02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜੀ. ਆਰ. ਪੀ. ਅੰਮ੍ਰਿਤਸਰ ’ਚ ਤਾਇਨਾਤ ਏ. ਐੱਸ. ਆਈ. ਬਲਵਿੰਦਰ ਸਿੰਘ ਕਾਹਲੋਂ ਨੂੰ ਸਬ-ਇੰਸਪੈਕਟਰ ਵਜੋਂ ਤਰੱਕੀ

ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਜੀ. ਆਰ.

ਅਜੀਤ ਡੈਸਕ 02-10-2026
ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਜੀ. ਆਰ. ਪੀ. ਅੰਮ੍ਰਿਤਸਰ ‘ਚ ਤਾਇਨਾਤ ਏ. ਐੱਸ. ਆਈ. ਬਲਵਿੰਦਰ ਸਿੰਘ ਕਾਹਲੋਂ ਨੂੰ ਸਬ-ਇੰਸਪੈਕਟਰ ਵਜੋਂ ਤਰੱਕੀ ਦਿੱਤੀ ਗਈ ਹੈ। ਡੀ. ਐਸ. ਪੀ. ਅਮਰਵਿੰਦਰ ਸਿੰਘ ਅਤੇ ਐੱਸ. ਐੱਚ. ਓ. ਸ਼ਿਆਮ ਸੁੰਦਰ ਸ਼ਰਮਾ ਨੇ ਉਨ੍ਹਾਂ ਦੀ ਵਰਦੀ ‘ਤੇ ਤਰੱਕੀ ਸਟਾਰ ਲਗਾਉਣ ਦੀ ਰਸਮ ਅਦਾ ਕੀਤੀ ਅਤੇ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ। ਤਰੱਕੀ ਮਿਲਣ ‘ਤੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਕਾਹਲੋਂ ਨੇ ਡੀ. ਜੀ. ਪੀ. ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਡੀ. ਐਸ. ਪੀ. ਅਮਰਵਿੰਦਰ ਸਿੰਘ ਅਤੇ ਐੱਸ. ਐੱਚ. ਓ. ਸ਼ਿਆਮ ਸੁੰਦਰ ਸ਼ਰਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਵਿਭਾਗ ਵਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਸ਼ਰਧਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਭਵਿੱਖ ਵਿਚ ਵੀ ਆਪਣੀ ਡਿਊਟੀ ਤਨਦੇਹੀ ਅਤੇ ਲਗਨ ਨਾਲ ਜਾਰੀ ਰੱਖਣ ਦਾ ਵਾਅਦਾ ਕੀਤਾ। ਇਸ ਮੌਕੇ ਡੀ. ਐਸ. ਪੀ. ਰੀਡਰ ਗੁਰਇਕਬਾਲ ਸਿੰਘ, ਏ. ਐੱਸ. ਆਈ. ਪਰਸ਼ੋਤਮ ਕੁਮਾਰ, ਸਾਬਕਾ ਸਬ-ਇੰਸਪੈਕਟਰ ਭੁਪਿੰਦਰ ਸਿੰਘ ਅਤੇ ਸਾਬਕਾ ਏ. ਐੱਸ. ਆਈ . ਜੋਗਿੰਦਰ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਨਾਇਬ ਤਹਿਸੀਲਦਾਰ ਰਾਜਪ੍ਰਿਤਪਾਲ ਸਿੰਘ ਝਾਵਰ ਦੀ ਸੇਵਾਮੁਕਤੀ ’ਤੇ ਵਿਦਾਇਗੀ ਤੇ ਸਨਮਾਨ ਸਮਾਰੋਹ ਅਗਲੀ ਖ਼ਬਰ ਅੰਜਨਾ ਲੂਥਰਾ ਦੀ ਸੇਵਾਮੁਕਤੀ ’ਤੇ ਵਿਦਾਇਗੀ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।