ਲਾਹੌਰ ਹਾਈ ਕੋਰਟ ਬਾਰ ਵਿਖੇ ਮਨਾਇਆ 119ਵਾਂ ਜਨਮ ਦਿਵਸ
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰ ਕੋਛੜ)-ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਵਲੋਂ ਸ਼ਹੀਦ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਮੌਕੇ ਲਾਹੌਰ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਡੈਮੋਕ੍ਰੇਟਿਕ ਲਾਅਨ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੰਗ ਕੀਤੀ ਗਈ ਕਿ ਪਾਕਿ ਸਰਕਾਰ ਭਗਤ ਸਿੰਘ ਦੀ ਕੁਰਬਾਨੀ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਸਰਕਾਰੀ ਪੱਧਰ ’ਤੇ ਮਾਨਤਾ ਦੇਵੇ ਅਤੇ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਨਿਸ਼ਾਨ-ਏ-ਪਾਕਿਸਤਾਨ ਨਾਲ ਨਿਵਾਜੇ ।
ਅਜੀਤ ਡੈਸਕ
29-09-2026