07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੁਮੈਨ ਵਲੋਂ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.

ਅਜੀਤ ਡੈਸਕ 07-09-2026
ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੁਮੈਨ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਮਰਦੀਪ ਸਿੰਘ ਬੈਂਸ, ਸੀ. ਜੇ. ਐਮ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਵੀ ਮੌਜੂਦ ਰਹੇ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਦਿਆਰਥੀਆਂ ਦੇ ਜੀਵਨ, ਚਰਿੱਤਰ ਅਤੇ ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਆਕਾਰ ਦੇਣ ਵਿਚ ਅਧਿਆਪਕ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਸਿੱਖਿਆ ਪ੍ਰਦਾਨ ਕਰਨ ਵਾਲਾ ਹੀ ਨਹੀਂ ਹੁੰਦਾ, ਸਗੋਂ ਇਕ ਮਾਰਗਦਰਸ਼ਕ ਅਤੇ ਪ੍ਰੇਰਣਾਦਾਇਕ ਸ਼ਕਤੀ ਵਜੋਂ ਵੀ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕਰਦਾ ਹੈ। ਸੀ. ਜੇ. ਐਮ. ਅਮਰਦੀਪ ਸਿੰਘ ਬੈਂਸ ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਪ੍ਰੇਰਨਾਦਾਇਕ ਜੀਵਨ ਅਤੇ ਉਨ੍ਹਾਂ ਦੀ ਅਮਿੱਟ ਵਿਰਾਸਤ ਬਾਰੇ ਜਾਣਕਾਰੀ ਸਾਂਝੀ ਕੀਤੀ, ਜਿਨ੍ਹਾਂ ਦੀ ਜਨਮ ਵਰ੍ਹੇਗੰਢ ਨੂੰ ਭਾਰਤ ਵਿਚ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਹੋਏ ਵਿਚਾਰ-ਵਟਾਂਦਰੇ ਨੇ ਐਨ. ਐਸ. ਐਸ. ਵਲੰਟੀਅਰਾਂ ਅਤੇ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੂੰ ਇਕ ਗਿਆਨਵਰਧਕ ਅਤੇ ਅਰਥਪੂਰਨ ਮੰਚ ਪ੍ਰਦਾਨ ਕੀਤਾ। ਉਨ੍ਹਾਂ ਨੇ ਮੁੱਖ ਮਹਿਮਾਨ ਨਾਲ ਵਿਚਾਰਪੂਰਨ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ। ਇਸ ਮੌਕੇ ਡਾ. ਕਮਾਇਨੀ ਆਨੰਦ ਡੀਨ ਅਕਾਦਮਿਕਸ, ਡਾ. ਸ਼ਵੇਤਾ ਮੋਹਨ ਡੀਨ ਵਿਦਿਆਰਥੀ ਕੌਂਸਲ ਅਤੇ ਡਾ. ਅੰਤਰਪ੍ਰੀਤ ਕੌਰ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਵੀ ਮੌਜੂਦ ਸਨ।
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਤੇ 900 ਰੁਪਏ ਡਰੱਗ ਮਨੀ ਸਮੇਤ ਦੋ ਕਾਬੂ ਅਗਲੀ ਖ਼ਬਰ ਫੋਕਲ ਪੁਆਇੰਟ ਇੰਡਸਟਰੀਅਲ ਏਰੀਆ ’ਚ ਅਣਐਲਾਨੇ ਬਿਜਲੀ ਕੱਟਾਂ ਕਾਰਨ ਸਨਅਤਕਾਰਾਂ ’ਚ ਹਫੜਾ-ਦਫੜੀ ਮਚੀ ਪੀ. ਐਸ. ਪੀ. ਸੀ. ਐ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।