23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕਾਰਪੋਰੇਟ ਅਤੇ ਆਮ ਰਿਟੇਲ ਕੈਮਿਸਟਾਂ ਲਈ ਇਕੋ ਜਿਹੇ ਹੋਣਗੇ ਨਿਯਮ

ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਕੈਮਿਸਟਸ ਐਂਡ ਡਰੱਗਿਸਟਸ ਨਾਲ ਸੰਬੰਧਿਤ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਇਕ ਉੱਚ-ਪੱਧਰੀ ਵਫ਼ਦ ਨੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਪੰਜਾਬ ਦੇ ਸਿਹਤ ਸਕੱਤਰ (ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ) ਕੁਮਾਰ ਰਾਹੁਲ ਨਾਲ ਅਹਿਮ ਮੀਟਿੰਗ ਕੀਤੀ, ਜਿਸ ’ਚ ਸੂਬੇ ਭਰ ਦੇ ਕੈਮਿਸਟਾਂ ਨੂੰ ਪੇਸ਼ ਆ ਰਹੀਆਂ ਪ੍ਰਸ਼ਾਸਕੀ ਮੁਸ਼ਕਿਲਾਂ ਅਤੇ ਮੰਗਾਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਸਕੱਤਰ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਕਈ ਅਹਿਮ ਨਿਰਦੇਸ਼ ਜਾਰੀ ਕਰਦਿਆਂ ਮੰਗਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ।

ਅਜੀਤ ਡੈਸਕ 23-09-2026
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਕੈਮਿਸਟਸ ਐਂਡ ਡਰੱਗਿਸਟਸ ਨਾਲ ਸੰਬੰਧਿਤ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਇਕ ਉੱਚ-ਪੱਧਰੀ ਵਫ਼ਦ ਨੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਪੰਜਾਬ ਦੇ ਸਿਹਤ ਸਕੱਤਰ (ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ) ਕੁਮਾਰ ਰਾਹੁਲ ਨਾਲ ਅਹਿਮ ਮੀਟਿੰਗ ਕੀਤੀ, ਜਿਸ ’ਚ ਸੂਬੇ ਭਰ ਦੇ ਕੈਮਿਸਟਾਂ ਨੂੰ ਪੇਸ਼ ਆ ਰਹੀਆਂ ਪ੍ਰਸ਼ਾਸਕੀ ਮੁਸ਼ਕਿਲਾਂ ਅਤੇ ਮੰਗਾਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਸਕੱਤਰ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਕਈ ਅਹਿਮ ਨਿਰਦੇਸ਼ ਜਾਰੀ ਕਰਦਿਆਂ ਮੰਗਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਸਿਹਤ ਸਕੱਤਰ ਨੇ ਭਰੋਸਾ ਦਿੱਤਾ ਕਿ ਕਾਰਪੋਰੇਟ ਅਤੇ ਆਮ ਰਿਟੇਲ ਕੈਮਿਸਟਾਂ ਲਈ ਇੱਕੋ ਜਿਹੇ ਨਿਯਮ ਹੋਣਗੇ ਅਤੇ ਅਗਲੇ ਕੁਝ ਦਿਨਾਂ ’ਚ ਨੀਤੀ ਵਿਚ ਲੋੜੀਂਦੇ ਸੁਧਾਰ ਕਰਕੇ ਨਵੀਂ ਪਾਲਿਸੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਵਲੋਂ ਪੋਰਟਲ ’ਚ ਤਕਨੀਕੀ ਖਾਮੀਆਂ ਅਤੇ ਕਮੀਆਂ ਦੂਰ ਹੋਣ ਤੱਕ ਇਸ ਨੂੰ ਮੁਅੱਤਲ ਰੱਖਣ ਦੇ ਨਿਰਦੇਸ਼ ਦਿੱਤੇ ਗਏ ਅਤੇ ਐਸੋਸੀਏਸ਼ਨ ਵਲੋਂ ਦਿੱਤੇ ਤੱਥਾਂ ਦੇ ਆਧਾਰ ’ਤੇ ਕੇਂਦਰੀ ਸਿਹਤ ਮੰਤਰਾਲੇ ਨਾਲ ਗੱਲਬਾਤ ਕਰਨ ਦੀ ਗੱਲ ਕਹੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਫਾਰਮੇਸੀ ਕੌਂਸਲ ਰਾਹੀਂ ਲਾਇਸੈਂਸ ਰੀਨਿਊ ਕਰਨ ’ਚ ਆ ਰਹੀਆਂ ਰੁਕਾਵਟਾਂ ਦਾ ਅਗਲੇ ਦੋ-ਤਿੰਨ ਦਿਨਾਂ ਵਿਚ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਪ੍ਰਣਾਲੀ ਨਾਲ ਜੁੜੀਆਂ ਮੁਸ਼ਕਿਲਾਂ ਦੇ ਨਿਪਟਾਰੇ ਤੱਕ ਇਸ ਨੂੰ ਮੁਲਤਵੀ ਰੱਖਿਆ ਜਾਵੇਗਾ ਅਤੇ ਪਹਿਲਾਂ ਸਮੂਹ ਹਿੱਸੇਦਾਰਾਂ (ਸਟੇਕਹੋਲਡਰਾਂ) ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਣ-ਅਧਿਕਾਰਤ ਐਪਸ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਦਵਾਈਆਂ ਦੀ ਸਪਲਾਈ ਕਰਨ ਵਾਲਿਆਂ ਵਿਰੁੱਧ ਸਖ਼ਤ ਜਾਂਚ ਕਰਨ ਅਤੇ ਪੂਰੀ ਨਜ਼ਰ ਰੱਖਣ ਲਈ ਸਿਹਤ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਗਏ। ਇਸ ਮੀਟਿੰਗ ’ਚ ਸਿਹਤ ਵਿਭਾਗ ਵਲੋਂ ਜੁਆਇੰਟ ਕਮਿਸ਼ਨਰ ਸੰਜੀਵ ਗਰਗ, ਅਸਿਸਟੈਂਟ ਕਮਿਸ਼ਨਰ ਗੁਰਵਿੰਦਰ ਸਿੰਘ ਅਤੇ ਅਮਿਤ ਦੁੱਗਲ ਹਾਜ਼ਰ ਸਨ। ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਜਨਰਲ ਸਕੱਤਰ ਜੀ.ਐੱਸ. ਚਾਵਲਾ, ਪ੍ਰਧਾਨ ਸੁਰਿੰਦਰ ਦੁੱਗਲ, ਅਮਰਦੀਪ ਸਿੰਘ, ਸੁਨੀਲ ਸ਼ਰਮਾ, ਰਵਿੰਦਰ ਕੁਮਾਰ, ਅਜੈ ਬਾਂਸਲ, ਜਗਤਾਰਨ ਸਿੰਘ, ਰਿਸ਼ੂ ਵਰਮਾ, ਦਰਸ਼ਨ ਸਿੰਘ, ਸੰਜੀਵ ਚੌਧਰੀ ਅਤੇ ਵਿਕਰਮ ਠਾਕੁਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਪਿਛਲੀ ਖ਼ਬਰ ਵੇਰਕਾ ਵਿਖੇ ਭਾਜਪਾ ਵਲੋਂ ਗਰੀਬ ਲੜਕੀਆਂ ਲਈ ਮੁਫ਼ਤ ਸਿਲਾਈ ਸੈਂਟਰ ਦਾ ਉਦਘਾਟਨ ਅਗਲੀ ਖ਼ਬਰ ਛੇਹਰਟਾ ਬੰਬਾਰੀ ਧਮਾਕੇ ਵਿਚ ਸ਼ਹੀਦ ਹੋਏ ਲੋਕਾਂ ਦੀ ਯਾਦ ਵਿਚ ‘ਜੰਗ ਨਹੀਂ ਅਮਨ’ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।