09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗਲੋਬਲ ਪੱਧਰ ’ਤੇ ਮਾਣ ਹਾਸਿਲ ਕੀਤਾ

ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

ਜੇਤੂ ਵਿਦਿਆਰਥੀਆਂ ਨਾਲ ਪ੍ਰਿੰ. ਡਾ. ਪੱਲਵੀ ਸੇਠੀ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 09-10-2026
ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ‘ਏਕਲਵਯ ਤੇ ਮੈਤਰੀਯ ਅਵਾਰਡ-2026’ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਵਿਚਾਰਸ਼ੀਲ, ਮੁੱਲਅਧਾਰਿਤ ਅਤੇ ਸਮਾਜਿਕ ਤੌਰ ‘ਤੇ ਪ੍ਰਸੰਗਿਕ ਵਿਸ਼ਿਆਂ ‘ਤੇ ਆਪਣੇ ਵਿਚਾਰ ਪ੍ਰਗਟ ਕਰਨ ਲਈ ਇਕ ਮੰਚ ਪ੍ਰਦਾਨ ਕੀਤਾ। ਸਕੂਲ ਦੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਦੀ ਸੋਚ ਤੇ ਹੌਂਸਲਾ ਅਫ਼ਜ਼ਾਈ ਅਤੇ ਮਿਸ ਪੂਨਮ ਕੋਹਲੀ ਤੇ ਸੀਮਾ ਮਹਾਜਨ ਦੀ ਰਹਿਨੁਮਾਈ ਹੇਠ ਜਮਾਤ ਅੱਠਵੀਂ, ਨੌਵੀਂ ਤੇ ਗਿਆਰ੍ਹਵੀਂ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾਈ। ਵਿਦਿਆਰਥੀ ਗੁਨੀਤ ਕਟਾਰੀਆ ਤੇ ਆਰਵ ਸ਼ਰਮਾ ਜਮਾਤ ਨੌਵੀਂ, ਵੇਦਾਂਤ ਸਿੰਘ ਜਮਾਤ ਗਿਆਰ੍ਹਵੀਂ, ਵਿਹਾਨ ਮਹਿਤਾ ਜਮਾਤ ਅੱਠਵੀਂ ਨੇ ਗਲੋਬਲ ਚੈਂਪੀਅਨ ਅਵਾਰਡ ਹਾਸਲ ਕੀਤਾ, ਜਦਕਿ ਵਾਨਿਆ ਕਪੂਰ ਜਮਾਤ ਅੱਠਵੀਂ ਨੇ ਗਲੋਬਲ ਰਾਇਸਿੰਗ ਸਟਾਰ ਅਵਾਰਡ ਫਸਟ ਰਨਰ ਅੱਪ ਦਾ ਸਨਮਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਬੰਧਕ ਸਵੀਨ ਪੁਰੀ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਉਪਲਬੱਧੀ ਦੀ ਪ੍ਰਸ਼ੰਸਾ ਕੀਤੀ ਅਤੇ ਸਮਕਾਲੀ ਵਿਸ਼ਿਆਂ ‘ਤੇ ਉਨ੍ਹਾਂ ਦੇ ਆਤਮਵਿਸ਼ਵਾਸ ਅਤੇ ਪਰਿਪਕਤਾ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਮਾਰਗਦਰਸ਼ਕ ਅਧਿਆਪਕਾਂ ਨੂੰ ਭਵਿੱਖ ‘ਚ ਵੀ ਸਫ਼ਲਤਾ ਅਤੇ ਸੰਤੁਸ਼ਟੀ ਭਰੇ ਯਤਨਾਂ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਰਗਦਰਸ਼ਕ ਅਧਿਆਪਕਾਂ ਨੂੰ ਇਸ ਸ਼ਾਨਦਾਰ ਉਪਲਬੱਧੀ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਗਟ ਕਰਨ, ਆਤਮ ਵਿਸ਼ਵਾਸ ਵਿਕਸਿਤ ਕਰਨ ਅਤੇ ਆਪਣੇ ਆਲੇ-ਦੁਆਲੇ ਦੀ ਦੁਨੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ਦੀ ਵਿਆਪਕ ਸਮਝ ਪੈਦਾ ਕਰਨ ਦੇ ਕੀਮਤੀ ਮੌਕੇ ਪ੍ਰਦਾਨ ਕਰਦੇ ਹਨ ।
ਪਿਛਲੀ ਖ਼ਬਰ ਸ਼ੋ੍ਮਣੀ ਕਮੇਟੀ ਦੇ ਅਕਸ ਨੂੰ ਢਾਹ ਲਾਉਣ ਵਾਲੀ ਬਿਆਨਬਾਜ਼ੀ ਨਿੰਦਣਯੋਗ-ਪ੍ਰਿੰ: ਡਾ. ਕੁਲਵਿੰਦਰ ਸਿੰਘ ਅਗਲੀ ਖ਼ਬਰ ਬਾਸਰਕੇ ਗਿੱਲਾਂ ਤੋਂ ਤਾਜੇ ਚੱਕ ਨੂੰ ਜਾਂਦੀ ਸੜਕ ਬਣਾਉਣ ਦੀ ਇਲਾਕਾ ਨਿਵਾਸੀਆਂ ਨੇ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।