14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ - ਡਾ. ਅਜੇ ਗੁਪਤਾ, ਆਹਲੂਵਾਲੀਆ

ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਕੇਂਦਰੀ ਤੋਂ ਵਿਧਾਇਕ ਡਾ. ਅਜੇ ਗੁਪਤਾ ਅਤੇ ਹਲਕਾ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਬਲਾਕ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ।

ਬਲਾਕ ਇੰਚਾਰਜਾਂ ਨਾਲ ਮੀਟਿੰਗ ਕਰਦੇ ਹੋਏ ਵਿਧਾਇਕ ਡਾ. ਅਜੇ ਗੁਪਤਾ ਅਤੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ। ਤਸਵੀਰ : ਨਿਰਮਲ ਸਟੂਡੀਓ 14-10-2026
ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਕੇਂਦਰੀ ਤੋਂ ਵਿਧਾਇਕ ਡਾ. ਅਜੇ ਗੁਪਤਾ ਅਤੇ ਹਲਕਾ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਬਲਾਕ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ। ਜਿਸ ’ਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆ ਨੂੰ ਘਰ-ਘਰ ਪਹੁੰਚਾਉਣ ਅਤੇ ਆਮ ਆਦਮੀ ਪਾਰਟੀ ਦੀ ਮਜਬੂਤੀ ਕਰਨ ਸਬੰਧੀ ਵਿਚਾਰ ਚਰਚਾ ਕੀਤੀ। ਇਸ ਦੌਰਾਨ ਡਾ. ਅਜੇ ਗੁਪਤਾ ਅਤੇ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਕਿਹਾ ਕਿ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਕੀਤੇ ਗਏ ਕੰਮਾਂ ਨੂੰ ਲੋਕਾਂ ’ਚ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਖੇਡਾਂ ਅਤੇ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਖੇਤਰਾਂ ’ਚ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ’ਚੋਂ ਕੀਤੇ ਗਏ ਕੰਮਾਂ ਨੂੰ ਲੈ ਕੇ ਹੀ ਪਾਰਟੀ ਹੁਣ ਲੋਕਾਂ ਦੀ ਕਚਹਿਰੀ ’ਚ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤ ਜਥੇਬੰਦਕ ਤਿਆਰੀ, ਸਰਕਾਰ ਦੇ ਕੰਮਾਂ ਅਤੇ ਵਰਕਰਾਂ ਦੀ ਮਿਹਨਤ ਸਦਕਾ 2027 ਵਿੱਚ ਆਮ ਆਦਮੀ ਪਾਰਟੀ ਵੱਡੇ ਬਹੁਮਤ ਨਾਲ ਮੁੜ ਸਰਕਾਰ ਬਣਾਏਗੀ। ਇਸ ਮੌਕੇ ਸੁਰਜੀਤ ਭਗਤ, ਬਲਾਕ ਇੰਚਾਰਜ ਗੁਰਦਾਸ ਸਿੰਘ, ਮਨਜੀਤ ਸਿੰਘ, ਰੋਸ਼ਨ ਸਿੰਘ, ਰਾਹੁਲ ਸੇਠੀ, ਗੁਰਮੀਤ ਸਿੰਘ, ਅਜੇ ਨੋਇਲ, ਰਾਜੂ ਭਾਟੀਆ (ਸਾਰੇ ਬਲਾਕ ਇੰਚਾਰਜ) ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸੁਲਤਾਨਵਿੰਡ ਛੇ ਵਾਰਡ ਪੰਡੋਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੀਟਿੰਗ ਅਗਲੀ ਖ਼ਬਰ ਜੀ.ਐੱਨ.ਡੀ.ਯੂ. ਕਾਲਜ ਵੇਰਕਾ ਵਿਖੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਤ ਭਾਰਤ’ ਮੁਹਿੰਮ ਤਹਿਤ ਯੁਵਾ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।