ਡਲਿਵਰੀ ਬੁਆਏ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ-ਮੁੱਖ ਮੁਲਜ਼ਮ ਗ੍ਰਿਫਤਾਰ ਪੁਰਾਣੇ ਝਗੜੇ ਦੀ ਰੰਜਿਸ਼ ਕਾਰਨ ਕੀਤਾ ਸੀ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)-ਥਾਣਾ ਇਸਲਾਮਾਬਾਦ ਦੇ ਖੇਤਰ ਕੋਟ ਖਾਲਸਾ ’ਚ ਡਿਲੀਵਰੀ ਬੁਆਏ ਦੇ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ ਅਤੇ ਇਸ ਲਈ ਮੁੱਖ ਮੁਲ਼ਜਮ ਤੇ ਕਤਲ ਦੇ ਸਾਜਿਸ਼ ਕਰਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦੋਂ ਕਿ ਬਾਕੀ ਹੋਰ ਮੁਲਜ਼ਮਾਂ ਦੀ ਭਾਲ ਜ਼ਾਰੀ ਹੈ।
ਡਲਿਵਰੀ ਬੁਆਏ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕਰਦੇ ਹੋਏ ਡੀ.ਸੀ.ਪੀ. (ਆਪ੍ਰੇਸ਼ਨ) ਜੁਗਰਾਜ ਸਿੰਘ ਕਲੇਰ ਅਤੇ ਗ੍ਰਿਫਤਾਰ ਕੀਤਾ ਮੁਲਜ਼ਮ ਥਾਣਾ ਇਸਲਾਮਾਬਾਦ ਦੀ ਪੁਲਿਸ ਪਾਰਟੀ ਨਾਲ। ਤਸਵੀਰ : ਹਰਜੀਤ ਸਿੰਘ
20-09-2026