08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਾਜਪਾਈਆਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਅੰਮ੍ਰਿਤਸਰ, 7 ਅਕਤੂਬਰ (ਹਰਮਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਵਲੋਂ ਭਾਰਤੀ ਜਨਤਾ ਪਾਰਟੀ ’ਤੇ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਰਾਜਨੀਤਿਕ ਗਰਮ ਗਰਮ ਹੋ ਗਈ ਹੈ। ਇਸ ਸੰਬੰਧ ਵਿਚ ਭਾਜਪਾ ਦੀ ਅੰਮ੍ਰਿਤਸਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਸਰਕਾਰ ਦੇ ਖਿਲਾਫ਼ ਮੁਜ਼ਾਹਰਾ ਕੀਤਾ ਅਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ।

ਪੰਜਾਬ ਸਰਕਾਰ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਸਲਿਲ ਕਪੂਰ 08-10-2026
ਅੰਮ੍ਰਿਤਸਰ, 7 ਅਕਤੂਬਰ (ਹਰਮਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਵਲੋਂ ਭਾਰਤੀ ਜਨਤਾ ਪਾਰਟੀ ’ਤੇ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਰਾਜਨੀਤਿਕ ਗਰਮ ਗਰਮ ਹੋ ਗਈ ਹੈ। ਇਸ ਸੰਬੰਧ ਵਿਚ ਭਾਜਪਾ ਦੀ ਅੰਮ੍ਰਿਤਸਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਸਰਕਾਰ ਦੇ ਖਿਲਾਫ਼ ਮੁਜ਼ਾਹਰਾ ਕੀਤਾ ਅਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ। ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਗੱਲਬਾਤ ਕਰਦੇ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਜਪਾ ’ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਫਾਇਦਾ ਹਾਸਲ ਕਰਨ ਲਈ ਸੀਬੀਆਈ ਅਤੇ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਕਰਨ ਦੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਅਤੇ ਝੂਠੇ ਹਨ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਆਪਣੀਆਂ ਪ੍ਰਸ਼ਾਸਨਿਕ ਅਸਫਲਤਾਵਾਂ ਅਤੇ ਸੂਬੇ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਬੇਬੁਨਿਆਦ ਬਿਆਨ ਦੇ ਰਹੀ ਹੈ। ਇਸ ਮੌਕੇ ਡਾ: ਰਾਮ ਚਾਵਲਾ, ਸੁਖਮਿੰਦਰ ਸਿੰਘ ਪਿੰਟੂ, ਕੁਮਾਰ ਅਮਿਤ, ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਗੁਰਪ੍ਰਤਾਪ ਸਿੰਘ ਟਿੱਕਾ, ਸੰਜੇ ਸ਼ਰਮਾ, ਮੋਹਿਤ ਮਹਾਜਨ, ਪ੍ਰਤੀਕ ਕਪੂਰ, ਗੌਤਮ ਅਰੋੜਾ, ਰਾਜੇਸ਼ ਕੁਮਾਰ ਟੋਨੀ, ਸ਼ਕਤੀ ਕਲਿਆਣ, ਮਨਿੰਦਰਜੀਤ ਸਿੰਘ ਠੇਕੇਦਾਰ, ਸਤਪਾਲ ਡੋਗਰਾ, ਕੰਵਲਜੀਤ ਸਿੰਘ ਸੰਨੀ, ਗੌਰਵ ਗਿੱਲ, ਕੌਂਸਲਰ ਕ੍ਰਿਤੀ ਅਰੋੜਾ, ਕੌਂਸਲਰ ਸ਼ਰੂਤੀ ਵਿਜ, ਸੰਨੀ ਰਾਜਪੂਤ, ਮਨੀਸ਼ ਸ਼ੌਰ, ਨੂਰੀਨ ਮਹਾਜਨ, ਮੋਹਿਤ ਵਰਮਾ, ਟਹਿਲ ਸਿੰਘ, ਰਾਜੀਵ ਅਰੋੜਾ, ਨਿਤਿਨ ਅਰੋੜਾ, ਕਰਨ ਬੇਰੀ, ਕਰਨ ਕਪਿਲਾ, ਸੰਤੋਖ ਸਿੰਘ ਗੁਮਟਾਲਾ, ਰਾਕੇਸ਼ ਰਿੰਕੂ, ਮਨਰਾਜ ਸਿੰਘ ਛੀਨਾ, ਸਿੰਮੀ ਵੇਰਕਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਰਿਹਾਇਸ਼ ਸੰਬੰਧੀ ਗੁਰੂ ਨਗਰੀ ਦੇ ਹੋਟਲ ਮਾਲਕਾਂ ਨਾਲ ਇਕੱਤਰਤਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ ਕਰਨ ਦਾ ਸਿਲਸਿਲਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।