ਐਮਬਰੋਜ਼ੀਅਲ ਸਕੂਲ ਦੀ ਵਿਦਿਆਰਥਣ ‘ ਇੰਡੀਆ ਜੀਨੀਅਸ ਚੈਲੇਂਜ ’ ਦੇ ਰਾਸ਼ਟਰੀ ਫਾਈਨਲਜ਼ ਵਿਚ ਪੁੱਜੀ
ਜ਼ੀਰਾ, 28 ਨਵੰਬਰ(ਪ੍ਰਤਾਪ ਸਿੰਘ ਹੀਰਾ)-ਐਮਬਰੋਜ਼ੀਅਲ ਪਬਲਿਕ ਸਕੂਲ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਰਮਨਪ੍ਰੀਤ ਕੌਰ ਨੇ ਆਪਣੀ ਅਸਾਧਾਰਨ ਪ੍ਰਤਿਭਾ, ਡੂੰਘੇ ਗਿਆਨ ਅਤੇ ਬੌਧਿਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੱਧਰ ’ਤੇ ਸਕੂਲ, ਮਾਪਿਆਂ ਅਤੇ ਪੂਰੇ ਇਲਾਕੇ ਦਾ ਮਾਣ ਵਧਾਇਆ ਹੈ। ਗੁਰਮਨਪ੍ਰੀਤ ਕੌਰ ਨੇ ‘ਇੰਡੀਆ ਜੀਨੀਅਸ ਚੈਲੇਂਜ’ ਭਾਰਤ ਪ੍ਰਤਿਭਾ ਚੁਣੌਤੀ ਦੇ ਰਾਸ਼ਟਰੀ ਫਾਈਨਲਜ਼ ਵਿਚ ਆਪਣੀ ਜਗ੍ਹਾ ਪੱਕੀ ਕਰਕੇ ਇਕ ਵੱਡੀ ਉਪਲਬਧੀ ਹਾਸਲ ਕੀਤੀ ਹੈ।
ਜ਼ੀਰਾ, 28 ਨਵੰਬਰ(ਪ੍ਰਤਾਪ ਸਿੰਘ ਹੀਰਾ)-ਐਮਬਰੋਜ਼ੀਅਲ ਪਬਲਿਕ ਸਕੂਲ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਰਮਨਪ੍ਰੀਤ ਕੌਰ ਨੇ ਆਪਣੀ ਅਸਾਧਾਰਨ ਪ੍ਰਤਿਭਾ, ਡੂੰਘੇ ਗਿਆਨ ਅਤੇ ਬੌਧਿਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੱਧਰ ’ਤੇ ਸਕੂਲ, ਮਾਪਿਆਂ ਅਤੇ ਪੂਰੇ ਇਲਾਕੇ ਦਾ ਮਾਣ ਵਧਾਇਆ ਹੈ। ਗੁਰਮਨਪ੍ਰੀਤ ਕੌਰ ਨੇ ‘ਇੰਡੀਆ ਜੀਨੀਅਸ ਚੈਲੇਂਜ’ ਭਾਰਤ ਪ੍ਰਤਿਭਾ ਚੁਣੌਤੀ ਦੇ ਰਾਸ਼ਟਰੀ ਫਾਈਨਲਜ਼ ਵਿਚ ਆਪਣੀ ਜਗ੍ਹਾ ਪੱਕੀ ਕਰਕੇ ਇਕ ਵੱਡੀ ਉਪਲਬਧੀ ਹਾਸਲ ਕੀਤੀ ਹੈ। ਇਸ ਮਾਣਮੱਤੀ ਪ੍ਰਾਪਤੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਅਤੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਦੱਸਿਆ ਕਿ ‘ਇੰਡੀਆ ਜੀਨੀਅਸ ਚੈਲੇਂਜ’ ਦੇ ਤਹਿਤ ਦੇਸ਼ ਭਰ ਵਿਚੋਂ ਕੁੱਲ 64,837 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਇਸ ਸਖ਼ਤ ਮੁਕਾਬਲੇ ਵਿਚੋਂ ਚੁਣੇ ਗਏ ਦੇਸ਼ ਦੇ ਸਰਵੋਤਮ 500 ਵਿਦਿਆਰਥੀਆਂ ਦੀ ਸੂਚੀ ਵਿਚ ਐਮਬਰੋਜ਼ੀਅਲ ਸਕੂਲ ਦੀ ਵਿਦਿਆਰਥਣ ਗੁਰਮਨਪ੍ਰੀਤ ਕੌਰ ਨੇ ਆਪਣਾ ਨਾਮ ਦਰਜ ਕਰਵਾ ਕੇ ਇਤਿਹਾਸ ਰਚਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਕਿਹਾ ਕਿ ਗੁਰਮਨਪ੍ਰੀਤ ਦੀ ਇਹ ਸ਼ਾਨਦਾਰ ਸਫਲਤਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਉਸਨੇ ਰਾਸ਼ਟਰੀ ਪੱਧਰ ‘ਤੇ ਆਯੋਜਿਤ ਇਸ ਪ੍ਰਤਿਭਾ-ਅਧਾਰਿਤ ਮੁਕਾਬਲੇ ਵਿਚ ਦੇਸ਼ ਦੇ ਕੋਨੇ-ਕੋਨੇ ਤੋਂ ਆਏ ਵਿਦਿਆਰਥੀਆਂ ਦਾ ਡਟ ਕੇ ਮੁਕਾਬਲਾ ਕਰਦਿਆਂ ਆਪਣੀ ਵਿਲੱਖਣ ਪਛਾਣ ਸਥਾਪਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਮਨਪ੍ਰੀਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਵਿਦਿਆਰਥੀ ਨੂੰ ਸਹੀ ਮਾਰਗਦਰਸ਼ਨ ਮਿਲੇ ਅਤੇ ਉਸ ਵਿਚ ਅਨੁਸ਼ਾਸਨ ਤੇ ਦ੍ਰਿੜ੍ਹ ਇੱਛਾ-ਸ਼ਕਤੀ ਹੋਵੇ, ਤਾਂ ਪੇਂਡੂ ਜਾਂ ਕਸਬਾਈ ਖੇਤਰ ਦੇ ਸਕੂਲ ਦਾ ਵਿਦਿਆਰਥੀ ਵੀ ਕੌਮੀ ਮੰਚ ’ਤੇ ਆਪਣੀ ਯੋਗਤਾ ਦਾ ਲੋਹਾ ਮਨਵਾ ਸਕਦਾ ਹੈ। ਉਨ੍ਹਾਂ ਨੇ ਇਸ ਇਤਿਹਾਸਕ ਪ੍ਰਾਪਤੀ ‘ਤੇ ਗੁਰਮਨਪ੍ਰੀਤ ਕੌਰ, ਉਸਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ ਅਤੇ ਰਾਸ਼ਟਰੀ ਫਾਈਨਲਜ਼ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਖੁਸ਼ੀ ਦੇ ਮੌਕੇ ’ਤੇ ਸਕੂਲ ਦੀ ਕੋਆਰਡੀਨੇਟਰ ਟੀਮ ਵਿਚੋਂ ਸ਼੍ਰੀਮਤੀ ਰੀਨਾ ਠਾਕੁਰ, ਸ਼੍ਰੀਮਤੀ ਅਨੁਪਮਾ ਠਾਕੁਰ, ਦੇਵੇਂਦਰ ਕੁਮਾਰ ਅਤੇ ਸੁਰਿੰਦਰ ਕਟੋਚ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਜਿਨ੍ਹਾਂ ਨੇ ਵਿਦਿਆਰਥਣ ਦੀ ਹੌਸਲਾ-ਅਫ਼ਜ਼ਾਈ ਕੀਤੀ।