28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਡੇਅਰੀ ਕੰਪਲੈਕਸ ਵਿਖੇ ਵਿਧਾਇਕ ਡਾ. ਨਿੱਜਰ, ਵਿਧਾਇਕ ਡਾ. ਗੁਪਤਾ ਤੇ ਡੀ. ਸੀ. ਨੇ ਡੇਅਰੀ ਫਾਰਮਰਾਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 27 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਦੇ ਮਕਸਦ ਨਾਲ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ.

ਡੇਅਰੀ ਕੰਪਲੈਕਸ ਦਾ ਦੌਰਾ ਕਰਦੇ ਹੋਏ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ। ਅਜੀਤ ਤਸਵੀਰ 28-09-2026
ਅੰਮ੍ਰਿਤਸਰ, 27 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਦੇ ਮਕਸਦ ਨਾਲ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਡੇਅਰੀ ਕੰਪਲੈਕਸ ਵਿਖੇ ਡੇਅਰੀ ਫਾਰਮਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਡੇਅਰੀ ਫਾਰਮਰਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਇਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਦੁੱਧ ਦਾ ਕਿੱਤਾ ਇਕ ਪਵਿੱਤਰ ਅਤੇ ਮਹੱਤਵਪੂਰਨ ਕਿੱਤਾ ਹੈ, ਜਿਸ ਨਾਲ ਹਰ ਨਾਗਰਿਕ ਕਿਸੇ ਨਾ ਕਿਸੇ ਰੂਪ ‘ਚ ਜੁੜਿਆ ਹੋਇਆ ਹੈ। ਡੇਅਰੀ ਫਾਰਮਰ ਸਮਾਜ ਨੂੰ ਦੁੱਧ ਅਤੇ ਦੁੱਧ ਤੋਂ ਬਣੇ ਪੌਸ਼ਟਿਕ ਪਦਾਰਥ ਮੁਹੱਈਆ ਕਰਵਾਉਣ ਦੇ ਨਾਲ-ਨਾਲ ਆਰਥਿਕਤਾ ‘ਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਡੇਅਰੀ ਫਾਰਮਰਾਂ ਨੂੰ ਆਪਣੇ ਕਿੱਤੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੁਖਾਵਾਂ ਮਾਹੌਲ ਮਿਲਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਬੇਲੋੜੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਣਾ ਚਾਹੀਦਾ। ਵਿਧਾਇਕ ਡਾ. ਨਿੱਜਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਬੰਧੀ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਡੇਅਰੀ ਫਾਰਮਰਾਂ ਨੂੰ ਕਿਸੇ ਵੀ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਨਾਲ ਸੰਬੰਧਿਤ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਡੇਅਰੀ ਫਾਰਮਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਵੱਖ-ਵੱਖ ਕਿੱਤਿਆਂ ਨਾਲ ਜੁੜੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਵੀ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਇਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ‘ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਡੇਅਰੀ ਫਾਰਮਰਾਂ ਵਲੋਂ ਆਪਣੇ ਕਿੱਤੇ ਨਾਲ ਸੰਬੰਧਿਤ ਮੁਸ਼ਕਿਲਾਂ ਅਤੇ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਪਹਿਲਕਦਮੀ ਨਾਲ ਡੇਅਰੀ ਫਾਰਮਰਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਵਾਦ ਸਥਾਪਤ ਹੋਇਆ ਅਤੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਸੰਬੰਧਿਤ ਅਧਿਕਾਰੀਆਂ ਦੇ ਧਿਆਨ ‘ਚ ਲਿਆਉਣ ਦਾ ਮੌਕਾ ਮਿਲਿਆ। ਇਸ ਮੌਕੇ ਨਗਰ ਨਿਗਮ ਦੇ ਐਸ.ਈ. ਸੰਦੀਪ ਸਿੰਘ, ਡੇਅਰੀ ਫਾਰਮਰਾਂ ਵਲੋਂ ਯੁਗਰਾਜ ਸਿੰਘ ਭੁੱਲਰ, ਗਗਨਦੀਪ ਸਿੰਘ ਰੰਧਾਵਾ, ਨਗੇਸ਼ ਚੁੱਗ, ਵਿਸ਼ਾਲ ਅਰੋੜਾ, ਮਨੀਸ਼ ਚੁੱਗ, ਹਰਪ੍ਰੀਤ ਸਿੰਘ ਬਬਲਾ ਕੰਬੋਜ, ਪਰਗਟ ਸਿੰਘ ਸੰਧੂ, ਪਿਰਥੀਪਾਲ ਸਿੰਘ ਬਾਠ, ਲਾਲੀ ਪ੍ਰਧਾਨ, ਸ਼ਮਸ਼ੇਰ ਸਿੰਘ ਡੀ.ਸੀ., ਸਾਹਿਬ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਭੋਡਾ, ਲਾਲੀ ਸ਼ਾਹ, ਜਗਵਿੰਦਰ ਸਿੰਘ ਡਾ. ਬਾਊ, ਅਮਰੀਕ ਸਿੰਘ ਅਤੇ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਨਗਣਨਾ 2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੀ ਤਿੰਨ ਰੋਜ਼ਾ ਸਿਖਲਾਈ ਮੁਕੰਮਲ ਅਗਲੀ ਖ਼ਬਰ ਚੋਣ ਕਮਿਸ਼ਨ ਦੀ ਜਵਾਬਦੇਹੀ ਤੇ ਵੋਟਰਾਂ ਦੇ ਹੱਕ ਲਈ ਅੱਜ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗੀ ਕਾਂਗਰਸ- ਸੱਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।