12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅੰਮ੍ਰਿਤਸਰ ’ਚ ਬੈਂਕ ਕਰਮਚਾਰੀਆਂ ਦਾ ਜ਼ੋਰਦਾਰ ਪ੍ਰਦਰਸ਼ਨ, 5 ਦਿਨਾਂ ਵਰਕਿੰਗ ਲਾਗੂ ਕਰਨ ਦੀ ਮੰਗ ਹੜਤਾਲ ਦੌਰਾਨ ਗਾਹਕਾਂ ਨੂੰ ਕਰਨਾ ਪਿਆ ਪ੍ਰੇਸ਼ਾਨੀ ਦਾ ਸਾਹਮਣਾ

ਅੰਮ੍ਰਿਤਸਰ, 11 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਸੱਦੇ ਤੋਂ ਬਾਅਦ ਸ਼ੁੱਕਰਵਾਰ ਨੂੰ ਬੈਂਕ ਕਰਮਚਾਰੀਆਂ ਨੇ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ’ਚ ਪ੍ਰਦਰਸ਼ਨ ਕੀਤਾ। ਹੜਤਾਲ ਕਾਰਨ ਸ਼ਹਿਰ ਦੇ ਬੈਂਕਾਂ ’ਚ ਕੰਮ ਪ੍ਰਭਾਵਿਤ ਹੋਇਆ।

ਹੜਤਾਲ ਕਾਰਨ ਬੰਦ ਪਏ ਬੈਂਕ ਦੀ ਇਕ ਬ੍ਰਾਂਚ। 12-09-2026
ਅੰਮ੍ਰਿਤਸਰ, 11 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਸੱਦੇ ਤੋਂ ਬਾਅਦ ਸ਼ੁੱਕਰਵਾਰ ਨੂੰ ਬੈਂਕ ਕਰਮਚਾਰੀਆਂ ਨੇ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ’ਚ ਪ੍ਰਦਰਸ਼ਨ ਕੀਤਾ। ਹੜਤਾਲ ਕਾਰਨ ਸ਼ਹਿਰ ਦੇ ਬੈਂਕਾਂ ’ਚ ਕੰਮ ਪ੍ਰਭਾਵਿਤ ਹੋਇਆ। ਬੈਂਕ ਪਹੁੰਚੇ ਗਾਹਕਾਂ ਨੂੰ ਨਿਰਾਸ਼ ਵਾਪਸ ਪਰਤਣਾ ਪਿਆ। ਨਕਦੀ ਜਮ੍ਹਾਂ ਕਰਵਾਉਣ, ਕਢਵਾਉਣ, ਚੈੱਕ ਜਮ੍ਹਾਂ ਕਰਵਾਉਣ ਅਤੇ ਹੋਰ ਜ਼ਰੂਰੀ ਬੈਂਕਿੰਗ ਕੰਮਾਂ ਲਈ ਆਏ ਲੋਕਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਥਾਨਕ ਕਚਹਿਰੀ ਚੌਂਕ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਬਾਹਰ ਕੀਤੇ ਇਸ ਪ੍ਰਦਰਸ਼ਨ ‘ਚ ਪੰਜਾਬ ਨੈਸ਼ਨਲ ਬੈਂਕ, ਕੇਨਰਾ ਬੈਂਕ, ਆਂਧਰਾ ਬੈਂਕ, ਯੂਨੀਅਨ ਬੈਂਕ, ਇੰਡੀਅਨ ਬੈਂਕ, ਬੈਂਕ ਆਫ਼ ਇੰਡੀਆ ਸਮੇਤ ਵੱਖ-ਵੱਖ ਬੈਂਕਾਂ ਦੇ ਕਰਮਚਾਰੀਆਂ ਨੇ ਹਿੱਸਾ ਲਿਆ। ਕਰਮਚਾਰੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪੰਜ ਦਿਨਾਂ ਦੀ ਬੈਂਕਿੰਗ ਪ੍ਰਣਾਲੀ ਲਾਗੂ ਕਰਨ ਸਮੇਤ ਹੋਰ ਮੰਗਾਂ ਚੁੱਕੀਆਂ। ਯੂਨੀਅਨ ਆਗੂਆਂ ਨੇ ਕਿਹਾ ਕਿ ਵਾਰ-ਵਾਰ ਭਰੋਸਾ ਦੇਣ ਅਤੇ ਰਸਮੀ ਸਮਝੌਤੇ ਦੇ ਬਾਵਜੂਦ ਆਪਣੀਆਂ ਮੰਗਾਂ ਦੇ ਹੱਲ ’ਚ ਦੇਰੀ ਹੋਣ ਕਾਰਨ ਮਜ਼ਦੂਰਾਂ ਨੂੰ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਦੀ ਮੁੱਖ ਮੰਗ ਬੈਂਕਿੰਗ ਖੇਤਰ ’ਚ ਪੰਜ ਦਿਨਾਂ ਦੇ ਕੰਮ ਵਾਲੇ ਹਫ਼ਤੇ ਨੂੰ ਲਾਗੂ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਰਚ 2024 ‘ ਚ ਇੰਡੀਅਨ ਬੈਂਕਸ ਐਸੋਸੀਏਸ਼ਨ ਅਤੇ ਬੈਂਕ ਯੂਨੀਅਨਾਂ ਵਿਚਕਾਰ ਪੰਜ ਦਿਨਾਂ ਦੀ ਬੈਂਕਿੰਗ ਸੰਬੰਧੀ ਇਕ ਸਮਝੌਤਾ ਹੋਇਆ ਸੀ, ਪਰ ਇਸਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ।
ਪਿਛਲੀ ਖ਼ਬਰ ਬੇਅਦਬੀ ਦੇ ਵਿਰੋਧ ’ਚ ਵਾਲਮੀਕਿ ਭਾਈਚਾਰੇ ਵਲੋਂ ਭੰਡਾਰੀ ਪੁਲ ’ਤੇ ਚੱਕਾ ਜਾਮ * ਟ੍ਰੈਫਿਕ ਵਿਵਸਥਾ ਵਿਗੜਣ ਨਾਲ ਲੋਕਾਂ ਨੂ... ਅਗਲੀ ਖ਼ਬਰ ਅੰਮ੍ਰਿਤਸਰ ਵਿਕਾਸ ਅਥਾਰਟੀ (ਪੁੱਡਾ) ਵਲੋਂ ਅਣ-ਅਧਿਕਾਰਤ ਕਾਲੋਨੀਆਂ ’ਤੇ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।