ਹਲਕਾ ਦੱਖਣੀ ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤਿਆਰ-ਬਰ ਤਿਆਰ : ਰਿੰਕੂ ਨਰੂਲਾ
ਅੰਮ੍ਰਿਤਸਰ, 16 ਅਕਤੂਬਰ (ਰੇਸ਼ਮ ਸਿੰਘ)- ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਇੰਚਾਰਜ ਜਗਦੀਪ ਸਿੰਘ ਰਿੰਕੂ ਨਰੂਲਾ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਹਲਕੇ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਆਗੂਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਅੰਮ੍ਰਿਤਸਰ, 16 ਅਕਤੂਬਰ (ਰੇਸ਼ਮ ਸਿੰਘ)- ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਇੰਚਾਰਜ ਜਗਦੀਪ ਸਿੰਘ ਰਿੰਕੂ ਨਰੂਲਾ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਹਲਕੇ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਆਗੂਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਵਿਸ਼ੇਸ਼ ਮੀਟਿੰਗ ਵਿਚ ਹਲਕਾ ਅੰਮ੍ਰਿਤਸਰ ਦੱਖਣੀ ਦੇ ਬਲਾਕ ਪ੍ਰਧਾਨਾਂ, ਮੰਡਲ ਪ੍ਰਧਾਨਾਂ, ਵਾਰਡ ਇੰਚਾਰਜਾਂ ਅਤੇ ਸਾਬਕਾ ਕੌਂਸਲਰ ਸਾਹਿਬਾਨ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਹਲਕੇ ਵਿਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਸੁਚੱਜੀ ਰਣਨੀਤੀ ਤਿਆਰ ਕਰਨਾ ਸੀ। ਇਹ ਜਾਣਕਾਰੀ ਦਿੰਦਿਆਂ ਸ: ਰਿੰਕੂ ਨਰੂਲਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ, ਹਰੇਕ ਵਾਰਡ ਵਿਚ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਦੇ ਨਾਲ ਹੀ ਵਰਕਰਾਂ ਨੂੰ ਦਰਪੇਸ਼ ਮੁਸ਼ਕਿਲਾਂ, ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾਣ ਵਾਲੇ ਯਤਨਾਂ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸਵਰਨਕਾਰ ਹਰਮੀਤ ਸਿੰਘ ਮਠਾਰੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਸੰਗਠਨਾਤਮਕ ਮਜ਼ਬੂਤੀ, ਪਾਰਟੀ ਆਗੂਆਂ ਅਤੇ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਭਵਿੱਖ ਦੀ ਚੋਣ ਰਣਨੀਤੀ ਸੰਬੰਧੀ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਪੂਰਨ ਸਾਥ ਅਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।