14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਕੇਂਦਰੀ ਪੂਲ ਤੋਂ ਪੰਜਾਬ ਦਾ ਬਣਦਾ 1051 ਮੈਗਾਵਾਟ ਦਾ ਹਿੱਸਾ ਰੋਕ ਕੇ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਇੰਡਸਟਰੀ ਨੂੰ ਬਰਬਾਦ ਕਰਨ ਦੀ ਰਚੀ ਸਾਜਿਸ਼ – ਕੁਲਦੀਪ ਧਾਲੀਵਾਲ

ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਆਮ ਆਦਮੀ ਪਾਰਟੀ ਆਪ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ 4-5 ਦਿਨਾਂ ਦਰਮਿਆਨ ਪੰਜਾਬ ਨੂੰ ਜਿਸ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਿਆ, ਉਹ ਕੇਂਦਰ ਸਰਕਾਰ ਦੇ ਨਕਾਰਾਤਮਕ ਰਵੱਈਏ ਅਤੇ ਸੂਬੇ ਦਾ ਹੱਕ ਮਾਰਨ ਦੀ ਨੀਤੀ ਦਾ ਨਤੀਜਾ ਸੀ। ਹਾਲਾਂਕਿ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਵਰਕੌਮ ਅਧਿਕਾਰੀਆਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਪੰਜਾਬ ਹੁਣ ਇਸ ਸੰਕਟ ਵਿਚੋਂ ਪੂਰੀ ਤਰ੍ਹਾਂ ਬਾਹਰ ਨਿਕਲ ਆਇਆ ਹੈ।

ਅੰਮ੍ਰਿਤਸਰ ਵਿਖੇ ਪੱਤਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ। ਤਸਵੀਰ : ਹਰਜੀਤ ਸਿੰਘ 14-09-2026
ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਆਮ ਆਦਮੀ ਪਾਰਟੀ ਆਪ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ 4-5 ਦਿਨਾਂ ਦਰਮਿਆਨ ਪੰਜਾਬ ਨੂੰ ਜਿਸ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਿਆ, ਉਹ ਕੇਂਦਰ ਸਰਕਾਰ ਦੇ ਨਕਾਰਾਤਮਕ ਰਵੱਈਏ ਅਤੇ ਸੂਬੇ ਦਾ ਹੱਕ ਮਾਰਨ ਦੀ ਨੀਤੀ ਦਾ ਨਤੀਜਾ ਸੀ। ਹਾਲਾਂਕਿ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਵਰਕੌਮ ਅਧਿਕਾਰੀਆਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਪੰਜਾਬ ਹੁਣ ਇਸ ਸੰਕਟ ਵਿਚੋਂ ਪੂਰੀ ਤਰ੍ਹਾਂ ਬਾਹਰ ਨਿਕਲ ਆਇਆ ਹੈ। ਅੰਮ੍ਰਿਤਸਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਧਾਲੀਵਾਲ ਨੇ ਕਿਹਾ ਕਿ ਤਲਵੰਡੀ ਸਾਬੋ ਅਤੇ ਨਾਭਾ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਯੂਨਿਟਾਂ ‘ਚ ਆਈ ਤਕਨੀਕੀ ਖਰਾਬੀ ਕਾਰਨ ਸਮੱਸਿਆ ਆਈ ਸੀ, ਜਿਸ ਨੂੰ ਹੁਣ ਪੂਰੀ ਤਰ੍ਹਾਂ ਠੀਕ ਕਰ ਲਿਆ ਗਿਆ ਹੈ। ਐਤਵਾਰ ਸਵੇਰੇ 6 ਵਜੇ ਤੋਂ ਪੂਰੇ ਪੰਜਾਬ ‘ਚ ਖੇਤੀਬਾੜੀ, ਇੰਡਸਟਰੀ ਅਤੇ ਘਰੇਲੂ ਖਪਤਕਾਰਾਂ ਨੂੰ ਬਿਨਾਂ ਕਿਸੇ ਕੱਟ ਤੋਂ ਨਿਰੰਤਰ ਬਿਜਲੀ ਦਿੱਤੀ ਜਾ ਰਹੀ ਹੈ। ਪੰਜਾਬ ਦਾ ਆਪਣਾ ਅੰਦਰੂਨੀ ਉਤਪਾਦਨ 5300-5400 ਮੈਗਾਵਾਟ ਤੱਕ ਪਹੁੰਚ ਗਿਆ ਹੈ ਅਤੇ ਸੂਬੇ ਦੇ ਸਾਰੇ 10 ਥਰਮਲ ਯੂਨਿਟ ਸੁਚਾਰੂ ਢੰਗ ਨਾਲ ਕੰਮ ਕਰ ਰਹੇ ਹਨ। 15,700 ਮੈਗਾਵਾਟ ਦੀ ਕੁੱਲ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਜਾ ਰਹਾ ਹੈ। ਕੇਂਦਰ ਸਰਕਾਰ ਦੀ ਨੀਅਤ ‘ਤੇ ਸਵਾਲ ਚੁੱਕਦਿਆਂ ਆਪ ਆਗੂ ਨੇ ਕਿਹਾ ਕਿ ਜਦੋਂ ਕਿਸੇ ਵੀ ਰਾਜ ‘ਤੇ ਕੋਈ ਤਕਨੀਕੀ ਸੰਕਟ ਆਉਂਦਾ ਹੈ, ਤਾਂ ਕੇਂਦਰ ਦਾ ਫਰਜ਼ ਬਣਦਾ ਹੈ ਕਿ ਉਹ ਉਸ ਦੀ ਬਾਂਹ ਫੜੇ। ਅਜਿਹੇ ਔਖੇ ਸਮੇਂ ’ਚ ਕੇਂਦਰ ਸਰਕਾਰ ਨੇ ਪੰਜਾਬ ਦੀ ਬਾਂਹ ਛੱਡ ਦਿੱਤੀ। ਕੇਂਦਰੀ ਪੂਲ ਤੋਂ ਪੰਜਾਬ ਨੂੰ ਮਿਲਣ ਵਾਲੀ 1051 ਮੈਗਾਵਾਟ ਬਿਜਲੀ ਬੰਦ ਕਰ ਦਿੱਤੀ ਗਈ। ਪੰਜਾਬ ਦੇ ਬਿਜਲੀ ਮੰਤਰੀ ਅਤੇ ਅਧਿਕਾਰੀਆਂ ਵਲੋਂ ਵਾਰ-ਵਾਰ ਕੇਂਦਰ ਨਾਲ ਰਾਬਤਾ ਕਾਇਮ ਕਰਨ ਅਤੇ ਚਿੱਠੀਆਂ ਲਿਖਣ ਦੇ ਬਾਵਜੂਦ ਕੇਂਦਰ ਨੇ ਕੋਈ ਮਦਦ ਨਹੀਂ ਕੀਤੀ। ਉਨ੍ਹਾਂ ਪੰਜਾਬ ਦੇ ਨਿਵਾਸੀਆਂ, ਕਿਸਾਨ ਭਰਾਵਾਂ ਅਤੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬੇ ਕੋਲ ਆਪਣੀ ‘ਪਛਵਾੜਾ ਕੋਲ ਮਾਈਨ’ ਤੋਂ ਕੋਲੇ ਦੀ ਨਿਰੰਤਰ ਸਪਲਾਈ ਆ ਰਹੀ ਹੈ। ਰੋਪੜ ਪਲਾਂਟ ਕੋਲ 30 ਦਿਨ, ਲਹਿਰਾ ਮੁਹੱਬਤ ਕੋਲ 11 ਦਿਨ, ਗੋਇੰਦਵਾਲ ਸਾਹਿਬ ਕੋਲ 16 ਦਿਨ, ਨਾਭਾ ਕੋਲ 8 ਦਿਨ ਅਤੇ ਤਲਵੰਡੀ ਸਾਬੋ ਕੋਲ 4 ਦਿਨ ਦਾ ਕੋਲਾ ਉਪਲਬਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਪਰਿਸਥਿਤੀ ‘ਚ ਆਪਣੇ ਕਿਸਾਨਾਂ ਅਤੇ ਇੰਡਸਟਰੀ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਅੰਮ੍ਰਿਤਸਰ ਤੋਂ ਨਿਊਯਾਰਕ ਤੱਕ ਪਹੁੰਚੀ 450 ਸਾਲਾ ਵਿਰਾਸਤ ਦੀ ਗੂੰਜ ਜੀ. ਐਨ. ਡੀ. ਯੂ. ਦੇ ਸਾਬਕਾ ਵਿਦਿਆਰਥੀ ਅਤੇ ਬ੍ਰਾ... ਅਗਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।