11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਸੁਲਤਾਨਵਿੰਡ, 10 ਅਕਤੂਬਰ (ਗੁਰਨਾਮ ਸਿੰਘ ਬੁੱਟਰ)–ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ, ਭਾਈ ਗੁਰਦਾਸ ਜੀ ਨਗਰ, ਨਿਊ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਆਨੰਦ ਮਾਣਿਆ ।

ਅਜੀਤ ਡੈਸਕ 11-10-2026
ਸੁਲਤਾਨਵਿੰਡ, 10 ਅਕਤੂਬਰ (ਗੁਰਨਾਮ ਸਿੰਘ ਬੁੱਟਰ)–ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ, ਭਾਈ ਗੁਰਦਾਸ ਜੀ ਨਗਰ, ਨਿਊ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਆਨੰਦ ਮਾਣਿਆ । ਸਮਾਗਮ ਦੌਰਾਨ ਕਥਾਵਾਚਕ ਗਿਆਨੀ ਕਿਸ਼ਨ ਸਿੰਘ ਜੀ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਅਨੰਦਪੁਰੀ ਅਤੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਬਾਣੀ ਕੀਰਤਨ ਦੌਰਾਨ ਗੁਰੂ ਘਰ ਦਾ ਮਾਹੌਲ ਰੂਹਾਨੀ ਰੰਗ ਵਿੱਚ ਰੰਗਿਆ ਗਿਆ ਅਤੇ ਸੰਗਤਾਂ ਨੇ ਇਕਾਗਰਚਿੱਤ ਹੋ ਕੇ ਕੀਰਤਨ ਸਰਵਣ ਕੀਤਾ। ਇਹ ਗੁਰਮਤਿ ਸਮਾਗਮ ਸ਼ਾਮ 7 ਵਜੇ ਤੋਂ ਰਾਤ 9:45 ਵਜੇ ਤੱਕ ਚੱਲਿਆ। ਸਮਾਗਮ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੇ ਉੱਚੇ-ਸੁੱਚੇ ਆਦਰਸ਼ਾਂ, ਨਿਮਰਤਾ, ਸੇਵਾ ਅਤੇ ਸਿਮਰਨ ਦੇ ਸਿਧਾਂਤਾਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਬੁਲਾਰਿਆਂ ਨੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਮਹੱਤਤਾ ਉਜਾਗਰ ਕੀਤੀ। ਇਲਾਕੇ ਦੀਆਂ ਸੰਗਤਾਂ ਨੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕੀਤੀ। ਸਮਾਗਮ ਦੇ ਅੰਤ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਕਥਾਵਾਚਕ ਗਿਆਨੀ ਕਿਸ਼ਨ ਸਿੰਘ ਜੀ ਅਤੇ ਰਾਗੀ ਸਿੰਘਾਂ ਸਮੇਤ ਹੋਰ ਪਤਵੰਤੇ ਸੱਜਣਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਹਜ਼ਾਰਾ ਸਿੰਘ, ਜਥੇਦਾਰ ਗੁਰਦਿਆਲ ਸਿੰਘ ਛੱਜਲਵੱਡੀ,ਨਿਊ ਅੰਮ੍ਰਿਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ, ਕੁਲਦੀਪ ਸਿੰਘ ਮੱਤੇਵਾਲ, ਸੁਰਜੀਤ ਸਿੰਘ ਰਾਹੀ, ਕੁਲਜੀਤ ਸਿੰਘ ਬ੍ਰਦਰਜ਼, ਗੋਲਡੀ ਚੋਹਾਨ, ਚਰਨਜੀਤ ਸਿੰਘ, ਹਰਜੀਤ ਸਿੰਘ, ਹਰਜਿੰਦਰ ਸਿੰਘ ਬੱਗਾ, ਜਗਮੋਹਨ ਸਿੰਘ, ਰਜਿੰਦਰਪਾਲ ਸਿੰਘ ਅਰੋੜਾ ਸਾਬਕਾ ਪ੍ਰਿੰਸੀਪਲ ਸਰਬਜੀਤ ਸਿੰਘ, ਸਮੇਤ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। ਅੱਜ ਦਾ ਪ੍ਰੋਗਰਾਮ ਮਿਤੀ 11 ਅਕਤੂਬਰ 2026 ਐਤਵਾਰ ਸਥਾਨ : ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ, ਬਾਬਾ ਦੀਪ ਸਿੰਘ ਜੀ ਐਵੀਨਿਊ ਨੰਗਲੀ ਭੱਠਾ, ਫਤਿਹਗੜ੍ਹ ਚੂੜੀਆਂ ਰੋਡ।
ਪਿਛਲੀ ਖ਼ਬਰ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋਈ- ਅੰਨਗੜ੍ਹ, ਵਡਾਲੀ, ਸੰਧੂ ਵਿਧਾਨ ਸਭਾ ਹਲਕਾ ਪੱਛਮੀ ਸੀਨੀਅਰ ਆਗੂਆ ਨੂੰ ਫਾਰਮ ਵੰਡੇ ਅਗਲੀ ਖ਼ਬਰ ਕਾਂਗਰਸ ਤੇ ਆਪ ਨੇ ਸੂਬੇ ਨੂੰ 10 ਵਰ੍ਹਿਆਂ ’ਚ ਕੀਤਾ ਕੰਗਾਲ- ਰਣੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।