ਵੇਰਕਾ ਮਿਲਕ ਅਤੇ ਕੈਟਲ ਫ਼ੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵਲੋਂ 12 ਨੂੰ ਮੁੱਖ ਮੰਤਰੀ ਰਿਹਾਇਸ਼ ਘੇਰਨ ਲਈ ਵਿੱਢੀ ਲਾਮਬੰਦੀ
ਵੇਰਕਾ, 7 ਸਤੰਬਰ (ਲਖਵਿੰਦਰ ਸਿੰਘ)-ਵੇਰਕਾ ਮਿਲਕ ਅਤੇ ਕੈਟਲ ਫ਼ੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸਾਂਝੇ ਬੈਨਰ ਹੇਠ ਇੱਕ ਪ੍ਰਭਾਵਸ਼ਾਲੀ ਗੇਟ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁੱਖ ਉਦੇਸ਼ ਆਉਣ ਵਾਲੀ 12 ਸਤੰਬਰ ਨੂੰ ਮਾਨਯੋਗ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਹੋਣ ਜਾ ਰਹੀ ਸੂਬਾ ਪੱਧਰੀ ਵਿਸ਼ਾਲ ਰੈਲੀ ਅਤੇ ਰੋਸ ਪ੍ਰਦਰਸ਼ਨ ਲਈ ਵਰਕਰਾਂ ਨੂੰ ਲਾਮਬੰਦ ਕਰਨਾ ਸੀ।
ਅਜੀਤ ਡੈਸਕ
08-09-2026