18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 551 ਦਿਨ ਪੂਰੇ ਹੋਣ ’ਤੇ ਨਸ਼ਾ ਮੁਕਤੀ ਮੋਰਚਾ ਵਲੋਂ ਮੀਟਿੰਗ

ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 551 ਦਿਨ ਪੂਰੇ ਹੋਣ ’ਤੇ ਅੰਮ੍ਰਿਤਸਰ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਅੰਮ੍ਰਿਤਸਰ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਨਸ਼ਾ ਮੁਕਤੀ ਮੋਰਚਾ ਦੀਆਂ ਟੀਮਾਂ ਦੀ ਅਹਿਮ ਮੀਟਿੰਗ ਹੋਈ, ਜਿਸ ’ਚ ਵਿਧਾਇਕ ਡਾ. ਅਜੇ ਕੁਮਾਰ ਗੁਪਤਾ, ਹਲਕਾ ਉੱਤਰੀ ਦੇ ਇੰਚਾਰਜ ਅਤੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਅਤੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਇੰਚਾਰਜ ਦੀਕਸ਼ਿਤ ਧਵਨ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪੱਲਵੀ ਮਿਸ਼ਰਾ, ਵਧੀਕ ਕਮਿਸ਼ਨਰ ਨਿਗਮ ਜੈ ਇੰਦਰ ਸਿੰਘ, ਆਰ.

ਨਸ਼ਾ ਮੁਕਤੀ ਮੋਰਚਾ ਵਲੋਂ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਅਜੇ ਗੁਪਤਾ। ਤਸਵੀਰ : ਹਰਜੀਤ ਸਿੰਘ 18-09-2026
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 551 ਦਿਨ ਪੂਰੇ ਹੋਣ ’ਤੇ ਅੰਮ੍ਰਿਤਸਰ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਅੰਮ੍ਰਿਤਸਰ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਨਸ਼ਾ ਮੁਕਤੀ ਮੋਰਚਾ ਦੀਆਂ ਟੀਮਾਂ ਦੀ ਅਹਿਮ ਮੀਟਿੰਗ ਹੋਈ, ਜਿਸ ’ਚ ਵਿਧਾਇਕ ਡਾ. ਅਜੇ ਕੁਮਾਰ ਗੁਪਤਾ, ਹਲਕਾ ਉੱਤਰੀ ਦੇ ਇੰਚਾਰਜ ਅਤੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਅਤੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਇੰਚਾਰਜ ਦੀਕਸ਼ਿਤ ਧਵਨ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪੱਲਵੀ ਮਿਸ਼ਰਾ, ਵਧੀਕ ਕਮਿਸ਼ਨਰ ਨਿਗਮ ਜੈ ਇੰਦਰ ਸਿੰਘ, ਆਰ.ਟੀ.ਏ. ਹਿਤੇਸ਼ ਵੀਰ ਗੁਪਤਾ ਅਤੇ ਪੁਲਿਸ ਵਿਭਾਗ ਵਲੋਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ, ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸਿਟੀ ਜਸਕੀਰਤ ਸਿੰਘ ਤੇਜਾ, ਏ.ਡੀ.ਸੀ.ਪੀ.-2 ਸਿਰੀਵੇਨਿਲਾ ਸਮੇਤ ਪੰਜਾਂ ਸਬ-ਡਵੀਜ਼ਨਾਂ ਦੇ ਏ.ਸੀ.ਪੀ. ਅਤੇ ਐੱਸ.ਐੱਚ.ਓਜ਼ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਅਜੇ ਕੁਮਾਰ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚੋਂ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 551 ਦਿਨ ਪੂਰੇ ਹੋ ਗਏ ਹਨ ਅਤੇ ਇਸ ਅਰਸੇ ਦੌਰਾਨ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ਼ ਵੱਡੀਆਂ ਕਾਰਵਾਈਆਂ ਕਰਦਿਆਂ 76982 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿਚ ਭੇਜਿਆ ਹੈ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ।ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ‘’ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪੱਲਵੀ ਮਿਸ਼ਰਾ ਨੇ ਕਿਹਾ ਕਿ ਅੰਮ੍ਰਿਤਸਰ ਵਿਚੋਂ ਨਸ਼ੇ ਨੂੰ ਖਤਮ ਕਰਨਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਨਸ਼ਾ ਮੁਕਤੀ ਮੋਰਚਾ ‘ਯੁੱਧ ਨਸ਼ਿਆਂ ਵਿਰੁੱਧ’ ਦੇ ਮਾਝਾ ਜ਼ੋਨ ਇੰਚਾਰਜ ਦੀਕਸ਼ਿਤ ਧਵਨ ਨੇ ਕਿਹਾ ਕਿ 551 ਦਿਨ ਪੂਰੇ ਹੋਣ ਤੋਂ ਬਾਅਦ ਨਸ਼ਾ ਮੁਕਤੀ ਮੋਰਚਾ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਵਾਰਡਾਂ ਅਤੇ ਪਿੰਡਾਂ ਤੱਕ ਆਪਣੀ ਪਹੁੰਚ ਨੂੰ ਹੋਰ ਵਿਸਥਾਰ ਦੇਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਨੀ ਨਾਹਰ, ਵਾਈਸ ਪ੍ਰਧਾਨ ਰਣਜੀਤ ਸਿੰਘ, ਕੁਲਵੰਤ ਸਿੰਘ ਵਡਾਲੀ, ਸਾਹਿਬ ਸਿੰਘ ਗਿੱਲ, ਮਨਜੀਤ ਸਿੰਘ ਫੌਜੀ ਅਤੇ ਸੂਰਜ ਮਹਿਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ਼ ਇਕਨਾਮਿਕਸ ਵਲੋਂ ਡੀ. ਈ. ਏ. ਤੇ ਐੱਸ. ਈ. ਐੱਮ. ’ਤੇ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਪਾਣੀ ਵਾਲੀਆਂ ਟੈਂਕੀਆਂ ਦੇ ਲੈਂਟਰ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।