29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜਵਾਹਰ ਨਵੋਦਿਆ ਵਿਦਿਆਲਾ ਚੋਣ ਪ੍ਰੀਖਿਆ ਸ਼ਾਂਤੀਪੂਰਵਕ ਅਤੇ ਸਫਲਤਾਪੂਰਵਕ ਸੰਪੰਨ ਹੋਈ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)ਫ਼ਾਜ਼ਿਲਕਾ ਜ਼ਿਲ੍ਹੇ ਵਿਚ ਜਵਾਹਰ ਨਵੋਦਿਆ ਵਿਦਿਆਲਾ ਚੋਣ ਪ੍ਰੀਖਿਆ ਪੂਰੀ ਤਰ੍ਹਾਂ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਸਫਲਤਾਪੂਰਵਕ ਨੇਪਰੇ ਚੜ੍ਹ ਗਈ। ਜ਼ਿਲ੍ਹੇ ਭਰ ’ਚ ਰਜਿਸਟਰਡ ਕੁੱਲ 4341 ਵਿਦਿਆਰਥੀਆਂ ਵਿਚੋਂ 3736 ਉਮੀਦਵਾਰਾਂ ਨੇ ਇਸ ਪ੍ਰੀਖਿਆ ਵਿਚ ਹਿੱਸਾ ਲਿਆ।

ਅਜੀਤ ਡੈਸਕ 29-11-2026
ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)ਫ਼ਾਜ਼ਿਲਕਾ ਜ਼ਿਲ੍ਹੇ ਵਿਚ ਜਵਾਹਰ ਨਵੋਦਿਆ ਵਿਦਿਆਲਾ ਚੋਣ ਪ੍ਰੀਖਿਆ ਪੂਰੀ ਤਰ੍ਹਾਂ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਸਫਲਤਾਪੂਰਵਕ ਨੇਪਰੇ ਚੜ੍ਹ ਗਈ। ਜ਼ਿਲ੍ਹੇ ਭਰ ’ਚ ਰਜਿਸਟਰਡ ਕੁੱਲ 4341 ਵਿਦਿਆਰਥੀਆਂ ਵਿਚੋਂ 3736 ਉਮੀਦਵਾਰਾਂ ਨੇ ਇਸ ਪ੍ਰੀਖਿਆ ਵਿਚ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸਤਿੰਦਰ ਸਿੰਘਮਾਰ ਨੇ ਦੱਸਿਆ ਕਿ ਇਹ ਪ੍ਰੀਖਿਆ ਫ਼ਾਜ਼ਿਲਕਾ, ਅਬੋਹਰ, ਜਲਾਲਾਬਾਦ, ਗੁਰੂਹਰਸਹਾਏ ਅਤੇ ਖੂਈਆਂ ਸਰਵਰ ਵਿਖੇ ਸਥਾਪਤ ਕੀਤੇ ਗਏ ਕੁੱਲ 16 ਪ੍ਰੀਖਿਆ ਕੇਂਦਰਾਂ ’ਤੇ ਕਰਵਾਈ ਗਈ। ਸਾਰੇ ਕੇਂਦਰਾਂ ’ਤੇ ਪ੍ਰੀਖਿਆ ਨਕਲ ਰਹਿਤ ਅਤੇ ਬੇਹੱਦ ਸ਼ਾਂਤਮਈ ਮਾਹੌਲ ਵਿਚ ਸੰਪੰਨ ਹੋਈ। ਵਿਦਿਆਰਥੀਆਂ ਵਿਚ ਪ੍ਰੀਖਿਆ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰਸ਼ਾਸਨ ਵਲੋਂ ਪ੍ਰੀਖਿਆ ਕੇਂਦਰਾਂ ’ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ ਅਤੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਯਕੀਨੀ ਬਣਾਈ ਗਈ ਸੀ। ਇਸ ਤੋਂ ਇਲਾਵਾ, ਬੱਚਿਆਂ ਦੀ ਸਿਹਤ ਅਤੇ ਕਿਸੇ ਵੀ ਹੰਗਾਮੀ ਡਾਕਟਰੀ ਲੋੜ ਨੂੰ ਮੁੱਖ ਰੱਖਦਿਆਂ ਹਰੇਕ ਪ੍ਰੀਖਿਆ ਕੇਂਦਰ ਵਿਚ ਇਕ-ਇਕ ਸਟਾਫ਼ ਨਰਸ ਵੀ ਤਾਇਨਾਤ ਕੀਤੀ ਗਈ ਸੀ। ਅੰਤ ਵਿਚ ਪ੍ਰਿੰਸੀਪਲ ਸਤਿੰਦਰ ਸਿੰਘਮਾਰ ਨੇ ਪ੍ਰੀਖਿਆ ਦੇ ਸਫਲ ਅਤੇ ਸੁਚਾਰੂ ਸੰਚਾਲਨ ਲਈ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ, ਸੀਨੀਅਰ ਪੁਲਿਸ ਕਪਤਾਨ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਪ੍ਰਾਇਮਰੀ ’ਤੇ ਸੈਕੰਡਰੀ) ਸਮੇਤ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਸਟਾਫ਼ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਫ਼ਾਜ਼ਿਲਕਾ ਹਲਕੇ ’ਚ ਲੋਕਾਂ ਦਾ ਪਿਆਰ ਅਤੇ ਸਮਰਥਨ 2027 ਦੀਆਂ ਚੋਣਾਂ ਲਈ ਨਵੀਂ ਉਮੀਦ ਦਾ ਪ੍ਰਤੀਕ- ਰਾਣਾ ਜਮਾਲ ਕੇ ਭਾਜਪਾ... ਅਗਲੀ ਖ਼ਬਰ ਯੋਗ ਅਤੇ ਪ੍ਰਾਣਾਯਾਮ ਸਰੀਰਕ ਲਚਕਤਾ, ਮਾਨਸਿਕ ਇਕਾਗਰਤਾ ਅਤੇ ਭਾਵਨਾਤਮਕ ਪਰਿਪੱਕਤਾ ਦਾ ਸੰਗਮ ਹੈ : ਸਵਾਮੀ ਵਿਗਿਆਨਾਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।