ਅੰਮ੍ਰਿਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮ੍ਰਿਤਸਰ ਦੇ ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਵਿਭਾਗ ਨੇ 11ਵੇਂ ਆਯੁਰਵੇਦ ਦਿਵਸ ਮੌਕੇ ਆਯੁਰਵੇਦਿਕ ਆਹਾਰ ਵਿਸ਼ੇ ‘ਤੇ ਇਕ ਜਾਣਕਾਰੀ ਭਰਪੂਰ ਭਾਸ਼ਣ ਕਰਵਾਇਆ ਗਿਆ। ਇਹ ਸਮਾਗਮ ਵਿਦਿਆਰਥੀਆਂ ਨੂੰ ਪਰੰਪਰਾਗਤ ਭਾਰਤੀ ਗਿਆਨ, ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਤੇ ਸਮੁੱਚੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਕਰਵਾਇਆ ਗਿਆ ਸੀ। ਸਮਾਗਮ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੀ ਸਲਾਹ ਦਿੱਤੀ । ਐਨ.ਐਸ.ਐਸ. ਇੰਚਾਰਜ ਡਾ. ਸਮ੍ਰਿਤੀ ਅਗਰਵਾਲ ਨੇ ਆਯੁਰਵੇਦਿਕ ਆਹਾਰ ਦੇ ਸਿਧਾਂਤਾਂ ਅਤੇ ਸਿਹਤਮੰਦ ਤੇ ਸੰਤੁਲਿਤ ਜੀਵਨਸ਼ੈਲੀ ਬਣਾਈ ਰੱਖਣ ‘ਚ ਉਸਦੀ ਪ੍ਰਸੰਗਿਕਤਾ ‘ਤੇ ਵਿਸਥਾਰਤ ਭਾਸ਼ਣ ਦਿੱਤਾ। ਸਮਾਗਮ ਵਿਚ ਪ੍ਰੋ. ਸੰਜੀਵ ਦੱਤਾ, ਪ੍ਰੋ. ਮੋਹਿਤ ਮਹਿਰਾ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ‘ਚ ਭਾਗ ਲਿਆ। ਵਿਦਿਆਰਥੀਆਂ ਨੇ ਆਯੁਰਵੇਦਿਕ ਆਹਾਰ ਅਤੇ ਸਿਹਤਮੰਦ ਜੀਵਨਸ਼ੈਲੀ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸਾਰਿਆਂ ਨੇ ਆਯੁਰਵੇਦ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।