ਅੱਖਰ ਸਾਹਿਤ ਅਕਾਦਮੀ ਤੇ ਡਾ: ਕੁਲਵੰਤ ਟਰੱਸਟ ਦਾ ਸਾਲਾਨਾ ਸਮਾਰੋਹ 11 ਨੂੰ
ਅੰਮ੍ਰਿਤਸਰ, 8 ਅਕਤੂਬਰ (ਹਰਮਿੰਦਰ ਸਿੰਘ) ਅੱਖਰ ਸਾਹਿਤ ਅਕਾਦਮੀ ਅਤੇ ਡਾ: ਕੁਲਵੰਤ ਟਰੱਸਟ ਵਲੋਂ ਸਾਲਾਨਾ ਸਮਾਰੋਹ 11 ਅਕਤੂਬਰ, ਦਿਨ ਐਤਵਾਰ ਨੂੰ ਸਵੇਰੇ 11 ਵਜੇ ਵਿਰਸਾ ਵਿਹਾਰ, ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਸਰਪ੍ਰਸਤ ਡਾ: ਵਿਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਧਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਸ ਵਾਰ ਪਰਮਿੰਦਰਜੀਤ ਕਾਵਿ ਯਾਦਗਾਰੀ ਪੁਰਸਕਾਰ ਪ੍ਰਸਿੱਧ ਸ਼ਾਇਰ ਅਮਰਜੀਤ ਕੌਂਕੇ ਨੂੰ ਅਤੇ ਡਾ: ਕੁਲਵੰਤ ਯਾਦਗਾਰੀ ਪੁਰਸਕਾਰ ਪ੍ਰਸਿੱਧ ਕਹਾਣੀਕਾਰ ਜਸਵੀਰ ਸਿੰਘ ਰਾਣਾ ਨੂੰ ਦਿੱਤਾ ਜਾਵੇਗਾ।
ਕ
ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਮੈਰਿਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ
09-10-2026
ਅੰਮ੍ਰਿਤਸਰ, 8 ਅਕਤੂਬਰ (ਹਰਮਿੰਦਰ ਸਿੰਘ) ਅੱਖਰ ਸਾਹਿਤ ਅਕਾਦਮੀ ਅਤੇ ਡਾ: ਕੁਲਵੰਤ ਟਰੱਸਟ ਵਲੋਂ ਸਾਲਾਨਾ ਸਮਾਰੋਹ 11 ਅਕਤੂਬਰ, ਦਿਨ ਐਤਵਾਰ ਨੂੰ ਸਵੇਰੇ 11 ਵਜੇ ਵਿਰਸਾ ਵਿਹਾਰ, ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਸਰਪ੍ਰਸਤ ਡਾ: ਵਿਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਧਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਸ ਵਾਰ ਪਰਮਿੰਦਰਜੀਤ ਕਾਵਿ ਯਾਦਗਾਰੀ ਪੁਰਸਕਾਰ ਪ੍ਰਸਿੱਧ ਸ਼ਾਇਰ ਅਮਰਜੀਤ ਕੌਂਕੇ ਨੂੰ ਅਤੇ ਡਾ: ਕੁਲਵੰਤ ਯਾਦਗਾਰੀ ਪੁਰਸਕਾਰ ਪ੍ਰਸਿੱਧ ਕਹਾਣੀਕਾਰ ਜਸਵੀਰ ਸਿੰਘ ਰਾਣਾ ਨੂੰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਡਾ: ਮਨਮੋਹਨ ਕਰਨਗੇ, ਜਦੋਂਕਿ ਡਾ: ਹਰਭਜਨ ਸਿੰਘ ਭਾਟੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਜੋਂ ਡਾ: ਹਰਨਾਮ ਸਿੰਘ ਨਿੱਜਰ, ਡਾ: ਰਵਿੰਦਰ, ਮੁਖਤਾਰ ਗਿੱਲ, ਖਾਲਿਦ ਹੁਸੈਨ ਅਤੇ ਕੰਵਰ ਇਕਬਾਲ ਸਿੰਘ ਵੀ ਹਾਜ਼ਰੀ ਭਰਨਗੇ। ਸਮਾਰੋਹ ਦੌਰਾਨ ਅੱਖਰ ਸਾਹਿਤ ਅਕਾਦਮੀ ਦੇ ਪ੍ਰਧਾਨ ਅਤੇ ਅੱਖਰ ਮੈਗਜ਼ੀਨ ਦੇ ਸੰਪਾਦਕ ਡਾ. ਕਰਨੈਲ ਸ਼ੇਰਗਿੱਲ ਦੇ ਗ਼ਜ਼ਲ-ਗੀਤ ਸੰਗ੍ਰਹਿ ‘ਬਦਲਦੇ ਪਰਛਾਵੇਂ’ ਨੂੰ ਵੀ ਲੋਕ ਅਰਪਣ ਕੀਤਾ ਜਾਵੇਗਾ।