23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹਰਸਿਮਰਤ ਤੇ ਮਜੀਠੀਆ ਨਿਰਮਾਣ ਅਧੀਨ ਸੜਕਾਂ ਦੇ ਕਾਰਜਾਂ ਨੂੰ ਸੋਸ਼ਲ ਮੀਡੀਆ ’ਤੇ ਦਿਖਾ ਰਹੇ : ਲੋਕ ਨਿਰਮਾਣ ਮੰਤਰੀ ਈ.ਟੀ.ਓ.

ਅੰਮ੍ਰਿਤਸਰ, 22 ਅਗਸਤ (ਰੇਸ਼ਮ ਸਿੰਘ)-ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ : ਤਸਵੀਰ: ਹਰਜੀਤ ਸਿੰਘ 23-08-2026
ਅੰਮ੍ਰਿਤਸਰ, 22 ਅਗਸਤ (ਰੇਸ਼ਮ ਸਿੰਘ)-ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਫੱਤਾ ਤੋਂ ਰਾਮਗੜ੍ਹ ਭੂੰਦੜ ਤੱਕ ਲਿੰਕ ਸੜਕ ਨੂੰ ਲੈ ਕੇ ਅਕਾਲੀ ਆਗੂਆਂ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਪੋਸਟ ਅਤੇ ਵੀਡੀਓ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿਚ ਕਰੀਬ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਅਤੇ ਸੁਧਾਰ ਕਾਰਜ ਪੂਰੀ ਮਜ਼ਬੂਤੀ, ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਰਵਾ ਰਹੀ ਹੈ । ਇੰਨਾ ਵੱਡਾ ਸੜਕ ਨੈੱਟਵਰਕ ਇਕੱਠੇ ਤਿਆਰ ਕਰਨ ਦਾ ਕੰਮ ਪੰਜਾਬ ਵਿਚ ਪਹਿਲਾਂ ਕਦੇ ਨਹੀਂ ਹੋਇਆ । ਅੱਜ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ: ਈ.ਟੀ.ਓ. ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਜਾਣਬੁੱਝ ਕੇ ਗਲਤ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਪਾ ਕੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਦੀ ਜਨਤਾ ਇਨ੍ਹਾਂ ਦੀ ਸਾਜ਼ਿਸ਼ ਨੂੰ ਸਮਝਦੀ ਹੈ ਅਤੇ ਅਜਿਹੀ ਰਾਜਨੀਤੀ ਨੂੰ ਸਫ਼ਲ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿਚ ਕੋਟਫੱਤਾ ਤੋਂ ਰਾਮਗੜ੍ਹ ਭੂੰਦੜ ਤੱਕ ਜਿਸ ਸੜਕ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ। ਉਹ ਵੀ ਸਰਕਾਰ ਵਲੋਂ ਕਰਵਾਏ ਜਾ ਰਹੇ 45 ਹਜ਼ਾਰ ਕਿਲੋਮੀਟਰ ਦੇ ਸੜਕੀ ਕਾਰਜ ਦਾ ਹੀ ਹਿੱਸਾ ਹੈ। ਸ: ਈ.ਟੀ.ਓ. ਨੇ ਦੋਵਾਂ ਆਗੂਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਅਤੇ ਜੇਕਰ ਉਹ ਹੱਥ ਨਾਲ ਸੜਕ ਉਖਾੜ ਕੇ ਦਿਖਾ ਦਿੰਦੇ ਹੋ ਤਾਂ ਸੰਬੰਧਿਤ ਠੇਕੇਦਾਰ ਜਾਂ ਅਧਿਕਾਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਪਰ ਜੇਕਰ ਅਜਿਹਾ ਨਾ ਕਰ ਸਕੇ ਤਾਂ ਪੰਜਾਬ ਦੀ ਜਨਤਾ ਦੇ ਸਾਹਮਣੇ ਗਲਤ ਪੋਸਟ ਅਤੇ ਵੀਡੀਓ ਫੈਲਾਉਣ ਲਈ ਜਨਤਕ ਤੌਰ ‘ ਤੇ ਮਾਫ਼ੀ ਮੰਗਣੀ ਪਵੇਗੀ।
ਪਿਛਲੀ ਖ਼ਬਰ ਖ਼ੈਬਰ ਪਖਤੂਨਖਵਾ ਤੇ ਬਲੋਚਿਸਤਾਨ ’ਚ 49 ਅੱਤਵਾਦੀ ਮਾਰੇ ਜਾਣ ਦਾ ਦਾਅਵਾ ਅਗਲੀ ਖ਼ਬਰ 2 ਮਹੀਨਿਆਂ ਤੋਂ ਬੰਦ ਪਈਆਂ ਤਨਖਾਹਾਂ ਈ.ਐਸ.ਆਈ . ਮੁਲਾਜ਼ਮਾਂ ਦੇ ਖਾਤੇ ’ਚ ਪਈਆਂ ਹਸਪਤਾਲ ਦਾ ਕੰਮ ਕਾਜ ਆਮ ਵਾਂਗ ਸ਼ੁਰੂ :...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।