21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮਾਊਂਟ ਲਿਟਰਾ ਜੀ ਸਕੂਲ ਅੰਮ੍ਰਿਤਸਰ ਵਿਖੇ ਨਵਰਾਤਰੀ ਅਤੇ ਵਿਜੈਦਸ਼ਮੀ ਦਾ ਤਿਉਹਾਰ ਮਨਾਇਆ

ਛੇਹਰਟਾ, 20 ਅਕਤੂਬਰ( ਪੱਤਰ ਪ੍ਰੇਰਕ)-ਮਾਊਂਟ ਲਿਟਰਾ ਜ਼ੀ ਸਕੂਲ (ਥਾਂਦਾ) ਅੰਮ੍ਰਿਤਸਰ ਦੇ ਵਿਦਿਆਰਥੀਆਂ, ਸਟਾਫ਼ ਤੇ ਮਾਪਿਆਂ ਵਲੋਂ ਨਵਰਾਤਰੀ ਅਤੇ ਵਿਜੈਦਸ਼ਮੀ ਦੇ ਤਿਉਹਾਰ ਉਤਸ਼ਾਹ ਨਾਲ ਮਨਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਰਸਮੀ ਦੀਪ ਜਗਾ ਕੇ ਕੀਤੀ ਗਈ।

ਅਜੀਤ ਡੈਸਕ 21-10-2026
ਛੇਹਰਟਾ, 20 ਅਕਤੂਬਰ( ਪੱਤਰ ਪ੍ਰੇਰਕ)-ਮਾਊਂਟ ਲਿਟਰਾ ਜ਼ੀ ਸਕੂਲ (ਥਾਂਦਾ) ਅੰਮ੍ਰਿਤਸਰ ਦੇ ਵਿਦਿਆਰਥੀਆਂ, ਸਟਾਫ਼ ਤੇ ਮਾਪਿਆਂ ਵਲੋਂ ਨਵਰਾਤਰੀ ਅਤੇ ਵਿਜੈਦਸ਼ਮੀ ਦੇ ਤਿਉਹਾਰ ਉਤਸ਼ਾਹ ਨਾਲ ਮਨਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਰਸਮੀ ਦੀਪ ਜਗਾ ਕੇ ਕੀਤੀ ਗਈ। ਇਸ ਤੋਂ ਬਾਅਦ ਸਕੂਲ ਦੇ ਕਿੰਡਰਗਾਰਟਨ ਦੇ ਬੱਚਿਆਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਸਕੂਲ ਦੀ ਡਾਇਰੈਕਟਰ ਨਵਦੀਪ ਕੌਰ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਬੱਚਿਆਂ ਵਿਚ ਚੰਗੀਆਂ ਕਦਰਾਂ-ਕੀਮਤਾਂ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਭਾਰਤੀ ਸੱਭਿਆਚਾਰ ਨਾਲ ਜੋੜੀ ਰੱਖਣਾ ਹੈ। ਸਮਾਗਮ ਦਾ ਮੁੱਖ ਆਕਰਸ਼ਣ ਕਿੰਡਰਗਾਰਟਨ ਦੇ ਬੱਚਿਆਂ ਵਲੋਂ ਮੰਚ ’ਤੇ ਪੇਸ਼ ਕੀਤੀ ਰਾਮ ਲੀਲਾ ਰਹੀ, ਜਿਸ ਦੀ ਮਾਪਿਆਂ ਅਤੇ ਮਹਿਮਾਨਾਂ ਨੇ ਭਰਪੂਰ ਸ਼ਲਾਘਾ ਕੀਤੀ। ਪ੍ਰਿੰਸੀਪਲ ਜਸਵਿੰਦਰ ਸੇਠੀ ਨੇ ਚੇਅਰਮੈਨ ਸ. ਮਗਵਿੰਦਰ ਸਿੰਘ ਖਾਪੜਖੇੜੀ, ਡਾਇਰੈਕਟਰ ਐਡਵੋਕੇਟ ਕੰਵਰ ਮੁਬਾਰਕ ਸਿੰਘ ਤੇ ਡਾਇਰੈਕਟਰ ਸਤਨਾਮ ਸਿੰਘ ਦਾ ਸਹਿਯੋਗ ਲਈ ਧੰਨਵਾਦ ਕੀਤਾ ।
ਪਿਛਲੀ ਖ਼ਬਰ ਰੋਟੇਰੀਅਨ ਡਾ: ਗਰੋਵਰ ਨੇ ਵਾਤਾਵਰਨ ਸੰਭਾਲ ਮੁਹਿੰਮ ਨੂੰ ਜਨ-ਅੰਦੋਲਨ ਬਣਾਉਣ ਦਾ ਦਿੱਤਾ ਸੱਦਾ ਅਗਲੀ ਖ਼ਬਰ ਕਿਸ਼ੋਰ ਰੈਣਾ ਨੂੰ ਮੁੜ ਬਾਈਪਾਸ ਮੰਡਲ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।