31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਅਕਾਲੀ ਦਲ (ਪੁਨਰ ਸੁਰਜੀਤ) ਦਾ ਭਾਜਪਾ ਨਾਲ ਸਮਝੌਤਾ ਮੰਗਾਂ ’ਤੇ ਅਮਲ ਹੋਣ ਤੋਂ ਬਾਅਦ- ਪੀਰ ਮੁਹੰਮਦ ਦੂਸਰੀਆਂ ਸਿਆਸੀ ਪਾਰਟੀਆਂ ਦੇ ਕਈ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਕੀਤਾ ਪਾਰਟੀ ’ਚ ਸ਼ਾਮਿਲ

ਅੰਮ੍ਰਿਤਸਰ, 30 ਅਗਸਤ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਭਾਜਪਾ ਨਾਲ ਸਮਝੌਤਾ ਪੰਜਾਬ ਦੇ ਮੁੱਦਿਆਂ ਸੰਬੰਧੀ ਦਿੱਤੇ ਪੱਤਰ ’ਚ ਸ਼ਾਮਿਲ ਮੰਗਾਂ ’ਤੇ ਅਮਲ ਹੋਣ ਉਪਰੰਤ ਹੀ ਹੋਵੇਗਾ । ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਰਨੈਲ ਸਿੰਘ ਪੀਰ ਮੁਹੰਮਦ ਨਾਲ ਬੈਠੇ ਦਿਲਜਿੰਦਰ ਬੀਰ ਸਿੰਘ ਵਿਰਕ, ਹਰਜੀਤ ਸਿੰਘ ਪੁਰੇਵਾਲ, ਮਧੂਪਾਲ ਸਿੰਘ ਗੋਗਾ, ਦਵਿੰਦਰ ਸਿੰਘ ਅਤੇ ਹੋਰ। ਤਸਵੀਰ : ਨਿਰਮਲ ਸਟੂਡੀਓ 31-08-2026
ਅੰਮ੍ਰਿਤਸਰ, 30 ਅਗਸਤ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਭਾਜਪਾ ਨਾਲ ਸਮਝੌਤਾ ਪੰਜਾਬ ਦੇ ਮੁੱਦਿਆਂ ਸੰਬੰਧੀ ਦਿੱਤੇ ਪੱਤਰ ’ਚ ਸ਼ਾਮਿਲ ਮੰਗਾਂ ’ਤੇ ਅਮਲ ਹੋਣ ਉਪਰੰਤ ਹੀ ਹੋਵੇਗਾ । ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ । ਪਾਰਟੀ ਦਫ਼ਤਰ ਵਿਖੇ ਵੱਖ-ਵੱਖ ਰਾਜਨੀਤਿਕ ਧਿਰਾਂ ਨਾਲ ਸੰਬੰਧਿਤ ਸੀਨੀਅਰ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਆਪਣੀ ਪਾਰਟੀ ’ਚ ਸ਼ਾਮਿਲ ਕਰਨ ਦੌਰਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਦੀ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਬੈਠਕ ਹੋਈ, ਜਿਸ ’ਚ ਉਨ੍ਹਾਂ ਨੇ ਪੰਜਾਬ ਨਾਲ ਸੰਬੰਧਿਤ 14 ਮੰਗਾਂ ਰੱਖੀਆਂ ਹਨ, ਜਿਸ ’ਚ ਬੰਦੀ ਸਿੰਘਾਂ ਦੀ ਰਿਹਾਈ, ਚੰਡੀਗੜ੍ਹ ਦਾ ਮਾਮਲਾ, ਪੰਜਾਬ ਦੇ ਪਾਣੀਆਂ , ਪੰਜਾਬੀ ਬੋਲਦੇ ਇਲਾਕੇ ਵਾਪਸ ਕਰਨ ਅਤੇ ਝੂਠੇ ਪੁਲਿਸ ਮੁਕਾਬਲਿਆਂ ’ਚ ਮਾਰੇ ਗਏ ਨੌਜਵਾਨਾਂ ਦੀ ਸ਼ਨਾਖ਼ਤ ਸੰਬੰਧੀ ਮੰਗਾਂ ਰੱਖੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਭਾਜਪਾ ਸਾਹਮਣੇ ਰੱਖੀਆਂ ਮੰਗਾਂ ’ਤੇ ਅਮਲ ਤੋਂ ਬਾਅਦ ਹੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਭਾਜਪਾ ਨਾਲ ਸਮਝੌਤਾ ਹੋ ਸਕਦਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ’ਚ ਸ਼ਾਮਿਲ ਹੋਣ ਵਾਲਿਆਂ ’ਚ ਸੁੱਚਾ ਸਿੰਘ ਗੱਗੋਮਾਹਲ ਸ਼੍ਰੋਮਣੀ ਅਕਾਲੀ ਦਲ (ਬ), ਸੁਰਜੀਤ ਸਿੰਘ ਨੰਗਲ ਸੋਹਲ ਸਾਬਕਾ ਮੀਡੀਆ ਇੰਚਾਰਜ- ਆਈ.ਟੀ. ਸੈੱਲ ਆਮ ਆਦਮੀ ਪਾਰਟੀ, ਮੰਗਲ ਸਿੰਘ ਭਗਵਾਨ ਵਾਲਮੀਕ ਆਸ਼ਰਮ ਧੂੰਣਾ ਸਾਹਿਬ ਟਰੱਸਟ, ਸਤਪਾਲ ਸਿੰਘ ਸਾਬਕਾ ਸਰਪੰਚ ਗਾਲਿਬ, ਦਿਲਬਾਗ ਸਿੰਘ ਸਾਬਕਾ ਸਰਪੰਚ ਪਿੰਡ ਫਤੇਵਾਲ, ਗੁਰਦੀਪ ਸਿੰਘ ਸਹੋਤਾ ਫਤੇਵਾਲ, ਸੁਰਿੰਦਰ ਸਿੰਘ ਫਤੇਵਾਲ, ਡਾ: ਜੋਬਨਜੀਤ ਸਿੰਘ, ਰਾਜਬੀਰ ਸਿੰਘ ਸਾਬਕਾ ਐਕਸੀਅਨ, ਹਰਦੇਵ ਸਿੰਘ ਗਾਲਿਬ, ਹਰਵਿੰਦਰ ਸਿੰਘ, ਸੁਖਚੈਨ ਸਿੰਘ, ਆਕਾਸ਼ ਢਿੱਲੋਂ, ਲਕਸ਼ਮਣ ਸਿੰਘ, ਸਾਹਿਬਗੁਰਨੂਰ ਸਿੰਘ, ਸਹਿਲਪ੍ਰੀਤ ਸਿੰਘ, ਅਮਰ ਸਿੰਘ, ਅਮਰਜੀਤ ਸਿੰਘ ਅਤੇ ਸੁਖਦੇਵ ਸਿੰਘ ਗੱਗੋਮਾਹਲ ਨੂੰ ਜੈਕਾਰਿਆਂ ਦੀ ਗੂੰਜ ’ਚ ਸਿਰੋਪਾਓ ਪਾਏ ਅਤੇ ਪਾਰਟੀ ’ਚ ਸ਼ਾਮਿਲ ਕੀਤਾ । ਇਸ ਮੌਕੇ ’ਤੇ ਪੀਰ ਮੁਹੰਮਦ ਦੇ ਨਾਲ ਦਿਲਜਿੰਦਰ ਬੀਰ ਸਿੰਘ ਵਿਰਕ ਪ੍ਰਧਾਨ ਜ਼ਿਲ੍ਹਾ ਜਥੇਦਾਰ ਦਿਹਾਤੀ ਅੰਮ੍ਰਿਤਸਰ, ਹਰਜੀਤ ਸਿੰਘ ਪੁਰੇਵਾਲ ਜਥੇਬੰਦਕ ਸਕੱਤਰ ਅਤੇ ਮਧੂਪਾਲ ਸਿੰਘ ਗੋਗਾ ਵਰਕਿਗ ਕਮੇਟੀ ਮੈਂਬਰ ਮੌਜੂਦ ਸਨ। ਜ਼ਿਨ੍ਹਾਂ ਸੰਤ ਸਿਪਾਹੀ ਦਲ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਦੀ ਪ੍ਰਰੇਨਾਂ ਨਾਲ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਨੂੰ ਮਿਲੇ ਤਾਕਤ ’ਤੇ ਖ਼ੁਸੀ ਦਾ ਇਜ਼ਹਾਰ ਕੀਤਾ।
ਪਿਛਲੀ ਖ਼ਬਰ ਸਰਹੱਦੀ ਪਿੰਡ ਸੂਫ਼ੀਆਂ ਨੇੜਿਓਂ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ 3 ਪੈਕੇਟ ਹੈਰੋਇਨ ਬਰਾਮਦ ਬੁਰਜ ਪਿੰਡ ਦੇ ਡ... ਅਗਲੀ ਖ਼ਬਰ - ਪ੍ਰੀਖਿਆ ਕੇਂਦਰ ’ਚ ਪ੍ਰੀਖਿਆਰਥੀਆਂ ਨੂੰ ਉੱਚਿਤ ਸਹੂਲਤਾਂ ਮੁਹੱਈਆ ਨਾ ਕਰਵਾਉਣ ਦਾ ਮਾਮਲਾ- ਗਰਮੀ ਤੇ ਹੁੰਮਸ ਵਿਚਾਲੇ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।