28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਰਪੰਚ ਪਤੀ ਕੁਲਜੀਤ ਸਿੰਘ ਸੰਧੂ ਦੀ ਮੌਤ ਦੀ ਸੀ. ਬੀ. ਆਈ. ਜਾਂਚ ਕਰਵਾਈ ਜਾਵੇ – ਔਜਲਾ

ਅੰਮ੍ਰਿਤਸਰ, 27 ਸਤੰਬਰ (ਹਰਮਿੰਦਰ ਸਿੰਘ) ਅਜਨਾਲਾ ਦੇ ਪਿੰਡ ਮਹਿਮਦ ਮੰਦਰਾਵਾਲਾ ਦੀ ਸਰਪੰਚ ਦੇ ਪਤੀ ਕੁਲਜੀਤ ਸਿੰਘ ਸੰਧੂ ਦੀ ਮੌਤ ਦੇ ਮਾਮਲੇ ਦੀ ਸੀ. ਬੀ.

ਅਜੀਤ ਡੈਸਕ 28-09-2026
ਅੰਮ੍ਰਿਤਸਰ, 27 ਸਤੰਬਰ (ਹਰਮਿੰਦਰ ਸਿੰਘ) ਅਜਨਾਲਾ ਦੇ ਪਿੰਡ ਮਹਿਮਦ ਮੰਦਰਾਵਾਲਾ ਦੀ ਸਰਪੰਚ ਦੇ ਪਤੀ ਕੁਲਜੀਤ ਸਿੰਘ ਸੰਧੂ ਦੀ ਮੌਤ ਦੇ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਲਈ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ। ਪੀੜਤ ਪਰਿਵਾਰ ਨੂੰ ਨਾਲ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਔਜਲਾ ਨੇ ਕਿਹਾ ਕਿ ਜੇਕਰ ਪੰਜਾਬ ਪੁਲਿਸ ਮਾਮਲੇ ਦੀ ਤਹਿ ਤੱਕ ਪਹੁੰਚਣ ਵਿਚ ਸਮਰੱਥ ਨਹੀਂ ਹੈ ਤਾਂ ਸਰਕਾਰ ਨੂੰ ਜਾਂਚ ਸੀ. ਬੀ. ਆਈ. ਨੂੰ ਸੌਂਪ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਹ ਇਸ ਮਾਮਲੇ ਨੂੰ ਕੋਰਟ ਤੱਕ ਵੀ ਲੈ ਕੇ ਜਾਣਗੇ ਅਤੇ ਜੇ ਲੋੜ ਪਈ ਤਾਂ ਸੰਘਰਸ਼ ਵੀ ਕਰਨਗੇ। ਔਜਲਾ ਨੇ ਕਿਹਾ ਕਿ ਕੁਲਜੀਤ ਸਿੰਘ ਦੇ ਲਾਪਤਾ ਹੋਣ ਤੋਂ ਬਾਅਦ ਉਨ੍ਹਾਂ ਦਾ ਮੋਬਾਈਲ ਕਈ ਘੰਟਿਆਂ ਤੱਕ ਚਲਦਾ ਰਿਹਾ, ਪਰ ਪੁਲਿਸ ਉਨ੍ਹਾਂ ਦੀ ਸਹੀ ਲੋਕੇਸ਼ਨ ਦਾ ਪਤਾ ਨਹੀਂ ਲਗਾ ਸਕੀ। ਔਜਲਾ ਨੇ ਸਵਾਲ ਕੀਤਾ ਕਿ ਅੱਜ ਜਦੋਂ ਪੁਲਿਸ ਕੋਲ ਆਧੁਨਿਕ ਤਕਨੀਕ ਉਪਲਬੱਧ ਹੈ ਅਤੇ ਮੋਬਾਈਲ ਦੀ ਲੋਕੇਸ਼ਨ ਦਾ ਪਤਾ ਲਗਾ ਸਕਦੀ ਹੈ ਤਾਂ ਕਰੀਬ 20-25 ਕਿਲੋਮੀਟਰ ਦੇ ਘੇਰੇ ਵਿਚ ਇਕ ਵਿਅਕਤੀ ਨੂੰ ਸਮੇਂ ਸਿਰ ਕਿਉਂ ਨਹੀਂ ਲੱਭਿਆ ਜਾ ਸਕਿਆ। ਉਨ੍ਹਾਂ ਕਿਹਾ ਕਿ ਪਰਿਵਾਰ ਵਲੋਂ ਦੱਸਿਆ ਗਿਆ ਹੈ ਕਿ ਪੁਲਿਸ ਵਲੋਂ ਵੱਖ-ਵੱਖ ਥਾਵਾਂ ਦੀ ਲੋਕੇਸ਼ਨ ਦੱਸੀ ਜਾਂਦੀ ਰਹੀ। ਕਦੇ ਦਰਿਆ ਦੇ ਪਾਰ, ਕਦੇ ਕਿਸੇ ਪਿੰਡ ਅਤੇ ਕਦੇ ਜੰਗਲ ਦੀ ਲੋਕੇਸ਼ਨ ਦੱਸੀ ਗਈ। ਔਜਲਾ ਨੇ ਕਿਹਾ ਕਿ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿਚ ਅਜਿਹੀ ਸਥਿਤੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਇਸ ਦੌਰਾਨ ਔਜਲਾ ਨੇ ਅੰਮ੍ਰਿਤਸਰ ਵਿਚ ਕਥਿਤ ਜਬਰੀ ਵਸੂਲੀ ਦੀਆਂ ਘਟਨਾਵਾਂ ਦਾ ਵੀ ਮੁੱਦਾ ਚੁਕਦਿਆਂ ਕਿਹਾ ਕਿ ਛੋਟੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਤੱਕ ਤੋਂ ਪੈਸੇ ਮੰਗੇ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਭਗਵੰਤ ਮਾਨ ਤੋਂ ਅੰਮ੍ਰਿਤਸਰ ਅਤੇ ਖਾਸ ਕਰਕੇ ਸਰਹੱਦੀ ਇਲਾਕਿਆਂ ਵਿਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਦੀ ਮੰਗ ਕੀਤੀ। ਔਜਲਾ ਨੇ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਜੇਕਰ ਪੁਲਿਸ ਹੀ ਸੁਰੱਖਿਅਤ ਮਹਿਸੂਸ ਨਹੀਂ ਕਰੇਗੀ ਤਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਹੋਣਾ ਸੁਭਾਵਿਕ ਹੈ। ਔਜਲਾ ਨੇ ਦੁਹਰਾਇਆ ਕਿ ਕੁਲਜੀਤ ਸਿੰਘ ਸੰਧੂ ਦੇ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਹ ਹਰ ਸੰਭਵ ਕਾਨੂੰਨੀ ਕਦਮ ਚੁੱਕਣਗੇ। ਇਸ ਦੌਰਾਨ ਪਰਿਵਾਰ ਨੇ ਕਿਹਾ ਕਿ ਕੁਲਜੀਤ ਸਿੰਘ ਇਕ ਸਰਪੰਚ ਹੋਣ ਦੇ ਨਾਲ-ਨਾਲ ਸਾਬਕਾ ਫੌਜੀ ਵੀ ਸਨ। ਉਹ ਬਹੁਤ ਹੀ ਇਮਾਨਦਾਰ ਵਿਅਕਤੀ ਅਤੇ ਆਗੂ ਸਨ ਅਤੇ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵਿਅਕਤੀ ’ਤੇ ਸ਼ੱਕ ਨਹੀਂ ਹੈ, ਪਰ ਪੁਲਿਸ ਅਤੇ ਸਰਕਾਰ ਦੀ ਕਾਰਵਾਈ ਨੂੰ ਲੈ ਕੇ ਸ਼ੰਕਾ ਹੈ, ਜਿਸ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਵੇਰਕਾ ਦੇ ਮੁੱਖ ਬਾਜ਼ਾਰ ਵਿਚ ਸ਼ਰੇਆਮ ਹੋ ਰਹੀ ਬਿਜਲੀ ਚੋਰੀ ਅਗਲੀ ਖ਼ਬਰ ਯੂਨੀਵਰਸਲ ਪੀਸ ਫੈਡਰੇਸ਼ਨ ਯੂ.ਐੱਸ.ਏ. ਵਲੋਂ ਡਾ. ਐੱਸ.ਪੀ. ਸਿੰਘ ਉਬਰਾਏ ‘ਅੰਬੈਸਡਰ ਫ਼ਾਰ ਪੀਸ’ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।