ਭਾਈ ਮੋਹਕਮ ਸਿੰਘ ਦੀ ਮਾਤਾ ਦਾ ਹਾਲ ਜਾਣਨ ਲਈ ਭੋਮਾ ਉਨ੍ਹਾਂ ਦੇ ਗ੍ਰਹਿ ਪਹੁੰਚੇ
ਅੰਮ੍ਰਿਤਸਰ, 6 ਸਤੰਬਰ (ਹਰਮਿੰਦਰ ਸਿੰਘ)-ਸੰਤ ਕਰਤਾਰ ਸਿੰਘ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਤੇ ਬਾਬਾ ਠਾਕੁਰ ਸਿੰਘ ਦੇ ਨਜ਼ਦੀਕੀ ਸਾਥੀ ਦਮਦਮੀ ਟਕਸਾਲ ਦੀ ਮਹਾਨ ਸ਼ਖ਼ਸੀਅਤ ਭਾਈ ਮੋਹਕਮ ਸਿੰਘ ਦੇ ਮਾਤਾ ਹਰਦੀਪ ਕੌਰ ਜੋ ਪਿਛਲੇ ਸਮੇਂ ਤੋਂ ਬੀਮਾਰ ਚਲੇ ਆ ਰਹੇ ਹਨ। ਉਨ੍ਹਾਂ ਦਾ ਹਾਲ ਜਾਣਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਦਮਦਮੀ ਟਕਸਾਲ ਦੇ ਆਗੂ ਭਾਈ ਮੋਹਕਮ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ ।
ਅਜੀਤ ਡੈਸਕ
07-09-2026