ਸਿਹਤ ਵਿਭਾਗ ਦੀ ਤਾਲਮੇਲ ਕਮੇਟੀ ਨੇ ਸਾੜੀਆਂ ਮੁੱਖ ਮੰਤਰੀ ਦੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ
ਅੰਮ੍ਰਿਤਸਰ, 29 ਅਗਸਤ (ਰੇਸ਼ਮ ਸਿੰਘ)- ਅੱਜ ਇੱਥੇ ਸਿਹਤ ਵਿਭਾਗ ਦੀ ਤਾਲਮੇਲ ਕਮੇਟੀ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ (ਜ਼ਿਲ੍ਹਾ ਅੰਮ੍ਰਿਤਸਰ) ਦੀ ਅਗਵਾਈ ਹੇਠ ਸਿਵਲ ਹਸਪਤਾਲ ਅੰਮ੍ਰਿਤਸਰ ਵਿਚ ਮੁੱਖ ਮੰਤਰੀ ਪੰਜਾਬ ਦੁਆਰਾ ਮੁਲਾਜ਼ਮ ਵਿਰੋਧੀ ਜਾਰੀ ਕੀਤੇ ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ । ਇਸ ਮੌਕੇ ਮੁਖ ਬੁਲਾਰਿਆਂ ਨਰਸਿੰਗ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਰੰਧਾਵਾ, ਸਰਬਜੀਤ ਕੇਸਰ, ਸੁਖਜਿੰਦਰ ਸਿੰਘ, ਡਾ.
ਅੰਮ੍ਰਿਤਸਰ, 29 ਅਗਸਤ (ਰੇਸ਼ਮ ਸਿੰਘ)- ਅੱਜ ਇੱਥੇ ਸਿਹਤ ਵਿਭਾਗ ਦੀ ਤਾਲਮੇਲ ਕਮੇਟੀ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ (ਜ਼ਿਲ੍ਹਾ ਅੰਮ੍ਰਿਤਸਰ) ਦੀ ਅਗਵਾਈ ਹੇਠ ਸਿਵਲ ਹਸਪਤਾਲ ਅੰਮ੍ਰਿਤਸਰ ਵਿਚ ਮੁੱਖ ਮੰਤਰੀ ਪੰਜਾਬ ਦੁਆਰਾ ਮੁਲਾਜ਼ਮ ਵਿਰੋਧੀ ਜਾਰੀ ਕੀਤੇ ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ । ਇਸ ਮੌਕੇ ਮੁਖ ਬੁਲਾਰਿਆਂ ਨਰਸਿੰਗ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਰੰਧਾਵਾ, ਸਰਬਜੀਤ ਕੇਸਰ, ਸੁਖਜਿੰਦਰ ਸਿੰਘ, ਡਾ. ਨਰਿੰਦਰ, ਡਾ. ਗੌਤਮ ਦੇਵਗਨ, ਰਾਜਵਿੰਦਰ ਸਿੰਘ, ਸਮੀਰ ਸ਼ਰਮਾ, ਨੀਨਾ ਰਾਮਪਾਲ, ਪੰਕਜ ਕਨੋਜੀਆ, ਪਰਦੀਪ ਕੁੰਦਰਾ, ਮੀਨਾ, ਹਰੀਸ਼, ਸਿਮਰਜੀਤ ਕੌਰ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸ਼ਿਵਾ ਕਾਂਤ, ਵਿਨੋਦ ਕੁਮਾਰ, ਨਰਿੰਦਰ ਪ੍ਰਧਾਨ, ਪ੍ਰੇਮ ਚੰਦ ਤੇ ਸਵਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ’ਚ ਮੁਲਾਜ਼ਮਾਂ ਨੂੰ ਬਣਦਾ ਡੀ.ਏ ਦੇਣਾ ਤੇ ਪਿਛਲਾ 18% ਬਕਾਇਆ ਦੇਣਾ, ਪੁਰਾਣੀ ਪੈਨਸ਼ਨ ਬਹਾਲ ਕਰਨੀ, ਨਵੇਂ ਭਰਤੀ ਹੋਣ ਵਾਲੇ ਸਿਹਤ ਮੁਲਾਜ਼ਮਾਂ ਅਤੇ ਬਾਕੀ ਮੁਲਾਜ਼ਮਾਂ ਦੀ ਤਿੰਨ ਸਾਲ ਦੀ ਪਰਖਕਾਲ ਦੀ ਸ਼ਰਤ ਹਟਾਉਣੀ, ਆਊਟਸੋਰਸ ਅਤੇ ਕੱਚੇ ਮੁਲਾਜ਼ਮ ਨੂੰ ਪੱਕੇ ਕਰਨਾ, ਸਰਕਾਰ ਵਲੋਂ 2021 ਵਿਚ ਬੰਦ ਕੀਤੇ 37 ਭੱਤੇ ਬਹਾਲ ਕਰਨਾ, 2020 ਤੋੋਂਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਸੱਤਵੇਂ ਕੇਂਦਰੀ ਤਨਖਾਹ ਕਮਿਸ਼ਨ ਨਾਲ ਜੋੜਨ ਦੇ ਨੋਟੀਫਿਕੇਸ਼ਨ ਅਤੇ ਸੋਧੇ ਗਏ ਸਰਵਿਸ ਰੂਲਾਂ ਦੇ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਪੰਜਾਬ ਦੇ ਸਮੁੱਚੇ ਨਵੇਂ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲਾਂ ਦੇ ਅਧੀਨ ਕਰਨਾ ਸਮੇਤ ਮੁਲਾਜ਼ਮਾਂ ਦੀਆਂ ਹੋਰ ਬਹੁਤ ਸਾਰੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਜਤਾਇਆ ਜਾ ਰਿਹਾ ਹੈ।