ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਮੁਕੇਸ਼ ਗੁਪਤਾ ਦੀ ਪ੍ਰਧਾਨਗੀ ਹੇਠ ਇਕ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ’ਚ ਅਧਿਆਪਕਾਂ ਅਤੇ ਸਟਾਫ ਮੈਂਬਰਾਂ ਵਲੋਂ ਪ੍ਰਿੰਸੀਪਲ ਮੁਕੇਸ਼ ਗੁਪਤਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਸਕੂਲ ਦੇ ਸਰਵਪੱਖੀ ਵਿਕਾਸ ਅਤੇ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਸੀਨੀਅਰ ਅਧਿਆਪਕਾਂ ਅਤੇ ਸਮਰਪਿਤ ਸਕੂਲ ਕਰਮਚਾਰੀਆਂ ਨੂੰ ਵੀ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ੍ਰੀ ਮੁਕੇਸ਼ ਗੁਪਤਾ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।