01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ : ਬਿੱਟਾ

ਮਾਨਾਂਵਾਲਾ, 30 ਸਤੰਬਰ (ਗੁਰਦੀਪ ਸਿੰਘ ਨਾਗੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜੰਡਿਆਲਾ ਗੁਰੂ ਤੋਂ ਮੁੱਖ ਸੇਵਾਦਾਰ ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ, ਹੱਕਾਂ ਅਤੇ ਪੰਥਕ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾ ਸਕਦੀ ਹੈ।

ਅਜੀਤ ਡੈਸਕ 01-10-2026
ਮਾਨਾਂਵਾਲਾ, 30 ਸਤੰਬਰ (ਗੁਰਦੀਪ ਸਿੰਘ ਨਾਗੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜੰਡਿਆਲਾ ਗੁਰੂ ਤੋਂ ਮੁੱਖ ਸੇਵਾਦਾਰ ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ, ਹੱਕਾਂ ਅਤੇ ਪੰਥਕ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪਿੰਡ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਪਾਰਟੀ ਵਰਕਰਾਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਨੂੰ ਸਬੰਧਤ ਪੱਧਰ ’ਤੇ ਉਠਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਤਲਵਿੰਦਰ ਸਿੰਘ ਬਾਊ ਜੋਧਾਨਗਰੀ, ਲਖਵਿੰਦਰ ਸਿੰਘ ਲੱਖਾ, ਅੰਮ੍ਰਿਤਪਾਲ ਸਿੰਘ ਜੱਬੋਵਾਲ,ਹਰਕੀਰਤ ਸਿੰਘ, ਜਤਿੰਦਰ ਸਿੰਘ, ਨਿਰਮਲ ਸਿੰਘ ਜੋਧਾਨਗਰੀ, ਗੁਰਨੂਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੁਮੈਨ ਵਲੋਂ ਸਾਈਬਰ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੀ ਖੁਸ਼ਬੂ ਨੇ ਭੌਤਿਕ ਵਿਗਿਆਨ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।