20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਜੀਤ ਵਿਦਿਆਲਿਆ ਸਕੂਲ ਵਿਖੇ ਸਵ: ਪ੍ਰਿੰ: ਸੁਧੀਰ ਮਹਾਜਨ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਸਵ: ਪ੍ਰਿੰ: ਸੁਧੀਰ ਮਹਾਜਨ ਦੀ ਜਨਮ ਵਰ੍ਹੇਗੰਢ ‘ਸਮ੍ਰਿਤੀ ਦਿਵਸ’ ਵਜੋਂ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਅਜੀਤ ਡੈਸਕ 20-10-2026
ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਸਵ: ਪ੍ਰਿੰ: ਸੁਧੀਰ ਮਹਾਜਨ ਦੀ ਜਨਮ ਵਰ੍ਹੇਗੰਢ ‘ਸਮ੍ਰਿਤੀ ਦਿਵਸ’ ਵਜੋਂ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ੍ਰੀਮਤੀ ਉਸ਼ਮਾ ਨੇ ਉਨ੍ਹਾਂ ਨਾਲ ਆਪਣੇ ਨਿੱਜੀ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਜਦੋਂ ਉਹ 1996 ਵਿਚ ਸਕੂਲ ਵਿਚ ਸ਼ਾਮਿਲ ਹੋਈ ਸੀ, ਤਾਂ ਉਨ੍ਹਾਂ ਨੇ ਸੁਧੀਰ ਮਹਾਜਨ ਤੋਂ ਇਮਾਨਦਾਰੀ, ਸਮਰਪਣ, ਵਚਨਬੱਧਤਾ ਅਤੇ ਸਮੇਂ ਦੀ ਪਾਬੰਦੀ ਵਰਗੇ ਮੁੱਲ ਸਿੱਖੇ। ਉਨ੍ਹਾਂ ਕਿਹਾ ਕਿ ਸਮਾਜ ਦੀ ਸੇਵਾ ਕਰਨ ਵਾਲੀਆਂ ਅਜਿਹੀਆਂ ਮਹਾਨ ਸ਼ਖਸੀਅਤਾਂ ਦੁਨੀਆਂ ਵਿਚ ਬਹੁਤ ਘੱਟ ਮਿਲਦੀਆਂ ਹਨ ਅਤੇ ਉਨ੍ਹਾਂ ਦੇ ਸਮਾਜ ਦੀ ਭਲਾਈ ਲਈ ਕੀਤੇ ਗਏ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਮਾਗਮ ਦੌਰਾਨ, ਕੈਲੀਗ੍ਰਾਫੀ ਮੁਕਾਬਲੇ ਵਿਚ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਅਤੇ ਡਾਇਰੈਕਟਰ ਰਮਾ ਮਹਾਜਨ ਨੇ ਕਿਹਾ ਕਿ ਇਸ ਯਾਦਗਾਰੀ ਦਿਵਸ ’ਤੇ ਕੈਲੀਗ੍ਰਾਫੀ ਮੁਕਾਬਲਾ ਆਯੋਜਿਤ ਕਰਨਾ ਉਨ੍ਹਾਂ ਨੂੰ ਇਕ ਸਾਰਥਕ ਸ਼ਰਧਾਂਜਲੀ ਹੈ। ਇਸ ਮੁਕਾਬਲੇ ਵਿਚ ‘ਭਗਤ ਸਿੰਘ ਹਾਊਸ’ ਨੂੰ ਟਰਾਫੀ ਪ੍ਰਦਾਨ ਕੀਤੀ ਗਈ।
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਵਲੋਂ ਨਿਊ ਅੰਮ੍ਰਿਤਸਰ ਵਿਖੇ ਮੰਤਰੀ ਦੀ ਕੋਠੀ ਅੱਗੇ ਰੋਸ ਧਰਨਾ ਅਗਲੀ ਖ਼ਬਰ ਪੀ. ਪੀ. ਸੀ. ਟੀ. ਯੂ. ਵਲੋਂ ਏਡਿਡ ਕਾਲਜ ਅਧਿਆਪਕਾਂ ਦੇ ਲੰਬਿਤ ਮੁੱਦਿਆਂ ਉੱਤੇ ਜਥੇਬੰਦਕ ਸੰਘਰਸ਼ ਵਿੱਢਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।