20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨਸ਼ਾ ਤਸਕਰੀ ਤੇ ਗੈਰਕਾਨੂੰਨੀ ਹਥਿਆਰ ਗਰੋਹ ਦੀ ਪਾਕਿ ਤੋਂ ਆਈ ਇਕ ਹੋਰ ਖੇਪ ਬਰਾਮਦ

ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਬਾਊਂਸਰ ਸਣੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 10 ਵਿਦੇਸ਼ੀ ਤੇ ਅਧਿ ਆਧੁਨਿਕ ਪਿਸਤੌਲ ਅਤੇ 1 ਕਿਲੋਗ੍ਰਾਮ ਤੋਂ ਵਧੇਰੇ ਹੈਰੋਇਨ ਬਰਾਮਦ ਕੀਤੀ ਹੈ।

ਅਜੀਤ ਡੈਸਕ 20-10-2026
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਬਾਊਂਸਰ ਸਣੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 10 ਵਿਦੇਸ਼ੀ ਤੇ ਅਧਿ ਆਧੁਨਿਕ ਪਿਸਤੌਲ ਅਤੇ 1 ਕਿਲੋਗ੍ਰਾਮ ਤੋਂ ਵਧੇਰੇ ਹੈਰੋਇਨ ਬਰਾਮਦ ਕੀਤੀ ਹੈ। ਇਹ ਖੁਲਾਸਾ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਅੱਜ ਇਥੇ ਪੱਤਰਕਾਰ ਸੰਮੇਲਨ ’ਚ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਗੌਤਮ ਉਰਫ਼ ਅਜੈ (28) ਵਾਸੀ ਪਿੰਡ ਸਹਿਸੰਰਾ ਖੁਰਦ ਦਿਹਾਤੀ ਅੰਮ੍ਰਿਤਸਰ ਜੋ ਪੇਸ਼ੇ ਤੋਂ ਬਾਊਂਸਰ ਤੇ ਉਸ ਤੋਂ ਇਲਾਵਾ ਰਵੀ ਸ਼ੇਰ ਸਿੰਘ (22) ਵਾਸੀ ਪਿੰਡ ਗੁਰੂ ਕਾ ਬਾਗ਼ ਤੇ ਰਾਜਬੀਰ ਸਿੰਘ ਉਰਫ਼ ਰਾਜਾ (24), ਵਾਸੀ ਪਿੰਡ ਬਾਸਰਕੇ ਭੈਣੀ ਹਾਲ ਪਾਲ ਐਵੇਨਿਊ (ਅੰਮ੍ਰਿਤਸਰ ਦਿਹਾਤੀ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9 ਐਮ.ਐਮ. ਗਲੋਕ ਪਿਸਤੌਲ ਅਤੇ ਸੱਤ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਪੁਲਿਸ ਟੀਮਾਂ ਨੇ ਤਸਕਰੀ ਦੀਆਂ ਗਤੀਵਿਧੀਆਂ ਵਿਚ ਵਰਤਿਆ ਜਾਣ ਵਾਲਾ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਸੀ.ਪੀ. ਸ੍ਰੀ ਗਿੱਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿਚ ਬੈਠੇ ਤਸਕਰਾਂ ਦੇ ਸੰਪਰਕ ਵਿਚ ਸਨ, ਜੋ ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਂਦੇ ਸਨ ਤਾਂ ਜੋ ਇਨ੍ਹਾਂ ਨੂੰ ਅੱਗੇ ਅਪਰਾਧਿਕ ਅਨਸਰਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਪਲਾਈ ਚੇਨ (ਪਿੱਛੇ ਅਤੇ ਅੱਗੇ ਦੇ ਸਬੰਧਾਂ) ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਸੀ. ਪੀ. ਸ੍ਰੀ ਗਿੱਲ ਨੇ ਦੱਸਿਆ ਕਿ ਗੌਤਮ ਅਤੇ ਰਾਜਬੀਰ ਦੋਵਾਂ ਦਾ ਹੀ ਅਪਰਾਧਿਕ ਪਿਛੋਕੜ ਹੈ। ਗੌਤਮ ਵਿਰੁੱਧ ਪਹਿਲਾਂ ਹੀ ਅਸਲਾ ਤੇ ਨਸ਼ਾ ਤਸਕਰੀ ਐਕਟ ਤਹਿਤ ਦੋ ਮਾਮਲੇ ਦਰਜ ਹਨ, ਜਦਕਿ ਰਾਜਬੀਰ ਵਿਰੁੱਧ ਨਸ਼ਾ ਤਸਕਰੀ ਦੇ 5 ਪੰਜ ਮਾਮਲੇ ਚੱਲ ਰਹੇ ਹਨ। ਇਸ ਸਬੰਧੀ ਥਾਣਾ ਛਾਉਣੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮੌਕੇ ਡੀ.ਸੀ.ਪੀ. (ਡੀ.) ਪ੍ਰਭਜੋਤ ਸਿੰਘ ਵਿਰਕ, ਏ.ਡੀ.ਸੀ.ਪੀ. ਜਯੰਤ ਪੁਰੀ, ਏ.ਸੀ.ਪੀ. ਕਪਿਲ ਕੌਸ਼ਿਲ ਇੰਸ: ਅਮੋਲਕਦੀਪ ਸਿੰਘ ਇੰਚਾਰਜ਼ ਸੀ.ਆਈ.ਏ. ਸਟਾਫ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜਥੇ: ਰਣੀਕੇ ਦੀ ਅਗਵਾਈ ਵਿਚ ਹਲਕਾ ਅਟਾਰੀ ਅੰਦਰ ਸ਼ੁਰੂ ਹੋਣ ਵਾਲੀ ਮਾਂਵਾਂ ਧੀਆਂ ਦੀ ਲਲਕਾਰ ਮੁਹਿੰਮ ਨੂੰ ਮਿਲ ਰਿਹਾ ਭਰਵਾ... ਅਗਲੀ ਖ਼ਬਰ ਰਾਜਾਸਾਂਸੀ ਦੇ ਸਾਬਕਾ ਕੌਂਸਲਰ ਅਜੀਤ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।