08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕੈਸੋ ਤਹਿਤ ਜ਼ੋਨ-2 ਦੀ ਸਬ ਡਵੀਜ਼ਨ ਪੱਛਮੀ ਦੇ ਹੋਟ ਸਪਾਟ ਖੇਤਰਾਂ ’ਚ ਪੁਲਿਸ ਨੇ ਕੀਤੀ ਛਾਪੇਮਾਰੀ

ਅੰਮ੍ਰਿਤਸਰ, 7 ਸਤੰਬਰ (ਰੇਸ਼ਮ ਸਿੰਘ)- ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਅਤੇ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ਅਪਰੇਸ਼ਨ ਕੈਸੋ ਤਹਿਤ ਜ਼ੋਨ-2 ਸਬ-ਡਿਵੀਜ਼ਨ ਪੱਛਮੀਂ ਦੇ ਵੱਖ-ਵੱਖ ਪ੍ਰਭਾਵਿਤ ਇਲਾਕਿਆਂ ’ਚ ਅੱਜ ਤੜਕਸਾਰ ਜਸਕਰਨ ਸਿੰਘ ਤੇਜਾ ਡੀ. ਸੀ.

ਅਜੀਤ ਡੈਸਕ 08-09-2026
ਅੰਮ੍ਰਿਤਸਰ, 7 ਸਤੰਬਰ (ਰੇਸ਼ਮ ਸਿੰਘ)- ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਅਤੇ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ਅਪਰੇਸ਼ਨ ਕੈਸੋ ਤਹਿਤ ਜ਼ੋਨ-2 ਸਬ-ਡਿਵੀਜ਼ਨ ਪੱਛਮੀਂ ਦੇ ਵੱਖ-ਵੱਖ ਪ੍ਰਭਾਵਿਤ ਇਲਾਕਿਆਂ ’ਚ ਅੱਜ ਤੜਕਸਾਰ ਜਸਕਰਨ ਸਿੰਘ ਤੇਜਾ ਡੀ.ਸੀ.ਪੀ.-ਸ਼ਹਿਰੀ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਗਈ । ਉਨ੍ਹਾਂ ਨਾਲ ਏ.ਡੀ.ਸੀ.ਪੀ.-2 ਸਿਰੀਵਨੇਲਾ, ਏ.ਸੀ.ਪੀ. ਪੱਛਮੀ ਤੇ ਛਾਉਣੀ ਤੇ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਕਮਾਂਡੋ ਫੋਰਸ ਦੇ ਜਵਾਨ ਵੀ ਮੌਜੂਦ ਸਨ। ਡੀ.ਸੀ.ਪੀ. -ਸਿਟੀ ਸ: ਤੇਜਾ ਨੇ ਕਿਹਾ ਵੱਖ ਵੱਖ ਪੁਲਿਸ ਟੀਮਾਂ ਵਲੋਂ ਅੱਜ ਸਵੇਰੇ ਤੜਕੇ ਹੀ ਘਨੂੰਪਰ ਕਾਲੇ ਅਤੇ ਕਪੱਤਗੜ੍ਹ ਦੇ ਇਲਾਕਿਆਂ ਨੂੰ ਸੀਲ ਕਰਕੇ ਨਾਕਾਬੰਦੀ ਕੀਤੀ ਗਈ ਅਤੇ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਸਰਚ ਓਪਰੇਸ਼ਨ ਦੌਰਾਨ ਆਦਤਨ ਅਪਰਾਧੀਆਂ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ‘ਤੇ ਸਵੇਰੇ-ਸਵੇਰੇ ਛਾਪੇਮਾਰੀ ਕਰਕੇ ਤਲਾਸ਼ੀ ਲਈ ਗਈ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਸੰਬੰਧੀ ਪੁੱਛਗਿੱਛ ਕੀਤੀ ਗਈ। ਤਲਾਸ਼ੀ ਅਭਿਆਨ ਦੌਰਾਨ ਪੁਲਿਸ ਵਲੋਂ ਇਲਾਕੇ ਵਿਚ ਘਰ-ਘਰ ਵੈਰੀਫਿਕੇਸ਼ਨ, ਵਾਹਨਾਂ ਦੀ ਚੈਕਿੰਗ ਅਤੇ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਗਈ। ਵੱਖ-ਵੱਖ ਨਾਕਿਆਂ ‘ਤੇ ਪੁਲਿਸ ਫੋਰਸ ਤਾਇਨਾਤ ਕਰਕੇ ਇਲਾਕੇ ਵਿਚ ਸਖ਼ਤ ਨਿਗਰਾਨੀ ਰੱਖੀ ਗਈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦਾ ਮੁੱਖ ਉਦੇਸ਼ ਅਪਰਾਧੀਆਂ ਵਿਚ ਪੁਲਿਸ ਦਾ ਡਰ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ, ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ’ਤੇ ਕਾਬੂ ਪਾਉਣਾ ਅਤੇ ਸੰਭਾਵਿਤ ਅਪਰਾਧਾਂ ਨੂੰ ਰੋਕਣਾ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਅਤੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀਆ... ਅਗਲੀ ਖ਼ਬਰ ਪੰਜਾਬ ਸਰਕਾਰ ਨੂੰ ਸੂਬੇ ਦੇ ਲੋਕਾਂ ਦੀ ਕੋਈ ਚਿੰਤਾ ਨਹੀ -ਮਲਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।