23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮਹਾਨ ਸਿੱਖ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਦੀ 243ਵੀਂ ਬਰਸੀ ਮੌਕੇ ਗੁ: ਬਾਬਾ ਅਟੱਲ ਰਾਇ ਜੀ ਵਿਖੇ ਗੁਰਮਤਿ ਸਮਾਗਮ ਅੱਜ

ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਮਹਾਨ ਸਿੱਖ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦੀ 243ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ 23 ਅਕਤੂਬਰ ਨੂੰ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਬਾਬਾ ਜੀ ਦੀ ਸਮਾਧ ਅਸਥਾਨ ’ਤੇ ਸੁਲਤਾਨ-ਉਲ-ਕੌਮ ਸ.

ਅਜੀਤ ਡੈਸਕ 23-10-2026
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਮਹਾਨ ਸਿੱਖ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦੀ 243ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ 23 ਅਕਤੂਬਰ ਨੂੰ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਬਾਬਾ ਜੀ ਦੀ ਸਮਾਧ ਅਸਥਾਨ ’ਤੇ ਸੁਲਤਾਨ-ਉਲ-ਕੌਮ ਸ. ਜੱਸਾ ਸਿੰਘ ਆਹਲੂਵਾਲੀਆ ਫੈਡਰੇਸ਼ਨ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਵੈਲਫੇਅਰ ਸੁਸਾਇਟੀ ਵਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਸਬੰਧੀ ਸੱਦਾ ਪੱਤਰ ਦੇਣ ਲਈ ਦੋਵਾਂ ਸੰਸਥਾਵਾਂ ਦੇ ਅਹੁਦੇਦਾਰ ਨਵਦੀਪ ਸਿੰਘ ਜਿੰਮੀ ਵਾਲੀਆ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ੳਐਸਡੀ ਸਤਬੀਰ ਸਿੰਘ ਧਾਮੀ, ਪ੍ਰਧਾਨ ਦੇ ਨਿੱਜੀ ਸਹਾਇਕ ਸ਼ਹਿਬਾਜ਼ ਸਿੰਘ, ਸ੍ਰੀ ਦਰਬ ਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੂੰ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਪੱਤਰ ਦਿੱਤਾ। ਇਸ ਮੌਕੇ ਹਰਪਾਲ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਸ: ਆਹਲੂਵਾਲੀਆ ਦਾ ਜੀਵਨ ਸਿੱਖ ਇਤਿਹਾਸ ਦੀ ਅਨਮੋਲ ਵਿਰਾਸਤ ਹੈ ਅਤੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ, ਸਿਦਕ, ਸੇਵਾ, ਬਹਾਦਰੀ ਅਤੇ ਕੌਮ ਪ੍ਰਤੀ ਸਮਰਪਣ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਇਸ ਮੌਕੇ ਬਿਜੈ ਸਿੰਘ ਵਧੀਕ ਸਕੱਤਰ, ਭੁਪਿੰਦਰ ਸਿੰਘ ਆਹਲੂਵਾਲੀਆ, ਜਗਜੀਤ ਸਿੰਘ ਆਹਲੂਵਾਲੀਆ, ਕਵਲਪ੍ਰੀਤ ਸਿੰਘ ਭਾਟੀਆ, ਮੇਹਰਜੋਤ ਸਿੰਘ, ਹਰਦਿਆਲ ਸਿੰਘ ਬਾਜਵਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਗੈਸ ਕੁਨੈਕਸ਼ਨਾਂ ਦੀ ਕੇ.ਵਾਈ.ਸੀ. ਕਰਵਾਉਣੀ ਲਾਜ਼ਮੀ- ਢਿੱਲੋਂ ਅਗਲੀ ਖ਼ਬਰ ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਸੂਬਾ ਪੱਧਰੀ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।