੋਜ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਕਈਆਂ ਦਾ ਮੌਕੇ ’ਤੇ ਕਰਵਾਇਆ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।