05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਚੱਬਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਗੁਰਮਤਿ ਸਮਾਗਮ

ਚੱਬਾ, 4 ਅਕਤੂਬਰ (ਜੱਸਾ ਅਨਜਾਣ)-ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਿਕ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਚੱਬਾ ਵਿਖੇ ਸਲਾਨਾ ਮਹਾਨ ਗੁਰਮਤਿ ਸਮਾਗਮ ਕਰਵਾਇਆ। ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ।

ਅਜੀਤ ਡੈਸਕ 05-10-2026
ਚੱਬਾ, 4 ਅਕਤੂਬਰ (ਜੱਸਾ ਅਨਜਾਣ)-ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਿਕ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਚੱਬਾ ਵਿਖੇ ਸਲਾਨਾ ਮਹਾਨ ਗੁਰਮਤਿ ਸਮਾਗਮ ਕਰਵਾਇਆ। ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਇਸ ਮੌਕੇ ਕਥਾਵਾਚਕ ਤੇ ਪ੍ਰਚਾਰਕ ਗਿਆਨੀ ਹਰਿਭੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਦਿਆਂ ਦੱਸਿਆ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਭਾਈ ਗੁਰਪ੍ਰੀਤ ਸਿੰਘ, ਭਾਈ ਗੁਰਕੀਰਤ ਸਿੰਘ ਦੇ ਰਾਗੀ ਜਥਿਆਂ ਨੇ ਧੁਰ ਕੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੈਨੇਜਰ ਦਿਲਬਾਗ ਸਿੰਘ ਰੱਤੋਕੇ, ਭਾਈ ਸਤਨਾਮ ਸਿੰਘ ਛੀਨਾ, ਭਾਈ ਲਾਲ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਇੰਸਪੈਕਟਰ ਨਿਸ਼ਾਨ ਸਿੰਘ ਮੰਡਿਆਲਾ ਆਦਿ ਨੇ ਰਾਗੀ ਜਥਿਆਂ, ਪ੍ਰਚਾਰਕਾਂ ਅਤੇ ਪੁੱਜੀਆਂ ਧਾਰਮਿਕ ਸ਼ਖ਼ਸੀਅਤਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਾਈ ਸਰਵਣ ਸਿੰਘ ਰਾਗੀ ਚਾਟੀਵਿੰਡ, ਭਾਈ ਗੁਰਮੇਜ ਸਿੰਘ ਜੋਧਪੁਰੀ, ਕੰਵਲਜੀਤ ਸਿੰਘ, ਰਵਿੰਦਰ ਸਿੰਘ, ਮੰਗਲ ਸਿੰਘ ਵਰਪਾਲ, ਭਾਈ ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਸ਼ਹਿਰੀ, ਲਖਵਿੰਦਰ ਸਿੰਘ ਲਾਂਗਰੀ, ਗ੍ਰੰਥੀ ਤਰਸੇਮ ਸਿੰਘ, ਮਾਹਣਾ ਸਿੰਘ ਚੱਬਾ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬੀਜੇਪੀ ਵੋਟ ਅਧਿਕਾਰ ਖ਼ਤਮ ਕਰਕੇ ਚੋਣ ਕਮਿਸ਼ਨ ਰਾਹੀਂ ਲੋਕਾਂ ਦੇ ਸੰਵਿਧਾਨਕ ਹੱਕ ’ਤੇ ਡਾਕਾ ਮਾਰ ਰਹੀ ਹੈ-ਮਨਜਿੰਦਰ ਢੇਸੀ/ਅਜ... ਅਗਲੀ ਖ਼ਬਰ ਵੇਰਕਾ ਵਿਖੇ ਨਸ਼ਿਆਂ ਦੇ ਕਹਿਰ ਤੋਂ ਦੁਖੀ ਲੋਕਾਂ ਵਲੋਂ ਜ਼ੋਰਦਾਰ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।