23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਖ਼ਾਲਸਾ ਯੂਨੀਵਰਸਿਟੀ ਵਲੋਂ ‘ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ- 2027’ ਤਹਿਤ ਪਰਖ ਸੰਬੰਧੀ ਮੈਗਾ ਭਾਗੀਦਾਰੀ ਮੁਹਿੰਮ ਚਲਾਈ

ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)- ਖ਼ਾਲਸਾ ਯੂਨੀਵਰਸਿਟੀ ਦੇ ਐਨ. ਐੱਸ.

ਅਜੀਤ ਡੈਸਕ 23-09-2026
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)- ਖ਼ਾਲਸਾ ਯੂਨੀਵਰਸਿਟੀ ਦੇ ਐਨ. ਐੱਸ. ਐੱਸ. ਵਿੰਗ ਵਲੋਂ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸਹਿਯੋਗ ਨਾਲ ‘ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ-2027’ ਤਹਿਤ ਕੁਇੱਜ਼ ਸੰਬੰਧੀ ਮੈਗਾ ਭਾਗੀਦਾਰੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਉਲੀਕੀ ਇਹ ਪਹਿਲ ਦੇਸ਼- ਵਿਆਪੀ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਵਿਕਸਿਤ ਭਾਰਤ ਦੇ ਸੁਪਨੇ ’ਚ ਸਰਗਰਮ ਯੋਗਦਾਨ ਪਾਉਣ ਲਈ ਜੋੜਨਾ, ਸਸ਼ਕਤ ਅਤੇ ਪ੍ਰੇਰਿਤ ਕਰਨਾ ਹੈ। ਇਸ ਮੌਕੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਐੱਨ. ਐੱਸ. ਐੱਸ. ਦੇ ਖੇਤਰੀ ਡਾਇਰੈਕਟੋਰੇਟ ਚੰਡੀਗੜ੍ਹ ਦੇ ਯੰਗ ਪ੍ਰੋਫੈਸ਼ਨਲ ਸ੍ਰੀ ਅੰਕੁਸ਼ ਨਿਝਾਵਨ ਨੇ ਵਿਕਸਿਤ ਭਾਰਤ 2027 ਦੀ ਸਮੁੱਚੀ ਪ੍ਰਕਿਰਿਆ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰਦਿਆਂ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ ਰਾਹੀਂ ਭਾਗ ਲੈਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਕੁਇਜ਼ 17 ਅਗਸਤ ਤੋਂ 30 ਸਤੰਬਰ ਤੱਕ 15 ਤੋਂ 29 ਸਾਲ ਦੀ ਉਮਰ ਦੇ ਨੌਜਵਾਨਾਂ ਲਈ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੇਖ ਮੁਕਾਬਲਾ, ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ, ਰਾਜ, ਕੇਂਦਰ ਸ਼ਾਸਿਤ ਪ੍ਰਦੇਸ਼ ਪੱਧਰੀ ਮੁਕਾਬਲਾ ਅਤੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਆਦਿ ਰਾਹੀਂ ਸਫਲ ਭਾਗੀਦਾਰ ਅਗਲੇ ਪੜਾਵਾਂ ’ਚ ਅੱਗੇ ਵੱਧ ਸਕਦੇ ਹਨ। ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਨੇ ਕਿਹਾ ਕਿ ਇਸ ਮੈਗਾ ਮੁਹਿੰਮ ਰਾਹੀਂ ਵਿਦਿਆਰਥੀਆਂ ਅਤੇ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਮਾਈ ਭਾਰਤ ਪੋਰਟਲ ਰਾਹੀਂ ਆਨਲਾਈਨ ਕੁਇਜ਼ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅਤੇ ਭਾਗੀਦਾਰੀ ਬਾਰੇ ਵੀ ਜਾਣੂੰ ਕਰਵਾਇਆ ਗਿਆ। ਡੀਨ ਵਿਦਿਆਰਥੀ ਭਲਾਈ ਡਾ. ਅਜੈ ਸਹਿਗਲ ਨੇ ਲੀਡਰਸ਼ਿਪ, ਸ਼ਖ਼ਸੀਅਤ ਵਿਕਾਸ ਅਤੇ ਰਾਸ਼ਟਰ ਨਿਰਮਾਣ ਨੂੰ ਉਤਸ਼ਾਹਿਤ ਕਰਨ ਵਾਲੀਆਂ ਪਹਿਲ ਕਦਮੀਆਂ ’ਚ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਪ੍ਰੋਗਰਾਮ ਦੀ ਕਾਰਵਾਈ ਡਾ. ਅੰਜੂ ਸ਼ਰਮਾ, ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਵਲੋਂ ਚਲਾਈ ਗਈ, ਜਦਕਿ ਡਾ. ਕਮਲਪ੍ਰੀਤ ਕੌਰ ਸੰਧੂ, ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਨੇ ਵਿਦਿਆਰਥੀਆਂ ਨੂੰ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਡਾ. ਬਲਜੀਤ ਸਿੰਘ, ਐੱਨ.ਐੱਸ.ਐੱਸ. ਪ੍ਰੋਗਰਾਮ ਕੋਆਰਡੀਨੇਟਰ ਨੇ ਧੰਨਵਾਦ ਕੀਤਾ।ਇਸ ਮੌਕੇ ਡਾ. ਰਾਜੀਵ ਕੁਮਾਰ, ਡਾ. ਪ੍ਰੀਤ ਇੰਦਰ ਕੌਰ, ਪ੍ਰੋ. ਨਿਤਿਕਾ ਮਹਾਜਨ, ਡਾ. ਨਿਰਮਲ ਸਿੰਘ, ਡਾ. ਅਕਾਂਕਸ਼ਾ, ਡਾ. ਅਰਵਿੰਦਰ ਕੌਰ, ਪ੍ਰੋ. ਸੁਸ਼ੀਲ ਗੋਇਲ, ਫੈਕਲਟੀ ਮੈਂਬਰਾਂ, ਯੂਨੀਵਰਸਿਟੀ ਦੇ ਵੱਖ-ਵੱਖ ਸਕੂਲਾਂ ਦੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਅਤੇ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਭਾਗ ਲਿਆ।
ਪਿਛਲੀ ਖ਼ਬਰ ਪੰਜਾਬ ਨਸ਼ਾ ਮੁਕਤੀ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਪੂਰਬੀ ਹਲਕੇ ’ਚ ਮਨਰਾਜ ਛੀਨਾਂ ਵਲੋਂ ਰੱਖੀ ਬੈਠਕ ਅਗਲੀ ਖ਼ਬਰ ਉੱਤਰੀ ਰੇਲਵੇ ਕਰਮਚਾਰੀ ਯੂਨੀਅਨ ਫਿਰੋਜ਼ਪੁਰ ਡਿਵੀਜ਼ਨ ਵਲੋਂ ਸ਼ਹੀਦ ਸੁੰਦਰ ਲਾਲ ਨੂੰ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।