ਫਾਜ਼ਿਲਕਾ ਆਸ਼ਰਮ ਵਿਖੇ ਸਤਿਸੰਗ ਸਮਾਗਮ ਦਾ ਆਯੋਜਨ
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਸਥਾਨਕ ਫ਼ਾਜ਼ਿਲਕਾ ਆਸ਼ਰਮ ਵਿਖੇ ਇਕ ਵਿਸ਼ੇਸ਼ ਸਤਿਸੰਗ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਧਵੀ ਬਲਜੀਤ ਭਾਰਤੀ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਨਿਹਾਲ ਕਰਦਿਆਂ ਕਿਹਾ ਕਿ ਅੱਜ ਦਾ ਮਨੁੱਖ ਭੌਤਿਕ ਸੁੱਖ-ਸਹੂਲਤਾਂ ਹਾਸਿਲ ਕਰਨ ਦੀ ਦੌੜ ਵਿਚ ਲੱਗਿਆ ਹੋਇਆ ਹੈ, ਪਰ ਇਸ ਦੇ ਬਾਵਜੂਦ ਉਸ ਦੇ ਮਨ ਵਿਚ ਅਸ਼ਾਂਤੀ, ਤਣਾਅ ਅਤੇ ਅਸੰਤੁਸ਼ਟੀ ਬਣੀ ਰਹਿੰਦੀ ਹੈ।
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਸਥਾਨਕ ਫ਼ਾਜ਼ਿਲਕਾ ਆਸ਼ਰਮ ਵਿਖੇ ਇਕ ਵਿਸ਼ੇਸ਼ ਸਤਿਸੰਗ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਧਵੀ ਬਲਜੀਤ ਭਾਰਤੀ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਨਿਹਾਲ ਕਰਦਿਆਂ ਕਿਹਾ ਕਿ ਅੱਜ ਦਾ ਮਨੁੱਖ ਭੌਤਿਕ ਸੁੱਖ-ਸਹੂਲਤਾਂ ਹਾਸਿਲ ਕਰਨ ਦੀ ਦੌੜ ਵਿਚ ਲੱਗਿਆ ਹੋਇਆ ਹੈ, ਪਰ ਇਸ ਦੇ ਬਾਵਜੂਦ ਉਸ ਦੇ ਮਨ ਵਿਚ ਅਸ਼ਾਂਤੀ, ਤਣਾਅ ਅਤੇ ਅਸੰਤੁਸ਼ਟੀ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਅਸਲ ਸ਼ਾਂਤੀ ਬਾਹਰੀ ਹਾਲਾਤਾਂ ਵਿਚ ਨਹੀਂ, ਸਗੋਂ ਮਨੁੱਖ ਦੇ ਅੰਦਰ ਹੀ ਮੌਜੂਦ ਹੈ। ਜਦੋਂ ਤੱਕ ਮਨੁੱਖ ਆਪਣੇ ਅਸਲ ਸਰੂਪ ਅਤੇ ਪ੍ਰਮਾਤਮਾ ਨਾਲ ਆਪਣੇ ਸਬੰਧ ਨੂੰ ਨਹੀਂ ਜਾਣਦਾ, ਉਦੋਂ ਤੱਕ ਉਸ ਨੂੰ ਸਥਾਈ ਸ਼ਾਂਤੀ ਪ੍ਰਾਪਤ ਨਹੀਂ ਹੋ ਸਕਦੀ। ਸਾਧਵੀ ਜੀ ਨੇ ਦੱਸਿਆ ਕਿ ਬ੍ਰਹਮ ਗਿਆਨ ਹੀ ਉਹ ਦਿਵਿਆ ਮਾਧਿਅਮ ਹੈ, ਜਿਸ ਰਾਹੀਂ ਮਨੁੱਖ ਆਪਣੇ ਅੰਦਰ ਪ੍ਰਮਾਤਮਾ ਦੇ ਦਰਸ਼ਨ ਕਰ ਸਕਦਾ ਹੈ। ਅਧਿਆਤਮਿਕ ਗਿਆਨ ਨਾਲ ਮਨੁੱਖ ਆਪਣੇ ਮਨ ਨੂੰ ਸਕਾਰਾਤਮਿਕ ਦਿਸ਼ਾ ਦੇ ਕੇ ਜੀਵਨ ਵਿਚ ਪ੍ਰੇਮ, ਸਬਰ , ਸੰਤੋਖ ਅਤੇ ਸਦਭਾਵਨਾ ਵਰਗੇ ਗੁਣ ਵਿਕਸਿਤ ਕਰ ਸਕਦਾ ਹੈ। ਸਮਾਗਮ ਦੇ ਅੰਤ ’ਚ ਸਾਧਵੀ ਗੁਰਪ੍ਰੀਤ ਭਾਰਤੀ ਨੇ ਰਸ-ਭਿੰਨੇ ਭਜਨਾਂ ਦਾ ਗਾਇਨ ਕਰਕੇ ਸੰਗਤ ਨੂੰ ਮੰਤਰ-ਮੁਗਧ ਕਰ ਦਿੱਤਾ।