15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਦੀ ਚੋਣ ਅੱਜ

ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਦੀ ਸਲਾਨਾ ਚੋਣ ਭਲਕੇ 15 ਅਕਤੂਬਰ 2026 ਨੂੰ ਹੋਵੇਗੀ, ਜਿਸ ਸੰਬੰਧੀ ਤਿਆਰੀਆ ਮੁਕੰਮਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੇਟਿਕ ਫਰੰਟ (ਚੋਣ ਨਿਸ਼ਾਨ ਉੱਡਦਾ ਬਾਜ਼) ਵਲੋਂ ਪ੍ਰਧਾਨਗੀ ਦੇ ਅਹੁਦੇ ’ਤੇ ਹਰਦੀਪ ਸਿੰਘ ਨਾਗਰਾ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਵੱਖ-ਵੱਖ ਅਹੁਦਿਆਂ ’ਤੇ ਚੋਣ ਲੜ੍ਹ ਰਹੇ ਹਨ ਜਦਕਿ ਦੂਜੇ ਪਾਸੇ ਡੈਮੋਕ੍ਰੈਟਿਕ ਇੰਪਲਾਇਜ਼ ਫਰੰਟ (ਗੁਲਾਬ ਦਾ ਫੁੱਲ) ਵਲੋਂ ਪ੍ਰਧਾਨਗੀ ਲਈ ਰਜਨੀਸ਼ ਭਾਰਦਵਾਜ ਅਤੇ ਉਨ੍ਹਾਂ ਦੇ ਸਾਥੀ ਵੱਖ-ਵੱਖ ਅਹੁਦਿਆਂ ’ਤੇ ਚੋਣ ਲੜ੍ਹ ਰਹੇ ਹਨ।

ਅਜੀਤ ਡੈਸਕ 15-10-2026
ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਦੀ ਸਲਾਨਾ ਚੋਣ ਭਲਕੇ 15 ਅਕਤੂਬਰ 2026 ਨੂੰ ਹੋਵੇਗੀ, ਜਿਸ ਸੰਬੰਧੀ ਤਿਆਰੀਆ ਮੁਕੰਮਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੇਟਿਕ ਫਰੰਟ (ਚੋਣ ਨਿਸ਼ਾਨ ਉੱਡਦਾ ਬਾਜ਼) ਵਲੋਂ ਪ੍ਰਧਾਨਗੀ ਦੇ ਅਹੁਦੇ ’ਤੇ ਹਰਦੀਪ ਸਿੰਘ ਨਾਗਰਾ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਵੱਖ-ਵੱਖ ਅਹੁਦਿਆਂ ’ਤੇ ਚੋਣ ਲੜ੍ਹ ਰਹੇ ਹਨ ਜਦਕਿ ਦੂਜੇ ਪਾਸੇ ਡੈਮੋਕ੍ਰੈਟਿਕ ਇੰਪਲਾਇਜ਼ ਫਰੰਟ (ਗੁਲਾਬ ਦਾ ਫੁੱਲ) ਵਲੋਂ ਪ੍ਰਧਾਨਗੀ ਲਈ ਰਜਨੀਸ਼ ਭਾਰਦਵਾਜ ਅਤੇ ਉਨ੍ਹਾਂ ਦੇ ਸਾਥੀ ਵੱਖ-ਵੱਖ ਅਹੁਦਿਆਂ ’ਤੇ ਚੋਣ ਲੜ੍ਹ ਰਹੇ ਹਨ। ਦੋਵਾਂ ਧਿਰਾਂ ਦਰਮਿਆਨ ਸਿੱਧੀ ਟੱਕਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਹਰਦੀਪ ਸਿੰਘ ਨਾਗਰਾ ਨੇ ਦੱਸਿਆ ਕਿ ਚੋਣ ਲਈ ਪ੍ਰੋ: ਤੇਜਵੰਤ ਸਿੰਘ ਕੰਗ ਰਿਟਰਨਿੰਗ ਅਫਸਰ ਵਜੋਂ ਆਪਣੀ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਨ ਟੀਚਿੰਗ ਐਸੋਸੀਏਸ਼ਨ ਦੀਆਂ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ ਵੋਟਾਂ ਦਾ ਸਮਾਂ ਸਵੇਰੇ 8.00 ਤੋਂ ਸ਼ਾਮ 5 ਵਜੇ ਤੱਕ ਹੋਵੇਗਾ।ਇਸ ਤੋਂ ਇਲਾਵਾ ਜਲੰਧਰ ਵਿਖੇ ਯੂਨੀਵਰਸਿਟੀ ਕਾਲਜ ਤੇ ਕੈਂਪਸ ਵਿਖੇ ਕ੍ਰਮਵਾਰ ਸਮਾਂ ਸਵੇਰੇ 10.00 ਤੋਂ 12 ਅਤੇ ਦੁਪਹਿਰ 1.00 ਤੋਂ 3.00 ਵਜੇ ਤੱਕ ਹੋਵੇਗਾ। ਇਸ ਦੇ ਨਾਲ ਹੀ ਗੁਰਦਾਸਪੁਰ ਰਿਜਨਲ ਕੈਂਪਸ ਵਿਖੇ ਵੀ 10 ਤੋਂ 12 ਵਜੇ ਤੱਕ ਵੋਟਾਂ ਪੈਣਗੀਆਂ। ਚੋਣ ਸੰਬੰਧੀ ਪ੍ਰਬੰਧ ਮੁਕਮ ਮਿਲੀ ਜਾਣਕਾਰੀ ਅਨੁਸਾਰ ਚੋਣ ਲਈ ਵੋਟਾਂ ਦਾ,ਇਸ ਦੌਰਾਨ 864 ਦੇ ਲਗਪਗ ਵੋਟਰ ਆਪਣੀ ਵੋਟ ਦਾ ਇਸਤਿਮਾਲ ਕਰਨਗੇ।
ਪਿਛਲੀ ਖ਼ਬਰ ਸੜਕਾਂ ਕੰਢੇ ਅਤੇ ਪਾਰਕਾਂ ’ਚ ਵਧ-ਫੁਲ ਰਹੀ ਗਾਜਰ ਬੂਟੀ ਲੋਕਾਂ ਲਈ ਬਣੀ ਮੁਸੀਬਤ ਕਈ ਮੁਹਿੰਮਾਂ ਆਰੰਭੇ ਜਾਣ ਦੇ ਬਾਵਜੂਦ ਖ਼... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਰਕਾਰੀ ਤੰਤਰ ਅਤੇ ਨਸ਼ਾ ਤਸਕਰਾਂ ਦੀ ਸਾਜਿਸ਼ ਦਾ ਸਿੱਟਾ : ਹਵਾਰਾ ਕਮੇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।