ਪਿੰਡ ਹੇਤਮਪੁਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ
ਚੋਗਾਵਾਂ, 1 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪਿੰਡ ਹੇਤਮਪੁਰਾ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਪੁੰਨਿਆਂ ਦਾ ਪਵਿੱਤਰ ਦਿਹਾੜਾ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਧਾਰਮਿਕ ਸਮਾਗਮ ਬਾਬਾ ਅਵਤਾਰ ਸਿੰਘ ਬਿਸ਼ਨਪੁਰੀ (ਸ੍ਰੀ ਅਨੰਦਪੁਰ ਸਾਹਿਬ) ਅਤੇ ਬਾਬਾ ਬਲਦੇਵ ਸਿੰਘ ਸ਼ਹੂਰਾ (ਸ੍ਰੀ ਅਨੰਦਪੁਰ ਸਾਹਿਬ) ਵਾਲਿਆਂ ਦੀ ਯੋਗ ਅਗਵਾਈ ਹੇਠ ਸੰਪੰਨ ਹੋਇਆ।
ਅਜੀਤ ਡੈਸਕ
02-10-2026