08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ਼੍ਰੋਮਣੀ ਕਮੇਟੀ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਅਤੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਧਾਰਮਿਕ ਸਭਾ-ਸੁਸਾਇਟੀਆਂ ਨਾਲ ਇੱਕਤਰਤਾ

ਅੰਮ੍ਰਿਤਸਰ, 7 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਪਹਿਲਾ ਪ੍ਰਕਾਸ਼ ਪੁਰਬ 12 ਸਤੰਬਰ ਅਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ ਨੂੰ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਅਤੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਨ੍ਹਾਂ ਪ੍ਰਕਾਸ਼ ਪੁਰਬਾਂ ਦੇ ਸੰਬੰਧ ਵਿਚ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਅਧਿਕਾਰੀਆਂ ਵਲੋਂ ਗੁਰੂ ਨਗਰੀ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਵਿਸ਼ੇਸ਼ ਇੱਕਤਰਤਾ ਕਰਕੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 08-09-2026
ਅੰਮ੍ਰਿਤਸਰ, 7 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਪਹਿਲਾ ਪ੍ਰਕਾਸ਼ ਪੁਰਬ 12 ਸਤੰਬਰ ਅਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ ਨੂੰ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਅਤੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਨ੍ਹਾਂ ਪ੍ਰਕਾਸ਼ ਪੁਰਬਾਂ ਦੇ ਸੰਬੰਧ ਵਿਚ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਅਧਿਕਾਰੀਆਂ ਵਲੋਂ ਗੁਰੂ ਨਗਰੀ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਵਿਸ਼ੇਸ਼ ਇੱਕਤਰਤਾ ਕਰਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਭਾ-ਸੁਸਾਇਟੀਆਂ ਦੇ ਵਿਚਾਰ ਸਾਂਝੇ ਕਰਦਿਆਂ ਵੱਖ-ਵੱਖ ਨੁਮਾਇੰਦਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸੰਬੰਧੀ ਸੁਝਾਅ ਦਿੰਦਿਆਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ ਨੇ ਹਾਜ਼ਰ ਧਾਰਮਿਕ ਸ਼ਖ਼ਸੀਅਤਾਂ ਨੂੰ ਗੁਰਪੁਰਬ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਵਾਂਗ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਹੋਣਗੇ। ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ 13 ਸਤੰਬਰ ਤੋਂ ਆਰੰਭ ਹੋਵੇਗੀ, ਜੋ ਅਕਤੁਬਰ ਗੁਰਪੁਰਬ ਤੱਕ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਪ੍ਰਕਾਸ਼ ਪੁਰਬਾਂ ਮੌਕੇ ਸਾਰੇ ਸ਼ਹਿਰ ਨੂੰ ਰੁਸ਼ਨਾਉਣ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇ। ਇਸ ਇਕੱਤਰਤਾ ਮੌਕੇ ਉਕਤ ਪ੍ਰਮੁੱਖ ਸ਼ਖਸੀਅਤਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਗੁ: ਸ਼ਹੀਦਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਤੇ ਵਧੀਕ ਮੈਨੇਜਰ ਗੁਰਿੰਦਰ ਸਿੰਘ ਭੋਮਾ, ਗਿਆਨੀ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਸੰਤੋਖ ਸਿੰਘ ਸੇਠੀ ਮੀਤ ਪ੍ਰਧਾਨ ਚੀਫ਼ ਖਾਲਸਾ ਦੀਵਾਨ, ਭਾਈ ਤਰਜਿੰਦਰ ਸਿੰਘ ਬੀਬੀ ਕੌਲਾਂ ਜੀ ਚੈਰੀਟੈਬਲ ਹਸਪਤਾਲ ਕਟੜਾ ਦਲ ਸਿੰਘ, ਕੁਲਦੀਪ ਸਿੰਘ ਪੰਡੋਰੀ, ਭਾਈ ਜਗਜੀਤ ਸਿੰਘ ਖ਼ਾਲਸਾ, ਤਰਨਜੀਤ ਸਿੰਘ, ਸਤਿੰਦਰਪਾਲ ਸਿੰਘ, ਬਾਬਾ ਅਵਤਾਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਗੁਰਪਾਲ ਸਿੰਘ, ਭਾਈ ਹਰੀ ਸਿੰਘ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਲਖਬੀਰ ਸਿੰਘ ਪ੍ਰਧਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮਜੀਠਾ ਰੋਡ, ਸੁਰਿੰਦਰਪਾਲ ਸਿੰਘ, ਹਰਦੀਪ ਸਿੰਘ, ਭੁਪਿੰਦਰ ਸਿੰਘ, ਭਾਈ ਸਤਨਾਮ ਸਿੰਘ ਮੱਲੀ, ਹਰਪ੍ਰੀਤ ਸਿੰਘ, ਕੁਲਵੰਤ ਸਿੰਘ ਗੁਗਨਾਨੀ, ਨਵਤੇਜ ਸਿੰਘ, ਚਰਨਜੀਤ ਸਿੰਘ, ਸੁਖਦੇਵ ਸਿੰਘ, ਭਾਈ ਤਰਸੇਮ ਸਿੰਘ ਪ੍ਰਚਾਰਕ ਤੇ ਅਮਰ ਸਿੰਘ ਭੰਗੂ ਸਮੇਤ ਹੋਰ ਸਭ ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਚਿੱਟੇ ਦਾ ਕਾਰੋਬਾਰ ਕਰਨ ਵਾਲਾ ਨੌਜਵਾਨ ਪਿੰਡ ਵਾਸੀਆਂ ਨੇ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ ਅਗਲੀ ਖ਼ਬਰ ਕੈਸੋ ਤਹਿਤ ਜ਼ੋਨ-2 ਦੀ ਸਬ ਡਵੀਜ਼ਨ ਪੱਛਮੀ ਦੇ ਹੋਟ ਸਪਾਟ ਖੇਤਰਾਂ ’ਚ ਪੁਲਿਸ ਨੇ ਕੀਤੀ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।