27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਕਾਲੀ ਕਾਨਫਰੰਸ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨ੍ਹੇਗੀ- ਮਜੀਠੀਆ

ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਾਬਾ ਬਕਾਲਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੇਲੇ ‘ਤੇ 28 ਅਗਸਤ ਨੂੰ ਕਰਵਾਈ ਜਾ ਰਹੀ ਕਾਨਫਰੰਸ ਦੀਆਂ ਤਿਆਰੀਆਂ ਦੇ ਸੰਬੰਧ ਵਿਚ ਪਾਰਟੀ ਆਗੂਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰੱਖੜ ਪੁੰਨਿਆ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਦਾ ਵਿਸ਼ਾਲ ਇਕੱਠ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗਾ ਤੇ ਇਹ ਰੈਲੀ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨੇਗੀ ।

ਅਜੀਤ ਡੈਸਕ 27-08-2026
ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਾਬਾ ਬਕਾਲਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੇਲੇ ‘ਤੇ 28 ਅਗਸਤ ਨੂੰ ਕਰਵਾਈ ਜਾ ਰਹੀ ਕਾਨਫਰੰਸ ਦੀਆਂ ਤਿਆਰੀਆਂ ਦੇ ਸੰਬੰਧ ਵਿਚ ਪਾਰਟੀ ਆਗੂਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰੱਖੜ ਪੁੰਨਿਆ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਦਾ ਵਿਸ਼ਾਲ ਇਕੱਠ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗਾ ਤੇ ਇਹ ਰੈਲੀ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨੇਗੀ । ਇਸ ਮੌਕੇ ’ਤੇ ਹਲਕਾ ਇੰਚਾਰਜ ਅਜਨਾਲਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਨੇ ਸ. ਮਜੀਠੀਆ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਵਿਚ ਰੈਲੀ ਸ਼ਾਮਿਲ ਹੋਣ ਲਈ ਭਾਰੀ ਉਤਸ਼ਾਹ ਹੈ । ਇਸ ਮੌਕੇ ਦਲ ਦੇ ਬੁਲਾਰੇ ਨਛੱਤਰ ਸਿੰਘ, ਸੀਨੀਅਰ ਯੂਥ ਆਗੂ ਗੁਰਦੀਪ ਸਿੰਘ ਚੱਕ ,ਬਲਕਰਨ ਸਿੰਘ ਸੰਧੂ, ਅਮਨਪ੍ਰੀਤ ਸਿੰਘ, ਜਗਜੀਤ ਸਿੰਘ ਜੱਗੀ ਚੋਹਲਾ, ਹਰਮੋਹਿਤ ਸਿੰਘ ਖਾਲੜਾ, ਤੇਜਿੰਦਰ ਸਿੰਘ ਤੇ ਬਿਕਰਮ ਸਿੰਘ ਵੇਰਕਾ ਆਦਿ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ’ਚ 130.82 ਕਰੋੜ ਦੇ ਕੰਮਾਂ ਨੂੰ ਮਿਲੀ ਹਰੀ ਝੰਡੀ ਅਗਲੀ ਖ਼ਬਰ ਪਹਿਲਾ ਪ੍ਰਕਾਸ਼ ਦਿਵਸ ਗੁਰਦੁਆਰਾ ਬੈਕੁੰਠ ਧਾਮ, ਬਾਜ਼ਾਰ ਗੁੱਜਰਾਂਵਾਲਾ, ਚੌਕ ਚਬੂਤਰਾ ਵਿਖੇ ਸਜਿਆ 19ਵਾਂ ਜੀਵਨ ਜੁਗਤਿ ਸਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।