ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀਵਨ ਜੁਗਤਿ ਸਮਾਗਮ
ਗੁਰਦੁਆਰਾ ਸਾਧ ਸੰਗਤ ਸੰਤ ਸ਼ੰਕਰ ਸਿੰਘ ਕਬੀਰ ਪਾਰਕ ਵਿਖੇ ਸਜਾਏ ਸਮਾਗਮ
ਛੇਹਰਟਾ, 7 ਸਤੰਬਰ (ਪੱਤਰ ਪ੍ਰੇਰਕ)-ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼ਬਦ ਕੀਰਤਨ ਨਾਮ ਸਿਮਰਨ ਵਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ਼੍ਰੋਮਣੀ ਕਮੇਟੀ ਤੇ ਸਥਾਨਕ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਆਰੰਭ ਕੀਤੀ ਜੀਵਨ ਜੁਗਤ ਸਮਾਗਮਾਂ ਦੀ ਲੜੀ ਤਹਿਤ ਅੱਜ ਦਾ ਸਮਾਗਮ ਗੁਰਦੁਆਰਾ ਸਾਧ ਸੰਗਤ ਸੰਤ ਸ਼ੰਕਰ ਸਿੰਘ ਕਬੀਰ ਪਾਰਕ ਗੁਰੂ ਨਾਨਕ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਜਾਇਆ ਗਿਆ। ਮੈਂ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ!!
ਛੇਹਰਟਾ, 7 ਸਤੰਬਰ (ਪੱਤਰ ਪ੍ਰੇਰਕ)-ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼ਬਦ ਕੀਰਤਨ ਨਾਮ ਸਿਮਰਨ ਵਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ਼੍ਰੋਮਣੀ ਕਮੇਟੀ ਤੇ ਸਥਾਨਕ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਆਰੰਭ ਕੀਤੀ ਜੀਵਨ ਜੁਗਤ ਸਮਾਗਮਾਂ ਦੀ ਲੜੀ ਤਹਿਤ ਅੱਜ ਦਾ ਸਮਾਗਮ ਗੁਰਦੁਆਰਾ ਸਾਧ ਸੰਗਤ ਸੰਤ ਸ਼ੰਕਰ ਸਿੰਘ ਕਬੀਰ ਪਾਰਕ ਗੁਰੂ ਨਾਨਕ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਜਾਇਆ ਗਿਆ। ਮੈਂ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ!! ਵਿਸ਼ੇ ’ਤੇ ਸੱਜੇ ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਜਗਤਾਰ ਸਿੰਘ, ਭਾਈ ਹਰਵਿੰਦਰ ਪਾਲ ਸਿੰਘ ਬੀਬੀ ਕੌਲਾਂ ਭਲਾਈ ਕੇਂਦਰ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ ਵਲੋਂ ਸ਼ਬਦ ਕੀਰਤਨ ਤੇ ਕਥਾ ਵਾਚਕ ਭਾਈ ਕਿਸ਼ਨ ਸਿੰਘ ਸੰਤਨ ਕੀ ਕੁਟੀਆ ਵਲੋਂ ਗੁਰਮਤਿ ਵਿਚਾਰਾਂ ਸਰਵਣ ਕਰਾਈਆਂ ਗਈਆਂ। ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਿਕਰਮਜੀਤ ਸਿੰਘ , ਚਰਨਜੀਤ ਸਿੰਘ, ਕ੍ਰਿਪਾਲ ਸਿੰਘ ਢਿੱਲੋਂ ਪ੍ਰਧਾਨ, ਜਸਬੀਰ ਸਿੰਘ ਬੈਂਕ ਵਾਲੇ, ਜਤਿੰਦਰ ਸਿੰਘ ਚਾਵਲਾ, ਸ਼ਰਨਜੀਤ ਸਿੰਘ ਡੀਈਸੀ ਫੈਨ ਵਾਲੇ, ਭੁਪਿੰਦਰ ਸਿੰਘ, ਜਸਬੀਰ ਸਿੰਘ ਅਰੋੜਾ, ਜਗਦੀਸ਼ ਸਿੰਘ ਆਹਲੂਵਾਲੀਆ, ਜਵਾਹਰ ਲਾਲ ਸਿੰਘ, ਅਵਤਾਰ ਸਿੰਘ ਖਾਲਸਾ, ਅਮਰਜੀਤ ਸਿੰਘ, ਰਸ਼ਪਾਲ ਸਿੰਘ, ਪ੍ਰੀਤਮ ਸਿੰਘ ਗਿੱਲ, ਧੰਨਜੀਤ ਸਿੰਘ ਰਾਜਾ ਜੰਗ, ਜੋਗਿੰਦਰ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ, ਕੁਲਜੀਤ ਸਿੰਘ, ਕਿਸ਼ਨ ਸਿੰਘ ਤੇ ਹੋਰਨਾ ਪ੍ਰਬੰਧਕਾਂ ਨੇ ਜਥਿਆਂ ਤੇ ਕਥਾਵਾਚਕ ਭਾਈ ਕਿਸ਼ਨ ਸਿੰਘ ਸੰਤਨ ਕੀ ਕੁਟੀਆ ਵਾਲਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਦੇ ਵਿਚ ਸੰਗਤਾਂ ਹਾਜ਼ਰ ਸਨ। ਅੱਜ ਦਾ ਸਮਾਗਮ ਮਿਤੀ ਯ 8 ਸਤੰਬਰ, ਮੰਗਲਵਾਰ ਸਮਾਂ : ਸ਼ਾਮ 6 ਤੋਂ ਰਾਤ 9 ਵਜੇ ਤੱਕ ਸਥਾਨ : ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ,ਮਜੀਠਾ ਰੋਡ ਅੰਮ੍ਰਿਤਸਰ