ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਕਾਲਜ, ਅੰਮ੍ਰਿਤਸਰ ਨੇ ਬੀ.ਕਾਮ. ਦੇ ਚੌਥੇ ਸਮੈਸਟਰ ਦੀਆਂ ਪ੍ਰੀਖਿਆਵਾਂ ‘ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ‘ਚ ਕਾਲਜ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਅਸ਼ਨੂਰ ਸਿੰਘ ਨੇ 8.04 ਦੇ ਸਕੋਰ ਨਾਲ ਯੂਨੀਵਰਸਿਟੀ ਦੀ ਮੈਰਿਟ ਸੂਚੀ ‘ਚ 26ਵਾਂ ਸਥਾਨ ਹਾਸਲ ਕੀਤਾ, ਜਦਕਿ ਪ੍ਰਗਤੀ ਭਾਟੀਆ ਅਤੇ ਤਿਸ਼ਾ ਅਗਰਵਾਲ ਨੇ 8.00 ਦੇ ਸੀ.ਜੀ.ਪੀ.ਏ. ਨਾਲ 34ਵਾਂ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ‘ਤੇ ਖੁਸ਼ੀ ਜ਼ਾਹਰ ਕਰਦਿਆਂ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਮਰਪਿਤ ਅਗਵਾਈ ਅਤੇ ਕਾਲਜ ਦੇ ਸ਼ਾਨਦਾਰ ਵਿੱਦਿਅਕ ਮਾਹੌਲ ਦਾ ਨਤੀਜਾ ਹਨ। ਵਿਭਾਗ ਮੁਖੀ ਪ੍ਰੋ. ਉੱਲਾਸ ਚੋਪੜਾ ਨੇ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੋ. ਵਿਕਾਸ ਬਹਿਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। 08 ਏਐਸਆਰ70