15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਅੱਜ ਦੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ-ਭਾਈ ਢੋਟ

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਐਕਸ਼ਨ ਕਮੇਟੀ ਵਲੋਂ ਕੱਲ੍ਹ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਭਾਈ ਢੋਟ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਪ੍ਰਕੋਪ ਚਿੰਤਾਜਨਕ ਹੱਦ ਤੱਕ ਵਧ ਰਿਹਾ ਹੈ।

ਭਾਈ ਅਮਰਬੀਰ ਸਿੰਘ ਢੋਟ 15-10-2026
ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਐਕਸ਼ਨ ਕਮੇਟੀ ਵਲੋਂ ਕੱਲ੍ਹ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਭਾਈ ਢੋਟ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਪ੍ਰਕੋਪ ਚਿੰਤਾਜਨਕ ਹੱਦ ਤੱਕ ਵਧ ਰਿਹਾ ਹੈ। ਨੌਜਵਾਨ ਪੀੜ੍ਹੀ ਨਸ਼ਿਆਂ ਦੀ ਲਪੇਟ ਵਿਚ ਆ ਰਹੀ ਹੈ, ਪਰ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਵਿੱਚ ਨਾਕਾਮ ਸਾਬਿਤ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਵਾਰਦਾਤ ਵਿਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮਾਮਲੇ ਦੀ ਤਹਿ ਤੱਕ ਪਹੁੰਚ ਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਭਾਈ ਢੋਟ ਅਤੇ ਸਕੱਤਰ ਜਨ: ਲਖਬੀਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ ਸਬੰਧੀ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ।
ਪਿਛਲੀ ਖ਼ਬਰ ਗੰਨ ਹਾਊਸ ਤੋਂ ਉਧਾਰ ਲਏ ਅਸਲ੍ਹੇ ਦੇ ਪੈਸੇ ਨਾ ਮੋੜਨ ਤੋਂ ਬੈਂਕ ਮੈਨੇਜਰ ਨਾਲ ਹੋਇਆ ਸੀ ਝਗੜਾ ਮਾਮਲਾ ਯੈੱਸ ਬੈਂਕ ਦੇ ਮੈਨ... ਅਗਲੀ ਖ਼ਬਰ ਸਰਕਾਰ ਵਲੋਂ 27 ਨੂੰ ਜ਼ਿਲ੍ਹਾ ਅੰਮ੍ਰਿਤਸਰ ’ਚ ਸਰਕਾਰੀ ਛੁੱਟੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।